CM ਚਿਹਰੇ ਦੇ ਐਲਾਨ ਤੋਂ ਪਹਿਲਾਂ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ

Saturday, Feb 05, 2022 - 02:06 PM (IST)

ਗੁਰਦਾਸਪੁਰ (ਗੁਰਪ੍ਰੀਤ) - ਰਾਜ ਸਭਾ ਮੈਂਬਰ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਵਲੋਂ ਕਸਬਾ ਕਾਦੀਆਂ ’ਚ ਅੱਜ ਚੋਣਾਂ ਨੂੰ ਲੈ ਕੇ ਡੋਰ-ਟੋ-ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਭਲਕੇ ਪੰਜਾਬ ਦੌਰੇ ’ਤੇ ਆ ਰਹੇ ਹਨ। ਪੱਤਰਕਾਰਾਂ ਵਲੋਂ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਪ੍ਰਤਾਪ ਬਾਜਵਾ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਚਿਹਰਾ ਹਮੇਸ਼ਾ ਖ਼ਾਸ ਹੁੰਦਾ ਹੈ। ਮੇਰੀ ਨਿੱਜੀ ਰਾਏ ਇਹ ਹੈ ਕਿ ਕਾਂਗਰਸ ਹਾਈਕਮਾਨ ਮੁੱਖ ਮੰਤਰੀ ਚਿਹਰਾ ਦਾ ਐਲਾਨ ਕਰਨ ਦੇ ਫ਼ੈਸਲੇ ਨੂੰ ਛੱਡ ਦੇਵੇ ਅਤੇ ਇਸ ਸਮੇਂ ਪੰਜਾਬ ਵਿੱਚ ਜਿਵੇਂ ਚੋਣ ਪ੍ਰਚਾਰ ਚੱਲ ਰਿਹਾ ਹੈ ਉਵੇਂ ਹੀ ਚੱਲਦਾ ਰਹਿਣ ਦੇਵੇ। ਬਾਕੀ ਆਉਣ ਵਾਲੇ ਸਮੇਂ ’ਚ ਹਾਈਕਮਾਨ ਨੂੰ ਜੋ ਸਹੀ ਲੱਗੇ, ਉਹ ਫ਼ੈਸਲਾ ਕਰ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

 

ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਬਾਕੀ ਆਉਣ ਵਾਲੇ ਸਮੇਂ ’ਚ ਹਾਈਕਮਾਨ ਨੂੰ ਜੋ ਸਹੀ ਲੱਗੇ, ਉਹ ਫ਼ੈਸਲਾ ਕਰ ਸਕਦੀ ਹੈ। ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨਾ ਉਨ੍ਹਾਂ ਦੀ ਨਿੱਜੀ ਰਾਏ ਹੈ। ਮੇਰੀ ਰਾਏ ਇਹੀ ਹੈ ਕਿ ਕਾਂਗਰਸ ਮੁੱਖ ਮੰਤਰੀ ਦੇ ਚਿਹਰਾ ਦਾ ਐਲਾਨ ਕਰਨ ਵਾਲੇ ਫ਼ੈਸਲੇ ਨੂੰ ਛੱਡ ਦੇਵੇ। ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਮੈਨੀਫੈਸਟੋ ਬਾਰੇ ਗੱਲ ਕਰਦੇ ਕਿਹਾ ਕਿ ਉਨ੍ਹਾਂ ਵਲੋਂ ਮੈਨੀਫੈਸਟੋ ਤਿਆਰ ਕਰ ਹਾਈ ਕਮਾਂਡ ਨੂੰ ਭੇਜ ਦਿੱਤਾ ਗਿਆ ਹੈ, ਜੋ ਜਲਦ ਲੋਕਾਂ ਸਾਹਮਣੇ ਪੇਸ਼ ਕਰ ਦਿੱਤਾ ਜਾਵੇਗਾ। ਬਾਜਵਾ ਨੇ ਕਿਹਾ ਕਿ ਕਾਂਗਰਸ ਦਾ ਮੈਨੀਫੈਸਟੋ ਪੰਜਾਬ ਦੀ ਸ਼ਕਲ ਬਦਲਣ ਵਾਲਾ ਮੈਨੀਫੈਸਟੋ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

 


rajwinder kaur

Content Editor

Related News