ਤਲਵੰਡੀ ਸਾਬੋ : ਕਾਂਗਰਸੀ ਉਮੀਦਵਾਰ ਦੇ ਪੁੱਤਰ 'ਤੇ ਹਮਲਾ, ਅਕਾਲੀ ਆਗੂਆਂ 'ਤੇ ਕੇਸ ਦਰਜ

Thursday, Dec 07, 2017 - 01:11 PM (IST)

ਤਲਵੰਡੀ ਸਾਬੋ : ਕਾਂਗਰਸੀ ਉਮੀਦਵਾਰ ਦੇ ਪੁੱਤਰ 'ਤੇ ਹਮਲਾ, ਅਕਾਲੀ ਆਗੂਆਂ 'ਤੇ ਕੇਸ ਦਰਜ

ਤਲਵੰਡੀ ਸਾਬੋ (ਮੁਨੀਸ਼) — ਤਲਵੰਡੀ ਸਾਬੋ 'ਚ ਨਗਰ ਪੰਚਾਇਤ ਚੋਣਾਂ ਦੇ ਚਲਦਿਆਂ ਬੀਤੀ ਰਾਤ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਵਾਰਡ ਨੰਬਰ 14 'ਚ ਕਾਂਗਰਸ ਦੀ ਉਮੀਦਵਾਰ ਗੁਰਮੇਲ ਕੌਰ ਦੇ ਪੁੱਤਰ ਸੁਖਦੀਪ ਸਿੰਘ 'ਤੇ ਹਮਲਾ ਕਰਨ ਦੇ ਦੋਸ਼ ਹੇਠ ਅਕਾਲੀ ਦਲ ਉਮੀਦਵਾਰ ਸਬਿੰਦਰ ਕੌਰ ਚੱਠਾ ਦੇ ਪੁੱਤਰ ਤੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਸੁਖਬੀਰ ਸਿੰਘ ਸਮੇਤ 4 ਲੋਕਾਂ ਖਿਲਾਫ ਤਲਵੰਡੀ ਸਾਬੋ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਉਥੇ ਅਕਾਲੀ ਦਲ ਦੇ ਹਲਕਾ ਪ੍ਰਧਾਨ ਸੁਖਬੀਰ ਸਿੰਘ ਨੇ ਇਸ ਨੂੰ ਸਿਆਸੀ ਸਾਜਿਸ਼ ਦੱਸਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

PunjabKesari


Related News