ਪੰਜਾਬ ''ਚ ਬਾਕੀ ਕਾਂਗਰਸੀ ਉਮੀਦਵਾਰਾਂ ਦੀ ਚੋਣ ਸਬੰਧੀ ਮੀਟਿੰਗ ਅੱਜ

04/05/2019 10:20:48 AM

ਚੰਡੀਗੜ੍ਹ : ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਵਲੋਂ ਪੰਜਾਬ 'ਚ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀ ਬਚੇ 7 ਉਮੀਦਵਾਰਾਂ ਦੀ ਚੋਣ ਸਬੰਧੀ ਵਿਚਾਰ-ਚਰਚਾ ਲਈ ਸ਼ੁੱਕਰਵਾਰ ਨੂੰ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਪਾਰਟੀ ਹਾਈਕਮਾਨ ਵਲੋਂ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਮੌਜੂਦ ਰਹਿਣਗੇ। ਮੀਟਿੰਗ ਦੌਰਾਨ ਪੰਜਾਬ ਦੇ ਬਾਕੀ ਬਚੇ 7 ਉਮੀਦਵਾਰਾਂ ਦੇ ਨਾਵਾਂ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ।

Babita

This news is Content Editor Babita