ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਪਾਈ ਵੋਟ

05/19/2019 6:16:24 PM

ਜਲਾਲਾਬਾਦ (ਸੇਤਿਆ, ਨਿਖੰਜ, ਜਤਿੰਦਰ) – ਪੰਜਾਬ ’ਚ ਅੱਜ ਆਖਰੀ ਪਡ਼ਾਅ ਦੀਆਂ ਹੋਈਆਂ ਲੋਕ ਸਭਾ ਚੋਣਾਂ ਲਈ ਵੋਟਿੰਗ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋਇਆ ਹੈ ਅਤੇ ਇਸ ਦੇ ਨਾਲ ਲੋਕਾਂ ਨੇ ਆਪਣੀ ਕੀਮਤੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਇਸ ਤਰ੍ਹਾਂ ਹੀ ਅੱਜ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਆਪਣੇ ਜੱਦੀ ਪਿੰਡ ਘੁਬਾਇਆ ਵਿਖੇ ਆਪਣੀ ਵੋਟ ਪਾਈ। ਇਸ ਮੌਕੇ ਕਾਂਗਰਸੀ ਉਮੀਦਵਾਰਘੁਬਾਇਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ’ਤੇ ਤਿੱਖੇ ਵਾਰ ਕੀਤੇ। ਇਸ ਮੌਕੇ ਘੁਬਾਇਆ ਨੇ ਆਪਣੀ ਜਿੱਤ ਦੀ ਦਾਅਵੇਦਾਰੀ ਪੇਸ਼ ਕਰਦੇ ਹੋਏ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਨੂੰ 2 ਲੱਖ ਦੀ ਲੀਡ ’ਤੇ ਹਰਾਉਣਗੇ। ਦੱਸ ਦੇਈਏ ਕਿ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ, ਪੰਜਾਬ ਡੈਮੋਕੇਟਿਕ ਅਲਾਇੰਸ ਦੇ ਉਮੀਦਵਾਰ ਹੰਸਰਾਜ ਗੋਲਡਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨਾਲ ਹੋ ਰਿਹਾ ਹੈ।


rajwinder kaur

Content Editor

Related News