ਨਵਜੋਤ ਸਿੰਘ ਸਿੱਧੂ ਦੇ ਬਿਆਨ ਨਾਲ ਕਾਂਗਰਸ ਸਹਿਮਤ ਨਹੀਂ : ਵੇਰਕਾ

Friday, Nov 30, 2018 - 08:08 PM (IST)

ਨਵਜੋਤ ਸਿੰਘ ਸਿੱਧੂ ਦੇ ਬਿਆਨ ਨਾਲ ਕਾਂਗਰਸ ਸਹਿਮਤ ਨਹੀਂ : ਵੇਰਕਾ

ਜਲੰਧਰ (ਵੈਬ ਡੈਸਕ)— ਅੰਮ੍ਰਿਤਸਰ ਵੈਸਟ ਤੋਂ ਕਾਂਗਰਸੀ ਵਿਧਾਇਕ ਤੇ ਅਨਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਦਿੱਤੇ ਬਿਆਨ 'ਤੇ ਨਰਾਜ਼ਗੀ ਪ੍ਰਗਟਾਈ ਹੈ। ਵੇਰਕਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਬਿਆਨ ਇਤਰਾਜਯੋਗ ਹੈ। ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖੀ ਹਨ ਅਤੇ ਸਾਡੇ ਕਪਤਾਨ ਹਨ। ਨਵਜੋਤ ਸਿੰਘ ਸਿੱਧੂ ਪੰਜਾਬ ਕੈਬਨਿਟ ਦੇ ਮੰਤਰੀ ਹਨ ਅਤੇ ਉਨ੍ਹਾਂ ਦੇ ਵੀ ਕਪਤਾਨ ਕੈਪਟਨ ਅਮਰਿੰਦਰ ਸਿੰਘ ਹੀ ਹਨ। ਪਾਰਟੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਨਾਲ ਸਹਿਮਤ ਨਹੀਂ ਹੈ।

ਪੜੋ ਕੀ ਕਿਹਾ ਸੀ ਸਿੱਧੂ ਨੇ?


Related News