ਪਠਾਨਕੋਟ : ਨਾਜਾਇਜ਼ ਮਾਈਨਿੰਗ ਦੇ ਮਾਮਲੇ ''ਚ ਨਾਮਜ਼ਦ ਕਾਂਗਰਸੀ ਕੌਂਸਲਰ ਗ੍ਰਿਫ਼ਤਾਰ

08/16/2022 6:34:03 PM

ਪਠਾਨਕੋਟ (ਸ਼ਾਰਦਾ) : ਨਾਜਾਇਜ਼ ਮਾਈਨਿੰਗ ਮਾਮਲੇ 'ਚ ਭਗੌੜੇ ਕਾਂਗਰਸੀ ਕੌਂਸਲਰ ਅਮਿਤ ਕੁਮਾਰ ਨੂੰ ਬੀਤੀ ਰਾਤ ਬਮਿਆਲ ਪੁਲਸ ਨੇ ਕਾਬੂ ਕਰ ਲਿਆ ਹੈ। ਪੁਲਸ ਨੇ ਸੋਮਵਾਰ ਰਾਤ ਮਾਮੂਲ ਤੋਂ ਅਮਿਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ, ਜੋ ਕਿ ਨਗਰ ਨਿਗਮ ਪਠਾਨਕੋਟ ਅਧੀਨ ਪੈਂਦੇ ਮਾਮੂਨ ਖੇਤਰ ਤੋਂ ਕਾਂਗਰਸ ਦਾ ਕੌਂਸਲਰ ਹੈ। ਜ਼ਿਕਰਯੋਗ ਹੈ ਕਿ ਕਰੀਬ 4 ਮਹੀਨੇ ਪਹਿਲਾਂ ਮੁਲਜ਼ਮ ਅਮਿਤ ਕੁਮਾਰ ਖ਼ਿਲਾਫ਼ ਸੁਜਾਨਪੁਰ ਵਿੱਚ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਹੋਇਆ ਸੀ। ਕੇਸ ਦਰਜ ਹੋਣ ਤੋਂ ਬਾਅਦ ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ ਨੇ ਪਾਰਟੀ ਸਮਰਥਕਾਂ ਨਾਲ ਥਾਣਾ ਸੁਜਾਨਪੁਰ ਦੇ ਬਾਹਰ ਧਰਨਾ ਦੇ ਕੇ ਆਪਣੀ ਨਾਰਾਜ਼ਗੀ ਜਾਹਰ ਕੀਤੀ ਸੀ ਪਰ ਇਸ ਤੋਂ ਬਾਅਦ 7 ਅਗਸਤ ਨੂੰ ਬਮਿਆਲ ਪੁਲਸ ਨੂੰ ਸੂਚਨਾ ਮਿਲੀ ਕਿ ਪਿੰਡ ਸਰੋਟਾ ਨੇੜੇ ਕੁਝ ਲੋਕ ਉਜ ਨਦੀ ਦੇ ਕੰਢੇ ਨਾਜਾਇਜ਼ ਮਾਈਨਿੰਗ ਕਰ ਰਹੇ ਹਨ।

ਇਹ ਵੀ ਪੜ੍ਹੋ- ਜਲੰਧਰ ਬੱਸ ਸਟੈਂਡ 'ਤੇ ਹੋਈ ਲੜਾਈ ਦੀ ਵੀਡੀਓ ਆਈ ਸਾਹਮਣੇ, ਦੇਖੋ ਕਿਵੇਂ ਘੜੀਸ- ਘੜੀਸ ਕੇ ਕੁੱਟਿਆ

ਇਸ ਮਗਰੋਂ ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ ਸੁਖਦੀਪ ਸਿੰਘ ਅਤੇ ਪੁਲਸ ਪਾਰਟੀ ਨੇ ਰਾਤ ਕਰੀਬ 8 ਵਜੇ ਉਕਤ ਥਾਂ ’ਤੇ ਛਾਪਾ ਮਾਰਿਆ ਤਾਂ ਦੇਖਿਆ ਕਿ ਉਕਤ ਥਾਂ ’ਤੇ ਨਾਜਾਇਜ਼ ਮਾਈਨਿੰਗ ਦਾ ਧੰਦਾ ਚੱਲ ਰਿਹਾ ਹੈ। ਦੂਜੇ ਪਾਸੇ ਜਦੋਂ ਪੁਲਸ ਪਾਰਟੀ ਅਤੇ ਮਾਈਨਿੰਗ ਟੀਮ ਮੌਕੇ 'ਤੇ ਪਹੁੰਚੀ ਤਾਂ ਨਾਜਾਇਜ਼ ਮਾਈਨਿੰਗ ਕਰ ਰਹੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਅਤੇ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਪੁਲਸ ਨੇ ਜੂਨੀਅਰ ਇੰਜੀਨੀਅਰ ਸੁਖਦੀਪ ਦੀ ਸ਼ਿਕਾਇਤ 'ਤੇ ਜੈਸ਼ੰਕਰ ਸਟੋਨ ਕਰੱਸ਼ਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਿੰਘ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ।ਜਿਸ ਤੋਂ ਬਾਅਦ ਸੂਚਨਾ ਦੇ ਆਧਾਰ 'ਤੇ ਬੀਤੀ ਰਾਤ ਬਮਿਆਲ ਪੁਲਸ ਨੇ ਅਮਿਤ ਕੁਮਾਰ ਨੂੰ ਕਾਬੂ ਕਰ ਲਿਆ ਅਤੇ ਅੱਜ ਉਸ ਦਾ ਮੈਡੀਕਲ ਕਰਵਾ ਕੇ ਮਾਣਯੋਗ ਅਦਾਲਤ 'ਚ ਪੇਸ਼ ਕੀਤਾ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News