ਦੋ ਦਰਜਨ ਕਾਂਗਰਸੀ ਪਰਿਵਾਰ ‘ਆਪ’ ’ਚ ਹੋਏ ਸ਼ਾਮਲ

Saturday, May 29, 2021 - 04:05 PM (IST)

ਦੋ ਦਰਜਨ ਕਾਂਗਰਸੀ ਪਰਿਵਾਰ ‘ਆਪ’ ’ਚ ਹੋਏ ਸ਼ਾਮਲ

ਨਾਭਾ (ਜੈਨ) : ਲਾਗਲੇ ਪਿੰਡ ਦੁਲੱਦੀ ਵਿਚ ਦੋ ਦਰਜਨ ਕਾਂਗਰਸੀ ਪਰਿਵਾਰ ਪਾਰਟੀ ਦੀ ਲੀਡਰਸ਼ਿਪ ਤੋਂ ਦੁਖ਼ੀ ਹੋ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਦੇਵਮਾਨ ਦੀ ਅਗਵਾਈ ਹੇਠ ‘ਆਪ’ ਵਿਚ ਸ਼ਾਮਲ ਹੋ ਗਏ। ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ, ਗਿਆਨ ਸਿੰਘ, ਮੱਖਣ ਸਿੰਘ, ਰਾਜ ਕੁਮਾਰ, ਪਵਨ ਕੁਮਾਰ, ਮੇਵਾ ਰਾਮ, ਸਾਗਰ, ਸ਼ੌਕੀਨ, ਬੱਬੂ, ਜਸਵੰਤ, ਸੰਨੀ ਤੇ ਵਿੱਕੀ ਨੇ ਕਿਹਾ ਕਿ ਪਾਰਟੀ ’ਚ ਵਫਾਦਾਰਾਂ ਨੂੰ ਨਜ਼ਰ ਅੰਦਾਜ਼ ਕਰ ਕੇ ਚਾਪਲੂਸਾਂ ਤੇ ਦਲ ਬਦਲੂਆਂ ਦਾ ਸਤਿਕਾਰ ਹੋ ਰਿਹਾ ਹੈ।

ਇਸ ਮੌਕੇ ਟਕਸਾਲੀ ਕਾਂਗਰਸੀ ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਸਾਧੂ ਸਿੰਘ ਧਰਮਸੌਤ ਨੇ 2012 ਤੇ 2017 ਦੀਆਂ ਚੋਣਾਂ ਵਿਚ ਵੱਡੇ-ਵੱਡੇ ਵਾਅਦੇ ਲੋਕਾਂ ਨਾਲ ਕੀਤੇ ਸਨ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਘਰ-ਘਰ ਨੌਕਰੀ ਦੇਵਾਂਗੇ, 2500 ਰੁਪਏ ਮਾਸਿਕ ਪੈਨਸ਼ਨ ਤੇ 2 ਹਜ਼ਾਰ ਰੁਪਏ ਬੇਰੁਜ਼ਗਾਰੀ ਭੱਤਾ ਪਰ ਕੁੱਝ ਨਹੀਂ ਕੀਤਾ ਗਿਆ, ਜਿਸ ਕਰ ਕੇ ਟਿੱਬਾ ਬਸਤੀ ਦੇ ਦੋ ਦਰਜਨ ਪਰਿਵਾਰ ‘ਆਪ’ ’ਚ ਸ਼ਾਮਲ ਹੋਏ ਹਨ। ਅਸੀਂ ਸਾਰੇ ਪਰਿਵਾਰਾਂ ਨੂੰ ਬਣਦਾ ਮਾਣ-ਸਤਿਕਾਰ ਦੇਵਾਂਗੇ।


author

Babita

Content Editor

Related News