ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਸੁਨੀਲ ਜਾਖੜ ਦਾ ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ

Saturday, May 14, 2022 - 01:51 PM (IST)

ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਸੁਨੀਲ ਜਾਖੜ ਦਾ ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ

ਚੰਡੀਗੜ੍ਹ - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਪੰਜਾਬ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਸੁਨੀਲ ਜਾਖੜ ਨੇ ਜਾਂਦੇ ਹੋਏ ਕਈ ਆਗੂਆਂ ’ਤੇ ਸ਼ਬਦੀ ਹਮਲੇ ਕੀਤੇ। ਇਸ ਦੌਰਾਨ ਜੇਕਰ ਗੱਲ ਸੁਨੀਲ ਜਾਖ਼ੜ ਦੇ ਸਿਆਸੀ ਸਫ਼ਰ ਦੀ ਕੀਤੀ ਜਾਵੇ ਤਾਂ ਦੱਸ ਦੇਈਏ ਕਿ ਸੁਨੀਲ ਕੁਮਾਰ ਜਾਖੜ ਦਾ ਜਨਮ 9 ਫਰਵਰੀ, 1954 ਨੂੰ ਕਾਂਗਰਸ ਦੇ ਸੀਨੀਅਰ ਨੇਤਾ ਬਲਰਾਮ ਜਾਖੜ ਦੇ ਘਰ ਹੋਇਆ। ਉਨ੍ਹਾਂ ਦਾ ਜੱਦੀ ਪਿੰਡ ਪੰਜਕੋਸੀ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਅਧੀਨ ਆਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ

ਸੁਨੀਲ ਜਾਖੜ ਵੀ ਇੱਕ ਸਿਆਸੀ ਖ਼ਾਨਦਾਨ ਤੋਂ ਆਉਂਦੇ ਹਨ। ਸੁਨੀਲ ਦੇ ਪਿਤਾ ਬਲਰਾਮ ਜਾਖੜ ਦੋ ਵਾਰ ਲੋਕ ਸਭਾ ਦੇ ਸਪੀਕਰ ਅਤੇ ਨਰਸਿਮਹਾ ਰਾਓ ਦੀ ਸਰਕਾਰ ਦੇ ਸਮੇਂ ਖੇਤੀਬਾੜੀ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਪਿਤਾ 2004 ਤੋਂ 2009 ਤੱਕ ਮੱਧ ਪ੍ਰਦੇਸ਼ ਦੇ ਗਵਰਨਰ ਵੀ ਰਹੇ ਹਨ।  

ਸੁਨੀਲ ਜਾਖੜ ਦਾ ਸਿਆਸੀ ਸਫਰ  

ਸੁਨੀਲ ਜਾਖੜ ਨੇ ਸੂਬਾ ਪੱਧਰੀ ਸਿਆਸਤ 'ਚ ਸਾਲ 2002 'ਚ ਕਦਮ ਰੱਖਿਆ, ਜਦੋਂ ਪੰਜਾਬ 'ਚ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਸੀ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ

. ਜਾਖੜ ਸਾਲ 2002, 2007 ਅਤੇ 2012 'ਚ ਅਬੋਹਰ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਰਹੇ।
. 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਾਖੜ ਭਾਜਪਾ ਦੇ ਅਰੁਣ ਨਾਰੰਗ ਹੱਥੋਂ ਹਾਰ ਗਏ ਸਨ।
. 14 ਅਕਤੂਬਰ, 2017 ਨੂੰ ਸਾਬਕਾ ਐੱਮ.ਪੀ. ਵਿਨੋਦ ਖੰਨਾ ਦੀ ਮੌਤ ਹੋ ਜਾਣ ਤੋਂ ਬਾਅਦ ਸੁਨੀਲ ਜਾਖੜ ਭਾਜਪਾ ਦੇ ਸਵਰਨ ਸਲਾਰੀਆ ਨੂੰ 1,93,219 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਲੋਕ ਸਭਾ ਦੇ ਮੈਂਬਰ ਬਣੇ। 
. ਸੁਨੀਲ ਜਾਖੜ ਕੈਪਟਨ ਅਮਰਿੰਦਰ ਸਿੰਘ ਦੇ ਕਾਫੀ ਕਰੀਬੀ ਰਹੇ ਹਨ ਅਤੇ ਇੱਕ ਵਾਰ ਚੋਣ ਪ੍ਰਚਾਰ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਦਾ ਵੱਡਾ ਦਾਅਵੇਦਾਰ ਵੀ ਕਰਾਰ ਦਿੱਤਾ ਸੀ।
. 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਸੁਨੀਲ ਜਾਖੜ ਉਮੀਦਵਾਰ ਸਨ ਪਰ ਭਾਜਪਾ ਦੇ ਸਨੀ ਦਿਓਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਸੀ।
. ਕਾਂਗਰਸ ਹਾਈ ਕਮਾਂਡ ਦੇ ਕਹਿਣ ’ਤੇ ਸੁਨੀਲ ਜਾਖੜ ਨੇ 2021 ’ਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਜਿਸ ਤੋਂ ਬਾਅਦ ਨਵਜੋਤ ਸਿੱਧੂ ਨੂੰ ਬਣਾਇਆ ਕਾਂਗਰਸ ਪ੍ਰਧਾਨ।
. ਸੁਨੀਲ ਜਾਖੜ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਲੱਗੇ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਮੁਅੱਤਲ ਕੀਤੇ ਜਾਣ ਦਾ ਨੋਟਿਸ ਜਾਰੀ ਕਰ ਦਿੱਤਾ।
. 14 ਮਈ, 2022 ਨੂੰ ਕਾਂਗਰਸ ਕਿਹਾ ਅਲਵਿਦਾ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: 3 ਸਾਲਾ ਪਹਿਲਾਂ ਰੋਜ਼ੀ-ਰੋਟੀ ਲਈ ਕੁਵੈਤ ਗਏ ਚੋਹਲਾ ਸਾਹਿਬ ਦੇ 26 ਸਾਲਾ ਨੌਜਵਾਨ ਦੀ ਹੋਈ ਮੌਤ

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 


author

rajwinder kaur

Content Editor

Related News