ਕੈਪਟਨ ਦੇ ਇਸ਼ਾਰੇ ’ਤੇ ਕਾਂਗਰਸੀ ਗੁੰਡਿਆਂ ਨੇ ਚੋਣਾਂ ’ਚ ਕੀਤਾ ਲੋਕਤੰਤਰ ਦਾ ਕਤਲ : ‘ਆਪ’

Monday, Feb 15, 2021 - 02:44 PM (IST)

ਕੈਪਟਨ ਦੇ ਇਸ਼ਾਰੇ ’ਤੇ ਕਾਂਗਰਸੀ ਗੁੰਡਿਆਂ ਨੇ ਚੋਣਾਂ ’ਚ ਕੀਤਾ ਲੋਕਤੰਤਰ ਦਾ ਕਤਲ : ‘ਆਪ’

 

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਨੇ ਸਥਾਨਕ ਚੋਣਾਂ ਦੌਰਾਨ ਰਾਜ ਦੀਆਂ ਕਈ ਥਾਂਵਾਂ ’ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਤੇ ਹਮਲਾ ਕਰਨ ਅਤੇ ਪੋਲਿੰਗ ਬੂਥਾਂ ’ਤੇ ਕਬਜ਼ਾ ਕਰਨ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਇਹ ਹਮਲੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਇਸ਼ਾਰੇ ’ਤੇ ਕਾਂਗਰਸੀ ਗੁੰਡਿਆਂ ਵਲੋਂ ਕੀਤੇ ਗਏ। ਉਨ੍ਹਾਂ ਨੇ ਇਸ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ ਹੈ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ’ਚ ਅਸਫ਼ਲ ਰਹੇ ਤਾਂ ਹੁਣ ਚੋਣਾਂ ਵਾਲੇ ਦਿਨ ਲੋਕਤੰਤਰ ਦਾ ਕਤਲ ਕਰਦੇ ਹੋਏ ਆਪਣੇ ਗੁੰਡਿਆਂ ਵਲੋਂ ‘ਆਪ’ ਵਰਕਰਾਂ ’ਤੇ ਹਮਲਾ ਕਰਵਾਇਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਵੱਡੀ ਵਾਰਦਾਤ, ਮਹਿਲਾ ਕਾਂਗਰਸ ਦੀ ਪ੍ਰਧਾਨ 'ਤੇ ਅਣਪਛਾਤੇ ਲੋਕਾਂ ਨੇ ਚਲਾਈਆਂ ਗੋਲੀਆਂ

ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਆਪਣੀ ਨਿਜੀ ਜ਼ਿੰਮੇਵਾਰੀ ਦਾ ਅਹਿਸਾਸ ਕਰਦੇ ਹੋਏ ਮੁੱਖ ਮੰਤਰੀ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਸ਼ੱਕ ਪ੍ਰਗਟ ਕੀਤਾ ਸੀ ਕਿ ਕਾਂਗਰਸ ਚੋਣਾਂ ਨੂੰ ਲੁੱਟਣ ਲਈ ਕਿਸੇ ਵੀ ਹੱਦ ਤਕ ਜਾ ਸਕਦੀ ਹੈ ਅਤੇ ਇਸ ਸਬੰਧ ਵਿਚ ਰਾਜ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਚੋਣਾਂ ਵਿਚ ਅਰਧਸੈਨਿਕ ਬਲਾਂ ਦੀ ਨਿਯੁਕਤੀ ਦੀ ਮੰਗ ਕੀਤੀ ਸੀ ਪਰ ਚੋਣ ਕਮਿਸ਼ਨ ਨੇ ਨੋਟਿਸ ਨਹੀਂ ਲਿਆ। ਜੇਕਰ ਕਮਿਸ਼ਨ ਪਟੀਸ਼ਨ ’ਤੇ ਅਮਲ ਕਰਦਾ ਤਾਂ ਕਾਂਗਰਸੀ ਲੋਕਤੰਤਰ ਦਾ ਕਤਲ ਨਾ ਕਰ ਪਾਉਂਦੇ।

ਇਹ ਵੀ ਪੜ੍ਹੋ : ਜੈ ਸਿੰਘ ਵਾਲਾ ਦੇ ਦਵਿੰਦਰ ਦੀ ਨਿਊਜ਼ੀਲੈਂਡ ’ਚ ਮੌਤ


author

Anuradha

Content Editor

Related News