ਕੈਪਟਨ ਵਲੋਂ ਜਾਖੜ ਨੂੰ ਭਵਿੱਖ ਦਾ ਮੁੱਖ ਮੰਤਰੀ ਦੱਸੇ ਜਾਣ 'ਤੇ ਰਾਜਾ ਵੜਿੰਗ ਦਾ ਜਵਾਬ (ਵੀਡੀਓ)

05/14/2019 11:48:57 AM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਚੋਣ ਪ੍ਰਚਾਰ ਕਰਨ ਲੰਬੀ ਪੁੱਜੇ, ਜਿੱਥੇ ਉਨ੍ਹਾਂ ਨੇ ਸੁਖਪਾਲ ਖਹਿਰਾ 'ਤੇ ਸ਼ਬਦੀ ਹਮਲਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰੇ ਦੀ ਕਿਸੇ ਗੱਲ ਦਾ ਜਵਾਬ ਦੇਣਾ ਉਨ੍ਹਾਂ ਨੂੰ ਚੰਗਾ ਨਹੀਂ ਲੱਗਦਾ। ਖਹਿਰਾ ਆਪਣਾ ਖਿਆਲ ਰੱਖਣ, ਕਿਉਂਕਿ ਉਹ ਆਪ ਚੌਥੇ ਨੰਬਰ 'ਤੇ ਆਉਣ ਵਾਲੇ ਹਨ । ਖਹਿਰਾ ਸਾਨੂੰ ਨਾ ਦੱਸਣ ਕਿ ਕੈਪਟਨ ਅਮਰਿੰਦਰ ਸਿੰਘ ਕਿਸੇ ਨੂੰ ਮਿਲਦੇ ਹਨ ਜਾਂ ਨਹੀਂ ਅਤੇ ਕੈਬਨਿਟ ਮੰਤਰੀ ਕਿਸੇ ਨੂੰ ਮਿਲਦੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਲੋਕਾਂ 'ਚ ਹੀ ਰਹਿੰਦੇ ਹਨ ਅਤੇ ਉਨ੍ਹਾਂ ਦੀ ਸੇਵਾ ਕਰਦੇ ਹਨ।

ਪੱਤਰਕਾਰਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਵਲੋਂ ਸੁਨੀਲ ਜਾਖੜ ਨੂੰ ਆਉਣ ਵਾਲਾ ਮੁੱਖ ਮੰਤਰੀ ਕਹਿਣ 'ਤੇ ਪੁੱਛੇ ਸਵਾਲ ਦਾ ਜਵਾਬ ਦਿੱਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਮੈਨੂੰ ਇਸ ਗੱਲ ਦੇ ਬਾਰੇ ਕੁਝ ਨਹੀਂ ਪਤਾ। ਉਨ੍ਹਾਂ ਕਿਹਾ ਕਿਹਾ ''ਪੱਤਰਕਾਰਾਂ ਨੂੰ ਘਰੇ ਸੁੱਤੇ ਪਿਆ ਨੂੰ ਸੁਪਨਾ ਆ ਜਾਂਦਾ ਹੈ''। ਉਨ੍ਹਾਂ ਆਪਣੀ ਗੱਲ ਨੂੰ ਕਵਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਜੇ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਜਿਸ ਨੂੰ ਚਾਹੁੰਣ, ਉਸਨੂੰ ਮੁੱਖ ਮੰਤਰੀ ਬਣਾ ਸਕਦੇ ਹਨ, ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ।

rajwinder kaur

This news is Content Editor rajwinder kaur