ਲੁਧਿਆਣਾ ਵੈਸਟ ਜ਼ਿਮਣੀ ਚੋਣ ਲਈ ਕਾਂਗਰਸ ਨੇ ਬਣਾਈ ਦੋ ਮੈਂਬਰੀ ਕਮੇਟੀ
Sunday, Apr 13, 2025 - 08:44 PM (IST)

ਲੁਧਿਆਣਾ : ਪੰਜਾਬ ਵਿਚ ਲੁਧਿਆਣਾ ਵੈਸਟ ਦੀ ਜ਼ਿਮਣੀ ਚੋਣ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਇਸ ਦੌਰਾਨ ਜਾਰੀ ਪ੍ਰੈੱਸ ਰਿਲੀਜ਼ ਵਿਚ ਕਿਹਾ ਗਿਆ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਪੀਪੀਸੀਸੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਸਲਾਹ ਨਾਲ ਲੁਧਿਆਣਾ ਪੱਛਮੀ ਉਪ ਚੋਣ ਲਈ ਦੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਲਈ ਰਾਣਾ ਗੁਰਜੀਤ ਸਿੰਘ ਤੇ ਸ਼ਾਮ ਸੁੰਦਰ ਅਰੋੜਾ ਦਾ ਨਾਂ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਲਾਗੂ ਹੋਣਗੇ।