ਅਹਿਮ ਖ਼ਬਰ : ਕਾਂਗਰਸੀ ਉਮੀਦਵਾਰਾਂ ਦੀ ਸੂਚੀ ਅੱਜ ਜਾਰੀ ਹੋਣ ਦੀ ਸੰਭਾਵਨਾ
Monday, Jan 24, 2022 - 10:28 AM (IST)
ਜਲੰਧਰ (ਧਵਨ) : ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਦੀ ਸੂਚੀ 24 ਜਨਵਰੀ ਨੂੰ ਦੇਰ ਸ਼ਾਮ ਤੱਕ ਜਾਰੀ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਪਿਛਲੇ ਦਿਨੀਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਸੀ, ਜਿਸ ਵਿਚ ਬਾਕੀ ਰਹਿੰਦੀਆਂ 31 ਸੀਟਾਂ ’ਤੇ ਮਜ਼ਬੂਤ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਵਿਚਾਰ ਕੀਤਾ ਗਿਆ ਸੀ।
ਕਈ ਸੀਟਾਂ ’ਤੇ 2-2 ਉਮੀਦਵਾਰਾਂ ਦੇ ਨਾਂ ਪਾਏ ਗਏ ਸਨ, ਜਿਸ ਨੂੰ ਵੇਖਦੇ ਹੋਏ ਸੋਨੀਆ ਗਾਂਧੀ ਨੇ ਹੁਕਮ ਦਿੱਤੇ ਸਨ ਕਿ ਸਕ੍ਰੀਨਿੰਗ ਕਮੇਟੀ ਦੇ ਮੈਬਰਾਂ ਨੂੰ ਹਰੇਕ ਸੀਟ ’ਤੇ ਇਕ-ਇਕ ਨਾਂ ਕਾਂਗਰਸ ਲੀਡਰਸ਼ਿਪ ਸਾਹਮਣੇ ਪੇਸ਼ ਕਰਨਾ ਚਾਹੀਦਾ ਹੈ, ਜਿਸ ਨੂੰ ਮਨਜ਼ੂਰੀ ਦਿੱਤੀ ਜਾ ਸਕੇ। ਹੁਣ ਕਾਂਗਰਸ ਦੇ ਬਾਕੀ ਉਮੀਦਵਾਰਾਂ ਦੇ ਨਾਂ ਤੈਅ ਕਰਨ ਲਈ ਦੁਬਾਰਾ ਕੇਂਦਰੀ ਕਾਂਗਰਸ ਕਮੇਟੀ ਦੀ ਬੈਠਕ ਨਹੀਂ ਹੋਵੇਗੀ।
ਸਕ੍ਰੀਨਿੰਗ ਕਮੇਟੀ ਦੇ ਮੈਂਬਰ ਆਪਸ ’ਚ ਰਾਏ ਕਰ ਕੇ ਬਾਕੀ ਰਹਿੰਦੀਆਂ 31 ਸੀਟਾਂ ’ਤੇ ਇਕ-ਇਕ ਨਾਂ ਕੇਂਦਰੀ ਲੀਡਰਸ਼ਿਪ ਕੋਲ ਭੇਜਣਗੇ, ਜਿਸ ਤੋਂ ਬਾਅਦ ਇਹ ਸੂਚੀ ਸੋਨੀਆ ਗਾਂਧੀ ਨੂੰ ਮਨਜ਼ੂਰੀ ਲਈ ਭੇਜ ਦਿੱਤੀ ਜਾਵੇਗੀ। ਕੇਂਦਰੀ ਚੋਣ ਕਮੇਟੀ ਦੀ ਦੁਬਾਰਾ ਬੈਠਕ ਨਾ ਹੋਣ ਕਾਰਨ ਹੁਣ ਪੰਜਾਬ ਨਾਲ ਸਬੰਧਿਤ ਆਗੂਆਂ ਜਿਨ੍ਹਾਂ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਪ੍ਰਧਾਨ ਨਵਜੋਤ ਸਿੱਧੂ ਅਤੇ ਕਾਂਗਰਸ ਕੰਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਤੋਂ ਇਲਾਵਾ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਅਜੇ ਮਾਕਨ ਸ਼ਾਮਲ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ