ਲੁਧਿਆਣਾ ''ਚ ਹੋਰ ਮਜ਼ਬੂਤ ਹੋਈ ਆਪ, ਕਾਂਗਰਸੀ ਕੌਂਸਲਰ ਸਣੇ ਕਈ ਆਗੂ ਹੋਏ ਸ਼ਾਮਲ

Sunday, Jan 19, 2025 - 11:55 AM (IST)

ਲੁਧਿਆਣਾ ''ਚ ਹੋਰ ਮਜ਼ਬੂਤ ਹੋਈ ਆਪ, ਕਾਂਗਰਸੀ ਕੌਂਸਲਰ ਸਣੇ ਕਈ ਆਗੂ ਹੋਏ ਸ਼ਾਮਲ

ਚੰਡੀਗੜ੍ਹ (ਅੰਕੁਰ)- ਲੁਧਿਆਣਾ ਨਗਰ ਨਿਗਮ ’ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਸ਼ਨੀਵਾਰ ਨੂੰ ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਕਾਂਗਰਸੀ ਆਗੂ ‘ਆਪ’ ’ਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਸਮੀ ਤੌਰ ’ਤੇ ਸਾਰੇ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ।

ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ

ਕੌਂਸਲਰ ਮਮਤਾ ਰਾਣੀ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ, ਮਨੀ ਰਾਮ ਤੇ ਵਿਸ਼ਾਲ ਧਵਨ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਅਮਨ ਅਰੋੜਾ ਨੇ ਸਮੂਹ ਆਗੂਆਂ ਨੂੰ ਪਾਰਟੀ ’ਚ ਬਣਦਾ ਮਾਣ ਸਤਿਕਾਰ ਤੇ ਅਹੁਦੇ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਅਸੀਂ ਮਿਲ ਕੇ ਲੁਧਿਆਣਾ ਸ਼ਹਿਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਲਈ ਕੰਮ ਕਰਾਂਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News