ਪੰਜਾਬ: ਕਾਂਗਰਸੀ ਕੌਂਸਲਰ ਦੇ ਚਾਚੇ 'ਤੇ ਚੱਲੀਆਂ ਗੋਲੀਆਂ

Monday, Aug 31, 2026 - 04:05 PM (IST)

ਪੰਜਾਬ: ਕਾਂਗਰਸੀ ਕੌਂਸਲਰ ਦੇ ਚਾਚੇ 'ਤੇ ਚੱਲੀਆਂ ਗੋਲੀਆਂ

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਵਾਰਡ ਨੰਬਰ 5 ਦੇ ਕਾਂਗਰਸੀ ਕੌਂਸਲਰ ਰਣਜੀਤ ਸਿੰਘ ਦੇ ਚਾਚਾ ਅਮਰਜੀਤ ਸਿੰਘ 'ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀ ਅਮਰਜੀਤ ਸਿੰਘ ਦੇ ਮੋਢੇ 'ਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ- ਪੰਜਾਬ 'ਚ ਨਵੀਂ ਬਿਮਾਰੀ ਨੇ ਦਿੱਤੀ ਦਸਤਕ, ਇਹ ਲੱਛਣ ਦਿਸਣ 'ਤੇ ਨਾ ਕਰੋ ਨਜ਼ਰਅੰਦਾਜ਼

ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਅਤੇ ਐਸਐਚਓ ਗੁਰਿੰਦਰ ਸਿੰਘ ਢਿੱਲੋਂ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ, ਲਾਟਰੀ 'ਚ ਜਿੱਤੇ 7,00,00,000

ਇਸ ਸਬੰਧੀ ਜ਼ਖ਼ਮੀ ਅਮਰਜੀਤ ਸਿੰਘ ਦੇ ਭਤੀਜੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰਜੀਤ ਸਿੰਘ ਸਟੇਸ਼ਨ ਰੋਡ ਤੋਂ ਅਜਨਾਲਾ ਰੋਡ ਵੱਲ ਜਾ ਰਹੇ ਸਨ ਤਾਂ ਰਸਤੇ 'ਚ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਰੋਕ ਕੇ ਗੋਲੀਆਂ ਚਲਾ ਦਿੱਤੀਆਂ। ਉੱਥੇ ਹੀ ਡੀਐਸਪੀ ਲਲਿਤ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News