ਕੈਪਟਨ ਤੇ ਬਿੱਟੂ ਦੀ ਅਗਵਾਈ ''ਚ ਕਾਂਗਰਸ ਕਲੀਨ ਸਵੀਪ ਕਰੇਗੀ : ਦੁੱਗਰੀ

01/14/2018 7:12:53 AM

ਲੁਧਿਆਣਾ  (ਸਲੂਜਾ) - ਭਵਿੱਖ 'ਚ ਲੁਧਿਆਣਾ ਨਗਰ ਨਿਗਮ ਦੀਆਂ ਹੋਣ ਜਾ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੀ ਅਗਵਾਈ 'ਚ ਕਲੀਪ ਸਵੀਪ ਕਰੇਗੀ। ਇਹ ਦਾਅਵਾ ਅੱਜ ਇਥੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਦੁੱਗਰੀ ਨੇ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸਾਰੇ ਵਾਰਡਾਂ 'ਚੋਂ ਪਾਰਟੀ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੀ ਦੇਖ-ਰੇਖ 'ਚ ਕੰਮ ਕਰਨ ਵਾਲੀ ਇਕ ਵਿਸ਼ੇਸ਼ ਕਮੇਟੀ ਬਾਕਾਇਦਾ ਉਮੀਦਵਾਰਾਂ ਦਾ ਇੰਟਰਵਿਊ ਲੈਣ ਤੋਂ ਬਾਅਦ ਚੋਣ ਕਰੇਗੀ। ਦੁੱਗਰੀ ਨੇ ਕਿਹਾ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਹੀ ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ ਅਤੇ ਉਹ ਹਰ ਪੱਧਰ 'ਤੇ ਸਰਕਾਰ ਨੂੰ ਸਮਰਥਨ ਦੇ ਰਹੇ ਹਨ। ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਮੁਹਿੰਮ ਦੇ ਆਉਣ ਵਾਲੇ ਸਮੇਂ 'ਚ ਚੰਗੇ ਨਤੀਜੇ ਸਾਹਮਣੇ ਆਉਣਗੇ।