ਕੈਪਟਨ ਸਰਕਾਰ ਦਾ ਸਿੱਖਿਆ ਵਿਭਾਗ ਨੂੰ ਵੱਡਾ ਤੋਹਫਾ

04/08/2017 3:00:25 PM

ਦੀਨਾਨਗਰ : ਪੰਜਾਬ ਦੀ ਕੈਪਟਨ ਸਰਕਾਰ ਨੇ ਸਿੱਖਿਆ ਵਿਭਾਗ ਨੂੰ ਤੋਹਫਾ ਦਿੱਤਾ ਹੈ। ਸਰਕਾਰ ਵਲੋਂ ਲਗਭਗ 771 ਮਾਸਟਰਾਂ ਅਤੇ ਹੈੱਡ ਮਾਸਟਰਾਂ ਨੂੰ ਪ੍ਰਮੋਟ ਕਰਕੇ ਲੈਕਚਰਾਰ ਬਣਾ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੋਧਰੀ ਵਲੋਂ ਸਾਂਝੀ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ 1172 ਅਜਿਹੀ ਪ੍ਰਾਇਮਰੀ ਸਕੂਲ ਹਨ ਜਿਨ੍ਹਾਂ ਵਿਚ ਇਕ ਹੀ ਅਧਿਆਪਕ ਹੈ ਅਤੇ ਉਥੇ ਬੱਚਿਆਂ ਦੇ ਬੈਠਣ ਲਈ ਡੈਸਕ ਆਦਿ ਵੀ ਨਹੀਂ। ਇਨ੍ਹਾਂ ਸਕੂਲਾਂ ਦੀ ਡਿਟੇਲ ਮੰਗਵਾਈ ਹੈ ਅਤੇ ਇਨ੍ਹਾਂ ਸਕੂਲਾਂ ਦਾ ਪੱਧਰ ਉੱਚਾ ਚੁੱਕਣਾ ਸਰਕਾਰ ਦਾ ਮੁੱਖ ਟੀਚਾ ਹੈ।
ਇਸ ਤੋਂ ਪਹਿਲਾਂ ਦੀਨਾਨਗਰ ਪਹੁੰਚੀ ਸਿੱਖਿਆ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਾਈਬ੍ਰੇਰੀ ਅਤੇ ਆਡੀਟੋਰੀਅਮ ਦਾ ਉਦਘਾਟਨ ਵੀ ਕੀਤਾ।


Gurminder Singh

Content Editor

Related News