ਕਾਂਗਰਸ ’ਚ ਚੱਲ ਰਹੇ ਕਲਾਈਮੈਕਸ ’ਚ ਦੋਆਬਾ ਦੇ 2 ਕੈਬਨਿਟ ਮੰਤਰੀਆਂ ’ਚ ਖਿੱਚੀਆਂ ਜਾ ਸਕਦੀਆਂ ਨੇ ਤਲਵਾਰਾਂ

10/01/2021 9:13:34 AM

ਜਲੰਧਰ (ਚੋਪੜਾ) - ਪਿਛਲੇ ਮਹੀਨੇ ਤੋਂ ਪੰਜਾਬ ਕਾਂਗਰਸ ’ਚ ਮਚੇ ਘਮਾਸਾਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣ ਜਾਂਦੇ ਹਨ, ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣਾ ਪੈਂਦਾ ਹੈ। ਫਿਰ ਚਰਨਜੀਤ ਚੰਨੀ ਦੇ ਹੱਥਾਂ ’ਚ ਕਾਂਗਰਸ ਸਰਕਾਰ ਦੀ ਕਮਾਨ ਆ ਜਾਂਦੀ ਹੈ। ਇਸਦੇ ਬਾਵਜੂਦ ਕਾਂਗਰਸ ’ਚ ਚੱਲ ਰਿਹਾ ਕਲਾਈਮੈਕਸ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਹੁਣ ਕਾਂਗਰਸ ਦੀ ਰਾਜਨੀਤੀ ’ਚ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨਾਲ ਮਚੇ ਘਮਾਸਾਨ ਦਾ ਬੁਰਾ ਪ੍ਰਭਾਵ ਚੰਨੀ ਕੈਬਨਿਟ ਦੇ ਮੰਤਰੀਆਂ ’ਤੇ ਪੈਣਾ ਤੈਅ ਮੰਨਿਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਕੈਪਟਨ ਦਾ ਨਵਜੋਤ ਸਿੱਧੂ ’ਤੇ ਵੱਡਾ ਹਮਲਾ, ਕਿਹਾ ‘ਕਦੇ ਵੀ ਜਿੱਤਣ ਨਹੀਂ ਦੇਵਾਂਗਾ’

ਇਕ ਪਾਸੇ ਰਜ਼ੀਆ ਸੁਲਤਾਨਾ ਸਿੱਧੂ ਦੇ ਸਮਰਥਨ ’ਚ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੰਦੇ ਹਨ ਤੇ ਦੂਜੇ ਪਾਸੇ ਸਿੱਧੂ ਦੇ ਅਸਤੀਫੇ ਨਾਲ ਦੋਆਬਾ ਇਲਾਕੇ ਦੇ ਕਾਂਗਰਸੀ ਆਗੂਆਂ ਵਿਚਕਾਰ ਖਿੱਚੀਆਂ ਤਲਵਾਰਾਂ ਸਿਆਸੀ ਗਲਿਆਰਿਆਂ ਵਿਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਕਾਂਗਰਸ ’ਚ ਮੌਜੂਦਾ ਸਮੇਂ ਬਣੇ ਭੰਬਲਭੂਸੇ ਵਾਲੇ ਹਾਲਾਤ ਵਿਚ ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਰਾਣਾ ਗੁਰਜੀਤ ਸਿੰਘ ਕਾਫੀ ਚਰਚਿਤ ਹੋਏ। ਕਾਂਗਰਸ ਹਾਈ-ਕਮਾਨ ਨੇ ਨਵਜੋਤ ਸਿੱਧੂ ਨੂੰ ਮਨਾਉਣ ਲਈ 2 ਮੈਂਬਰੀ ਕਮੇਟੀ ਵਿਚ ਪਰਗਟ ਸਿੰਘ ਨੂੰ ਸ਼ਾਮਲ ਕੀਤਾ ਹੈ। ਦੂਜੇ ਪਾਸੇ ਸਿੱਧੂ ਵੀ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ਵਿਚੋਂ ਹਟਾਉਣ ’ਤੇ ਅੜੇ ਹੋਏ ਹਨ। ਪਰਗਟ ਸਿੰਘ ਤੇ ਰਾਣਾ ਦੋਵੇਂ ਕੈਬਨਿਟ ਮੰਤਰੀ ਆਪਣੇ-ਆਪਣੇ ਅਹੁਦੇ ਸੰਭਾਲਣ ਤੋਂ ਬਾਅਦ ਦੋਆਬਾ ਵਿਚ ਵਾਪਸ ਨਹੀਂ ਮੁੜੇ ਹਨ, ਜਿਸ ਕਾਰਨ ਕਾਂਗਰਸੀ ਆਗੂ ਅਤੇ ਵਰਕਰ ਮਾਯੂਸੀ ਵਿਚ ਇਕ-ਦੂਜੇ ਦਾ ਮੂੰਹ ਦੇਖ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਮਾਂ ਦਾ 26 ਸਾਲਾ ਪੁੱਤ, ਉਜੜਿਆ ਹੱਸਦਾ-ਵਸਦਾ ਪਰਿਵਾਰ

ਹਾਲਾਂਕਿ ਪਰਗਟ ਦੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਹਲਕੇ ਵਿਚ ਆਉਣ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਜ਼ੋਰਦਾਰ ਸਵਾਗਤ ਕਰਨ ਸਬੰਧੀ ਪ੍ਰਬੰਧ ਵੀ ਕੀਤੇਸਨ ਪਰ ਮੌਜੂਦਾ ਸਿਆਸੀ ਹਾਲਾਤ ਕਾਰਨ ਉਨ੍ਹਾਂ ਦੀਆਂ ਸਾਰੀਆਂ ਤਿਆਰੀਆਂ ਧਰੀਆਂ-ਧਰਾਈਆਂ ਰਹਿ ਗਈਆਂ।ਜ਼ਿਕਰਯੋਗ ਹੈ ਕਿ ਰਾਣਾ ਗੁਰਜੀਤ ਨੂੰ ਜਦੋਂ ਕੈਬਨਿਟ ਵਿਚ ਸ਼ਾਮਲ ਕਰਨ ਦੀ ਪੁਸ਼ਟੀ ਹੋਈ ਸੀ, ਉਦੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ. ਪੀ., ਉੱਤਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਬਾਵਾ ਹੈਨਰੀ, ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ, ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ, ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਆਦੀਆ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਵਿਚ ਸ਼ਾਮਲ ਕਰਨ ਦਾ ਵਿਰੋਧ ਕੀਤਾ ਸੀ।

ਪੜ੍ਹੋ ਇਹ ਵੀ ਖ਼ਬਰ - ਸਾਊਦੀ ਅਰਬ ਗਏ ਗੁਰਦਾਸਪੁਰ ਦੇ 24 ਸਾਲਾ ਨੌਜਵਾਨ ਨੇ ਲਿਆ ਫਾਹਾ, ਪਰਿਵਾਰ ਨੇ ਦੱਸੀ ਖ਼ੁਦਕੁਸ਼ੀ ਦੀ ਅਸਲ ਵਜ੍ਹਾ

ਕਾਂਗਰਸੀ ਸੂਤਰਾਂ ਦੀ ਮੰਨੀਏ ਤਾਂ ਜਿਉਂ ਕੁਝ ਵਿਧਾਇਕਾਂ ਵੱਲੋਂ ਕਾਂਗਰਸ ਲੀਡਰਸ਼ਿਪ ਨੂੰ ਚਿੱਠੀ ਲਿਖਣ ਦੀ ਭਿਣਕ ਲੱਗੀ, ਉਸੇ ਦੌਰਾਨ ਰਾਣਾ ਗੁਰਜੀਤ ਨੇ ਵੀ ਦਸਤਖਤ ਮੁਹਿੰਮ ਚਲਾ ਕੇ 22 ਦੇ ਲਗਭਗ ਵਿਧਾਇਕਾਂ ਨੂੰ ਆਪਣੇ ਸਮਰਥਨ ਵਿਚ ਖੜ੍ਹਾ ਕਰ ਲਿਆ ਸੀ, ਜਿਸ ਕਾਰਨ ਰਾਣਾ ਗੁਰਜੀਤ ਦੇ ਕੈਬਨਿਟ ਦੇ ਰਾਹ ਵਿਚ ਕੋਈ ਅੜਿੱਕਾ ਨਹੀਂ ਪਿਆ। ਰਾਣਾ ਗੁਰਜੀਤ ਦੇ ਸਮਰਥਕ ਵਿਧਾਇਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਨਿੱਜੀ ਤੌਰ ’ਤੇ ਮੰਨਣਾ ਹੈ ਕਿ ਦੋਸ਼ ਸਾਬਿਤ ਨਾ ਹੋਣ ਤਾਂ ਕਿਸੇ ਨੂੰ ਵੀ ਦੋਸ਼ੀ ਕਹਿਣਾ ਬਿਲਕੁਲ ਗਲਤ ਹੈ, ਜਿਸ ਕਾਰਨ ਕੁਝ ਵਿਧਾਇਕਾਂ ਵੱਲੋਂ ਰਾਣਾ ਗੁਰਜੀਤ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵਿਧਾਇਕਾਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਬਹੁਤ ਘੱਟ ਸਮਾਂ ਬਚਿਆ ਹੈ। ਅਜਿਹੇ ਹਾਲਾਤ ਵਿਚ ਸਾਰੇ ਨੇਤਾਵਾਂ ਨੂੰ ਇਕਜੁੱਟ ਹੋ ਕੇ 117 ਵਿਧਾਨ ਸਭਾ ਹਲਕਿਆਂ ਵਿਚ ਲੜਾਈ ਲੜਨੀ ਹੋਵੇਗੀ। ਜੇਕਰ ਕਾਂਗਰਸ ਇੰਨੀ ਜ਼ਿਆਦਾ ਉਥਲ-ਪੁਥਲ ਦੇ ਬਾਵਜੂਦ ਟੁਕੜਿਆਂ ਵਿਚ ਵੰਡੀ ਰਹੀ ਤਾਂ ਚੋਣਾਂ ਵਿਚ ਕਾਂਗਰਸ ਸਪੱਸ਼ਟ ਬਹੁਮਤ ਤੋਂ ਕਾਫੀ ਪਿੱਛੜ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ

ਹੁਣ ਹਾਲਾਤ ਅਜਿਹੇ ਹਨ ਕਿ ਨਵਜੋਤ ਸਿੱਧੂ ਡੀ. ਜੀ. ਪੀ., ਏ. ਜੀ. ਸਮੇਤ ਰਾਣਾ ਗੁਰਜੀਤ ਨੂੰ ਹਟਾਉਣ ਨੂੰ ਲੈ ਕੇ ਅੜੇ ਹੋਏ ਹਨ। ਅੱਜ ਵੀ ਮੁੱਖ ਮੰਤਰੀ ਚੰਨੀ, ਨਵਜੋਤ ਸਿੱਧੂ ਅਤੇ ਕਾਂਗਰਸ ਦੇ ਕਈ ਆਗੂਆਂ ਨਾਲ ਪੰਜਾਬ ਭਵਨ ਵਿਚ 2 ਘੰਟੇ ਚੱਲੀ ਮੈਰਾਥਨ ਮੀਟਿੰਗ ਵਿਚ ਕੋਈ ਵੀ ਸਿੱਧੂ ਨੂੰ ਮਨਾ ਨਹੀਂ ਸਕਿਆ। ਹਾਲਾਂਕਿ ਨਵਜੋਤ ਸਿੱਧੂ ਦੀਆਂ 3 ਡਿਮਾਂਡਾਂ ਨੂੰ ਲੈ ਕੇ ਉਨ੍ਹਾਂ ਨੂੰ ਮਨਾਉਣ ਦੀ ਕਵਾਇਦ ਵਿਚ ਜੁਟੇ ਉਨ੍ਹਾਂ ਦੇ ਸਮਰਥਕ ਪਰਗਟ ਸਿੰਘ ਦਾ ਨੇੜ ਭਵਿੱਖ ਵਿਚ ਰਾਣਾ ਗੁਰਜੀਤ ਨਾਲ ਸਿੱਧਾ ਸਿਆਸੀ ਟਕਰਾਅ ਹੋਣਾ ਨਿਸ਼ਚਿਤ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਦੋਆਬਾ ਵਿਚ ਕਾਂਗਰਸ ਦੀ ਰਾਜਨੀਤੀ ਵਿਚ ਇਸਦੇ ਦੁਰਰਸੀ ਨਤੀਜੇ ਵੇਖਣ ਨੂੰ ਮਿਲ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ


rajwinder kaur

Content Editor

Related News