ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ

05/10/2024 4:11:32 PM

ਗੁਰਦਾਸਪੁਰ (ਵਿਨੋਦ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਜ਼ਿਲਾ ਚੋਣ ਅਫ਼ਸਰ ਸ਼੍ਰੀ ਵਿਸ਼ੇਸ਼ ਸਾਰੰਗਲ ਕੋਲ ਪੇਸ਼ ਹੋ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ

ਇਸ ਮੌਕੇ ਬੇਸ਼ੱਕ ਉਹ ਵੱਡੀ ਗਿਣਤੀ ਵਿੱਚ ਆਪਣੇ ਪਾਰਟੀ ਵਰਕਰਾਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੁੱਜੇ, ਪਰ ਪੁਲਸ ਨੇ ਕੁਝ ਹੀ ਸੀਨੀਅਰ ਆਗੂਆਂ ਨੂੰ ਜ਼ਿਲਾ ਚੋਣ ਅਫ਼ਸਰ ਕੋਲ ਜਾਣ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ, ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ ਅਤੇ ਕੁਝ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਦੇ 400 ਨੂੰ ਪਾਰ ਕਰਨ ਦੇ ਟੀਚੇ ਨੂੰ ਸੁਪਨਾ ਦੱਸਿਆ।

 

ਇਹ ਵੀ ਪੜ੍ਹੋ- ਗਰਮੀ ਨਾਲ ਬੇਹਾਲ ਹੋਏ ਲੋਕ, 42 ਡਿਗਰੀ ਤੱਕ ਪੁਹੰਚਿਆ ਗੁਰਦਾਸਪੁਰ ਦਾ ਤਾਪਮਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News