ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੇ ਫ਼ੈਸਲੇ ਤੋਂ ਪਹਿਲਾਂ ਜਾਖੜ ਦਾ ਵੱਡਾ ਬਿਆਨ
Tuesday, Apr 26, 2022 - 06:26 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਹੀ ਟਿੱਪਣੀ ਕੀਤੀ ਹੈ। ਜਾਖੜ ਨੇ ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਆਖਿਆ ਹੈ ਕਿ ‘ਆਜ ਸਿਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ। ਜਾਖੜ ਦੇ ਇਸ ਟਵੀਟ ਨੂੰ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵਲੋਂ ਉਨ੍ਹਾਂ ਖ਼ਿਲਾਫ਼ ਲਏ ਜਾਣ ਵਾਲੇ ਸਖ਼ਤ ਫ਼ੈਸਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਜਾਖੜ ਦੀ ਅੱਜ ਪਾਰਟੀ ’ਚੋਂ ਛੁੱਟੀ ਹੋ ਸਕਦੀ ਹੈ। ਇਸ ਲਈ ਦਿੱਲੀ ਵਿਚ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਚੱਲ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਮੋਸਟ ਵਾਂਟੇਡ ਅੱਤਵਾਦੀ ਚਰਨਜੀਤ ਪਟਿਆਲਵੀ ਨੂੰ ਡੇਰਾ ਬੱਸੀ ਤੋਂ ਕੀਤਾ ਗ੍ਰਿਫ਼ਤਾਰ
ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਸਸਪੈਂਡ ਵੀ ਕੀਤਾ ਜਾ ਸਕਦਾ ਹੈ। ਜਾਖੜ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸੰਬੰਧ ਵਿਚ ਦਿੱਤੇ ਗਏ ਬਿਆਨ ’ਤੇ ਨੋਟਿਸ ਭੇਜਿਆ ਗਿਆ ਸੀ ਅਤੇ ਉਨ੍ਹਾਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਜਵਾਬ ਦੇਣ ਲਈ ਆਖਿਆ ਗਿਆ ਸੀ ਪਰ ਜਾਖੜ ਨੇ ਕਮੇਟੀ ਨੂੰ ਕੋਈ ਜਵਾਬ ਨਹੀਂ ਦਿੱਤਾ ਅਤੇ ਸੋਸ਼ਲ ਮੀਡੀਆ ’ਤੇ ਇਹ ਤਕ ਆਖ ਦਿੱਤਾ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ।
ਇਹ ਵੀ ਪੜ੍ਹੋ : ਪਤਨੀ ਤੇ 10 ਮਹੀਨਿਆਂ ਦੀ ਧੀ ਨੂੰ ਕਤਲ ਕਰਨ ਵਾਲਾ ਗ੍ਰਿਫ਼ਤਾਰ, ਇੰਝ ਦਿੱਤੀ ਸੀ ਦਿਲ ਕੰਬਾਊ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?