ਕਾਂਗਰਸ ਨੂੰ ਹੁਸ਼ਿਆਰਪੁਰ 'ਚ ਸਿਆਸੀ ਝਟਕਾ, 5 ਮੌਜੂਦਾ ਤੇ 2 ਸਾਬਕਾ ਕੌਂਸਲਰ ‘ਆਪ’ 'ਚ ਹੋਏ ਸ਼ਾਮਲ

Wednesday, Jun 01, 2022 - 06:31 PM (IST)

ਕਾਂਗਰਸ ਨੂੰ ਹੁਸ਼ਿਆਰਪੁਰ 'ਚ ਸਿਆਸੀ ਝਟਕਾ, 5 ਮੌਜੂਦਾ ਤੇ 2 ਸਾਬਕਾ ਕੌਂਸਲਰ ‘ਆਪ’ 'ਚ ਹੋਏ ਸ਼ਾਮਲ

ਜਲੰਧਰ/ਹੁਸ਼ਿਆਰਪੁਰ (ਧਵਨ)–ਕਾਂਗਰਸ ਨੂੰ ਅੱਜ ਆਮ ਆਦਮੀ ਪਾਰਟੀ ਨੇ ਸਿਆਸੀ ਝਟਕਾ ਦਿੰਦੇ ਹੋਏ ਉਸ ਦੇ 5 ਮੌਜੂਦਾ ਅਤੇ 2 ਸਾਬਕਾ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਵਾਉਣ ’ਚ ਸਫ਼ਲਤਾ ਹਾਸਲ ਕੀਤੀ। ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਸਾਰੇ ਕੌਂਸਲਰਾਂ ਅਤੇ ਸਾਬਕਾ ਕੌਂਸਲਰਾਂ ਦਾ ਸੁਆਗਤ ਕੀਤਾ। ‘ਆਪ’ ਵਿਚ ਸ਼ਾਮਲ ਹੋਣ ਵਾਲੇ ਕੌਂਸਲਰਾਂ ’ਚ ਵਿਜੇ ਅੱਗਰਵਾਲ, ਪ੍ਰਦੀਪ ਕੁਮਾਰ ਬਿੱਟੂ, ਹਰਵਿੰਦਰ ਬਿੰਦਰ, ਮੁਖੀ ਰਾਮ ਅਤੇ ਮਨਮੀਤ ਕੌਰ ਤੋਂ ਇਲਾਵਾ ਸਾਬਕਾ ਕੌਂਸਲਰ ਕਸ਼ਮੀਰ ਸਿੰਘ ਅਤੇ ਰਾਜ ਕੁਮਾਰ ਥਾਪਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ’ਚ ਸਰਕਾਰ ਬਣਦੇ ਹੀ ਜਿੱਥੇ ਭ੍ਰਿਸ਼ਟਾਚਾਰ ’ਤੇ ਸਖ਼ਤ ਪਹਿਰਾ ਜਾਰੀ ਹੈ, ਉੱਥੇ ਹੀ ਆਮ ਆਦਮੀ ਨਾਲ ਜੁੜੀਆਂ ਮੌਲਿਕ ਸਹੂਲਤਾਂ ਨੂੰ ਠੀਕ ਕਰਦੇ ਹੋਏ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ‘ਆਪ’ ਵਿਚ ਸ਼ਾਮਲ ਹੋਏ ਸਾਰੇ ਮੌਜੂਦਾ ਅਤੇ ਸਾਬਕਾ ਕੌਂਸਲਰ ਹੁਸ਼ਿਆਰਪੁਰ ਨਾਲ ਸਬੰਧ ਰੱਖਦੇ ਹਨ ਅਤੇ ਆਉਣ ਵਾਲੇ ਸਮੇਂ ’ਚ ਹੋਰ ਸ਼ਹਿਰਾਂ ’ਚ ਵੀ ਅਨੇਕਾ ਹੋਰ ਨੇਤਾ ‘ਆਪ’ ਵਿਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: ਲੁਧਿਆਣਾ ਟੋਲ ਪਲਾਜ਼ਾ ’ਤੇ ਹੋਈ ਬੱਸ ਲੁੱਟ ਦੇ ਮਾਮਲੇ ’ਚ ਆਇਆ ਟਵਿਸਟ, ਕਮਿਸ਼ਨਰ ਬੋਲੇ, ਕੋਈ ਲੁੱਟ ਨਹੀਂ ਹੋਈ

ਉਨ੍ਹਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਿਗੜੀ ਵਿਵਸਥਾ ਨੂੰ ਸੁਚਾਰੂ ਕਰਨ ’ਚ ਥੋੜਾ ਸਮਾਂ ਜ਼ਰੂਰ ਲੱਗੇਗਾ। ‘ਆਪ’ ਸਰਕਾਰ ਦਾ ਸੰਕਲਪ ਹੈ ਜਨਤਾ ਨੂੰ ਸੁਰੱਖਿਅਤ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣਾ। ਇਸ ਟੀਚੇ ਨੂੰ ਪ੍ਰਾਪਤੀ ਲਈ ਸਰਕਾਰ ਹਰ ਪਹਿਲੂ ’ਤੇ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਜਿੰਪਾ ਨੇ ਕੌਂਸਲਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਨਗਰ ਨਿਗਮ ਦੀ ਕਾਰਜ ਪ੍ਰਣਾਲੀ ’ਚ ਸੁਧਾਰ ਲਈ ਹੀ ਕੌਂਸਲਰ ਅਤੇ ਸਾਬਕਾ ਕੌਂਸਲਰ ‘ਆਪ’ ਵਿਚ ਸ਼ਾਮਲ ਹੋਏ ਹਨ ਅਤੇ ਉਹ ਭਰੋਸਾ ਕਰਦੇ ਹਨ ਕਿ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ: 25 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਦਿੱਤਾ ਧੋਖਾ, ਸਾਹਮਣੇ ਆਈ ਸੱਚਾਈ ਨੂੰ ਜਾਣ ਪਰਿਵਾਰ ਦੇ ਉੱਡੇ ਹੋਸ਼

‘ਆਪ’ ਵਿਚ ਸ਼ਾਮਲ ਹੋਣ ਵਾਲੇ ਕੌਂਸਲਰਾਂ ਅਤੇ ਸਾਬਕਾ ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ’ਚ ਮਨੁੱਖੀ ਸੇਵਾ ਅਤੇ ਸ਼ਹਿਰ ਦੀ ਤਰੱਕੀ ਦੀ ਸੋਚ ਨੂੰ ਲੈ ਕੇ ਕੰਮ ਕੀਤਾ ਪਰ ਕਾਂਗਰਸ ਨੂੰ ਸ਼ਾਇਦ ਜਨਤਾ ਦੀ ਸੇਵਾ ਕਰਨ ਵਾਲੇ ਪਸੰਦ ਨਹੀਂ ਹਨ। ਇਸ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ ਅਤੇ ਜਿੰਪਾ ਵਲੋਂ ਥੋੜੇ ਹੀ ਸਮੇਂ ’ਚ ਸ਼ਹਿਰ ਦੇ ਵਿਕਾਸ ਲਈ ਜੋ ਨੀਤੀਆਂ ਬਣਾਈਆਂ ਅਤੇ ਕੰਮ ਸ਼ੁਰੂ ਕਰ ਦਿੱਤਾ ਹੈ, ਉਸ ਤੋਂ ਉਹ ਕਾਫੀ ਪ੍ਰਭਾਵਿਤ ਹਨ।
ਇਹ ਵੀ ਪੜ੍ਹੋ: ਮਾਮਲਾ ਗੰਨਮੈਨ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦਾ, ਲਾਸ਼ ਬਣੇ ਪਿਓ ਨੂੰ ਵੇਖ ਧਾਹਾਂ ਮਾਰ ਰੋਈਆਂ ਕੈਨੇਡਾ ਤੋਂ ਪਰਤੀਆਂ ਧੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News