ਸਿੱਧੂ ਦੇ ਪ੍ਰਧਾਨਗੀ ਸੰਭਾਲਦਿਆਂ ਕਾਂਗਰਸ ਨੂੰ ਲੰਬੀ ’ਚ ਵੱਡਾ ਝਟਕਾ
Friday, Jul 23, 2021 - 04:08 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਇਕ ਪਾਸੇ ਜਿੱਥੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਨਵਜੋਤ ਸਿੰਘ ਸਿੱਧੂ ਨੇ ਅਹੁਦਾ ਸੰਭਾਲਿਆ ਤਾਂ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਹਲਕਾ ਲੰਬੀ ’ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮਿਲੇਗੀ ਨੌਕਰੀ, ਪ੍ਰਕਿਰਿਆ ਸ਼ੁਰੂ
ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਪੁੱਤਰ ਗੁਰਮੀਤ ਸਿੰਘ ਖੁੱਡੀਆਂ (ਸਾਬਕਾ ਜ਼ਿਲ੍ਹਾ ਪ੍ਰਧਾਨ) ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਉਪਰੰਤ ਇਹ ਫ਼ੈਸਲਾ ਲਿਆ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਕਿਸੇ ਰਾਜਸੀ ਪਾਰਟੀ ’ਚ ਜਾਣ ਦਾ ਫੈਸਲਾ ਆਉਣ ਵਾਲੇ ਦਿਨਾਂ ’ਚ ਲੈਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਬੱਸਾਂ ਦੀ ਟੱਕਰ ’ਚ ਜ਼ਖ਼ਮੀਆਂ ਦਾ ਹਾਲ ਜਾਨਣ ਹਸਪਤਾਲ ਪਹੁੰਚੇ ਸੋਨੂੰ ਸੂਦ