ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ, ਕੈਪਟਨ ਸਰਕਾਰ ਨੇ ਕੀਤਾ ਵੱਡਾ ਐਲਾਨ (ਵੀਡੀਓ)

06/02/2017 7:20:08 PM

ਚੰਡੀਗੜ੍ਹ : ਚੋਣਾਂ ਦੌਰਾਨ ਵੱਡੇ ਦਾਅਵੇ ਕਰਕੇ ਆਈ ਪੰਜਾਬ ਦੀ ਸੱਤਾ ''ਤੇ ਕਾਬਜ਼ ਹੋਈ ਕਾਂਗਰਸ ਸਰਕਾਰ ਨੇ ਸੂਬੇ ਦੀ ਜਨਤਾ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਪ੍ਰੈਸ ਨੋਟ ਜਾਰੀ ਕਰਕੇ 1 ਜੁਲਾਈ ਤੋਂ ਪੰਜਾਬ ਦੇ ਸਾਰੇ ਜ਼ਿਲਿਆਂ ਵਿਚ ਸਾਂਝੀ ਰਸੋਈ ਸਕੀਮ ਹੇਠ 10 ਰੁਪਏ ਦਾ ਭੋਜਨ ਉਪਲੱਬਧ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਨਵਾਂਸ਼ਹਿਰ, ਫਰੀਦਕੋਟ, ਜਲੰਧਰ, ਫਾਜ਼ਿਲਕਾ ਵਰਗੇ ਜ਼ਿਲਿਆਂ ਵਿਚ ਸਾਂਝੀ ਰਸੋਈ ਪਹਿਲਾਂ ਹੀ ਖੁੱਲ੍ਹ ਚੁੱਕੀ ਹੈ ਪਰ ਅਜੇ ਵੀ ਪੰਜਾਬ ਦੇ ਕਈ ਜ਼ਿਲੇ ਅਜਿਹੇ ਹਨ ਜਿਹੜੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਇਸ ਸਕੀਮ ਤੋਂ ਵਾਂਝੇ ਹਨ।
ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਸਰਕਾਰ ਵਲੋਂ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪਹਿਲ ਦੇ ਆਧਾਰ ''ਤੇ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਈ ਹੈ।

Gurminder Singh

This news is Content Editor Gurminder Singh