ਲੁਧਿਆਣਾ ਜ਼ਿਮਨੀ ਚੋਣ ਲਈ ਕਾਂਗਰਸ ਦਾ ਉਮੀਦਵਾਰ ਵੀ Final! ਰਾਜਾ ਵੜਿੰਗ ਨੇ ਖ਼ੁਦ ਦਿੱਤੀ ਜਾਣਕਾਰੀ
Wednesday, Mar 19, 2025 - 11:46 AM (IST)

ਲੁਧਿਆਣਾ (ਵੈੱਬ ਡੈਸਕ): ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ 'ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਸ਼ਡਿਊਲ ਜਾਰੀ ਹੋਣ ਤੋਂ ਪਹਿਲਾਂ ਹੀ ਇੱਥੇ ਸਿਆਸਤ ਦਾ ਮੈਦਾਨ ਸੱਜਣਾ ਸ਼ੁਰੂ ਹੋ ਚੁੱਕਿਆ ਹੈ। ਸੂਬੇ ਦੀ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਵੱਲੋਂ ਨਾ ਸਿਰਫ਼ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਇਸ ਚੋਣ ਲਈ ਉਮੀਦਵਾਰ ਐਲਾਨਿਆ ਹੈ, ਸਗੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵੱਡੀ ਰੈਲੀ ਕਰ ਕੇ ਉਨ੍ਹਾਂ ਦੇ ਹੱਕ ਵਿਚ ਪ੍ਰਚਾਰ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਕਾਂਗਰਸ ਪਾਰਟੀ ਵੱਲੋਂ ਵੀ ਇਸ ਜ਼ਿਮਨੀ ਚੋਣ ਲਈ ਉਮੀਦਵਾਰ ਫ਼ਾਈਨਲ ਕਰ ਲਿਆ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਖ਼ੁਦ ਇਸ ਗੱਲ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਵੱਡਾ ਬਦਲਾਅ ਕਰਨ ਜਾ ਰਹੀ ਮਾਨ ਸਰਕਾਰ
'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਵਿਸ਼ੇਸ਼ ਇੰਟਰਵਿਊ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਾਰੇ ਵਿਚਾਰ-ਚਰਚਾ ਹੋ ਚੁੱਕੀ ਹੈ ਤੇ ਉਮੀਦਵਾਰ ਦਾ ਨਾਂ ਵੀ ਲੱਗਪਗ ਤੈਅ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਦਾ ਐਲਾਨ ਪਾਰਟੀ ਹਾਈਕਮਾਨ ਵੱਲੋਂ ਕਰ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇੰਟਰਵਿਊ ਦੌਰਾਨ ਜਦੋਂ ਰਾਜਾ ਵੜਿੰਗ ਨੂੰ ਸਵਾਲ ਕੀਤਾ ਗਿਆ ਕਿ ਪਾਰਟੀ ਪ੍ਰਧਾਨ ਤੇ ਸਾਂਸਦ ਹੋਣ ਦੇ ਨਾਤੇ ਲੁਧਿਆਣਾ ਉਪ ਚੋਣਾਂ 'ਚ ਤੁਹਾਡਾ ਦੁੱਗਣਾ ਜ਼ੋਰ ਲੱਗੇਗਾ ਤਾਂ ਉਨ੍ਹਾਂ ਕਿਹਾ ਕਿ ਮੇਰੇ ਲਈ ਤਾਂ ਹਰ ਰੋਜ਼ ਹੀ ਨਵਾਂ-ਨਵਾਂ ਚੈਲੇਂਜ ਆਉਂਦਾ ਰਹਿੰਦਾ ਹੈ। ਚੋਣਾਂ ਤੋਂ ਲੈ ਕੇ ਭਾਰਤ ਜੋੜੋ ਯਾਤਰਾ ਤੇ ਇਸ ਤੋਂ ਬਾਅਦ ਹੁਣ ਤਕ ਨਵੇਂ-ਨਵੇਂ ਚੈਲੇਂਜ ਆਈ ਜਾ ਰਹੇ ਹਨ। ਇਕ ਚੋਣ ਤੋਂ ਬਾਅਦ ਕੋਈ ਨਾ ਕੋਈ ਨਵੀਂ ਚੋਣ ਆ ਜਾਂਦੀ ਹੈ, ਜਿਵੇਂ ਕਿ ਉਪ ਚੋਣਾਂ ਤੋਂ ਬਾਅਦ ਹੁਣ ਦੁਬਾਰਾਂ ਲੁਧਿਆਣਾ ਉਪ ਚੋਣਾਂ ਆ ਗਈਆਂ ਹਨ, ਪਰ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਮੈਨੂੰ ਲਗਦਾ ਹੈ ਕਿ ਇਨ੍ਹਾਂ ਚੋਣਾਂ 'ਚ ਅਸੀਂ ਵਧੀਆ ਪ੍ਰਦਰਸ਼ਨ ਕਰਾਂਗੇ ਤੇ ਪਰਮਾਤਮਾ ਵੀ ਸਾਡਾ ਸਾਥ ਦੇਵੇਗਾ। ਉਮੀਦਵਾਰ ਦੇ ਨਾਂ ਬਾਰੇ ਗੱਲ ਕਰਦਿਆਂ ਵੜਿੰਗ ਨੇ ਕਿਹਾ ਕਿ ਹਾਈਕਮਾਨ ਦੀ ਇਸ ਬਾਰੇ ਚਰਚਾ ਹੋ ਚੁੱਕੀ ਹੈ ਤੇ ਨਾਂ 'ਤੇ ਵੀ ਮੋਹਰ ਤਕਰੀਬਨ ਲੱਗ ਹੀ ਚੁੱਕੀ ਹੈ ਬਸ ਐਲਾਨ ਹੋਣਾ ਬਾਕੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8