ਕਾਂਗਰਸ ਦੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਖੁਡੀਆ ਨੂੰ ਡੂੰਘਾ ਸਦਮਾ, ਮਾਂ ਦਾ ਦਿਹਾਂਤ
Sunday, Oct 29, 2017 - 07:02 PM (IST)
ਸ੍ਰੀ ਮੁਕਤਸਰ ਸਾਹਿਬ(ਤਰਸੇਮ ਢੁੱਡੀ)— ਸ੍ਰੀ ਮੁਕਤਸਰ ਸਾਹਿਬ ਕਾਂਗਰਸ ਦੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਖੁਡੀਆ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਐਤਵਾਰ ਨੂੰ ਉਨ੍ਹਾਂ ਦੀ ਮਾਤਾ ਦਾ ਦਿਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਦੱਸਣਯੋਗ ਹੈ ਕਿ ਗੁਰਮੀਤ ਸਿੰਘ ਖੁਡੀਆ ਦਾ ਛੋਟਾ ਭਰਾ ਵਿਦੇਸ਼ 'ਚ ਰਹਿੰਦਾ ਹੈ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਉਨ੍ਹਾਂ ਦੀ ਮਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
