ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਕਾਂਗਰਸੀ ਕੌਸਲਰ ਦੇ ਘਰ 'ਤੇ ਹਮਲਾ, ਚੱਲੀਆਂ ਗੋਲੀਆਂ (ਵੀਡੀਓ)

Friday, Jun 26, 2020 - 06:38 PM (IST)

ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਪਤਾਹਪੁਰ ਇਲਾਕੇ ਵਿਚ ਅੱਜ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਿੱਥੇ ਸਵੇਰੇ ਹੋਏ ਮਾਮੂਲੀ ਝਗੜੇ ਤੋਂ ਬਾਅਦ ਗਿੰਨੀ ਨਾਮਕ ਨੌਜਵਾਨ ਨੇ ਇਕ ਕੌਂਸਲਰ ਦੇ ਘਰ 'ਤੇ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ ਗਿੰਨੀ ਨੇ ਸ਼ਰੇਆਮ ਗੋਲੀਆਂ ਵੀ ਚਲਾਈਆਂ। ਉਧਰ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਪ੍ਰਕੋਪ ਕਾਰਣ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਤਿੰਨ ਦਿਨ ਲੱਗੇਗਾ ਸਖ਼ਤ ਲਾਕਡਾਊਨ  

PunjabKesari

ਮਿਲੀ ਜਾਣਕਾਰੀ ਮੁਤਾਬਕ ਕਾਂਗਰਸੀ ਕੌਸਲਰ ਗੁਰਮੀਤ ਕੌਰ ਦੇ ਪੁੱਤਰ ਦਾ ਕਹਿਣਾ ਹੈ ਕਿ ਗਿੰਨੀ ਗੈਂਗਸਟਰ ਹੈ ਅਤੇ ਉਸ ਨਾਲ ਸਵੇਰੇ ਮਾਮੂਲੀ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਹਿਲਾਂ ਗੋਲੀਆਂ ਚਲਾਈਆਂ ਅਤੇ ਫਿਰ ਇੱਟਾਂ ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਉਕਤ ਨੌਜਵਾਨ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ : ਮੰਤਰੀਆਂ ਨਾਲ ਖਹਿਬੜਨ ਵਾਲੇ ਕਰਨ ਅਵਤਾਰ ਸਿੰਘ ਦੀ ਮੁੱਖ ਸਕੱਤਰ ਦੇ ਅਹੁਦੇ ਤੋਂ ਛੁੱਟੀ

PunjabKesari

ਉਥੇ ਹੀ ਪੁਲਸ ਦੇ ਆਲਾ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਦੇ ਆਲਾ ਅਧਿਕਾਰੀਆਂ ਮੁਤਾਬਕ ਜਿੰਨੀਆਂ ਵੀ ਮੌਕੇ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਕਬਜ਼ੇ 'ਚ ਲੈ ਲਈਆਂ ਗਈਆਂ ਹਨ। ਗਿੰਨੀ ਗੈਂਗਸਟਰ ਹੈ ਜਾਂ ਨਹੀਂ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਪ੍ਰੀਤ ਹਰਪਾਲ ਨੇ ਮੰਗੀ ਖਿਮਾਂ ਯਾਚਨਾ      


author

Gurminder Singh

Content Editor

Related News