ਕਾਂਗਰਸ ਸਰਕਾਰ ਦਾ ਨਿਸ਼ਾਨਾ ਹੁਣ ਰਹਿੰਦੇ ਡੇਢ ਸਾਲ ''ਚ ਲੋਕਾਂ ਤੇ ਪੰਜਾਬ ਨੂੰ ਲੁੱਟਣਾ : ਸੁਖਬੀਰ
Tuesday, Jul 07, 2020 - 12:39 AM (IST)
ਪਟਿਆਲਾ,(ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਵਰ੍ਹਦਿਆਂ ਆਖਿਆ ਹੈ ਕਿ ਸਰਕਾਰ ਦਾ ਨਿਸ਼ਾਨਾ ਹੁਣ ਰਹਿੰਦੇ ਡੇਢ ਸਾਲ 'ਚ ਪੰਜਾਬ ਅਤੇ ਲੋਕਾਂ ਨੂੰ ਲੁੱਟਣਾ ਹੈ, ਜਿਸ ਨੂੰ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ। ਸਰਦਾਰ ਬਾਦਲ ਅੱਜ ਇਥੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਜ਼ਿਲਾ ਪਟਿਆਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵਲੋਂ ਸੱਦੀ ਮੀਟਿੰਗ ਤੋਂ ਬਾਅਦ ਗੱਲਬਾਤ ਕਰ ਰਹੇ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਰੋਨਾ ਦੌਰਾਨ ਪੰਜਾਬ ਦੇ ਲੋੜਵੰਦਾਂ ਲਈ ਰਾਸ਼ਨ ਭੇਜਿਆ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਗਰੀਬਾਂ ਨੂੰ ਵੰਡਣ ਦੀ ਥਾਂ ਆਪਣੇ ਵਿਧਾਇਕਾਂ ਨੂੰ ਭੇਜ ਦਿੱਤਾ ਅਤੇ ਵਿਧਾਇਕ ਇਨ੍ਹਾਂ ਗਰੀਬਾਂ ਦੇ ਰਾਸ਼ਨ ਨੂੰ ਮਾਰਕੀਟ 'ਚ ਵੇਚ ਕੇ ਖਾ ਗਏ ਹਨ। ਉਨ੍ਹਾਂ ਕਿਹਾ ਕਿ ਇਸ ਰਾਸ਼ਨ ਘਪਲੇ ਦੀ ਜਾਂਚ ਲਈ ਅਕਾਲੀ ਦਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਭੇਜਿਆ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਨੇਤਾ ਗਰੀਬਾਂ ਦਾ ਰਾਸ਼ਨ ਹੀ ਲੁੱਟ ਰਹੇ ਹਨ। ਬਾਦਲ ਨੇ ਕਿਹਾ ਕਿ ਅੱਜ ਪੰਜਾਬ 'ਚ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਸਭ ਤੋਂ ਵੱਧ ਹਨ। ਇਸ ਲਈ ਤੁਰੰਤ ਦੋਵਾਂ ਦੇ ਰੇਟ ਘਟਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਵੱਡੀ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਡੀਜ਼ਲ ਅਤੇ ਪੈਟਰੋਲ 'ਚ 40 ਰੁਪਏ ਟੈਕਸ ਲੱਗ ਰਿਹਾ ਹੈ ਅਤੇ ਅਕਾਲੀ ਦਲ ਦੋਵਾਂ ਸਰਕਾਰਾਂ ਨੂੰ 20 ਰੁਪਏ ਤੁਰੰਤ ਟੈਕਸ ਘੱਟ ਕਰਨਾ ਚਾਹੀਦਾ ਹੈ ਅਤੇ ਅਕਾਲੀ ਦਲ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਸਮੁੱਚੇ ਪਿੰਡਾਂ 'ਚ 7 ਜੁਲਾਈ ਨੂੰ ਪ੍ਰਦਰਸ਼ਨ ਕਰੇਗਾ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪੂਰੇ ਜ਼ਿਲੇ ਦੀ ਰਾਜਨੀਤੀ ਸਬੰਧੀ ਬਾਦਲ ਨੂੰ ਰਿਪੋਰਟ ਦਿੱਤੀ। ਰੱਖੜਾ ਨੇ ਕਿਹਾ ਕਿ ਅਕਾਲੀ ਦਲ ਹਰ ਰੋਜ਼ ਤਕੜਾ ਹੋ ਰਿਹਾ ਹੈ ਅਤੇ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਪੂਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗਾ। ਇਸ ਮੌਕੇ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ, ਹਲਕਾ ਅਮਲੋਹ ਦੇ ਇੰਚਾਰਜ ਰਾਜੂ ਖੰਨਾ, ਸਾਬਕਾ ਮੇਅਰ ਵਿਸ਼ਨੂੰ ਸ਼ਰਮਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਅਤੇ ਅਮਰਿੰਦਰ ਸਿੰਘ ਬਜਾਜ, ਸਤਬੀਰ ਖੱਟੜਾ ਹਲਕਾ ਪਟਿਆਲਾ ਦਿਹਾਤੀ, ਹਰਿਦੰਰਪਾਲ ਸਿੰਘ ਟੋਹੜਾ ਸਾਬਕਾ ਚੇਅਰਮੈਨ, ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਨਿਰਮਲ ਸਿੰਘ ਹਰਿਆਊ, ਕੁਲਦੀਪ ਸਿੰਘ ਨਸੂਪੁਰ, ਸੀਨੀਅਰ ਸਾਬਕਾ ਕੌਂਸਲਰ ਜਸਪਾਲ ਸਿੰਘ ਬਿੱਟੂ ਚੱਠਾ, ਮਾਲਵਿੰਦਰ ਸਿੰਘ ਝਿੱਲ, ਹਰਵਿੰਦਰ ਸਿੰਘ ਬੁੱਬੂ, ਰਾਜਿੰਦਰ ਸਿੰਘ ਵਿਰਕ, ਪਰਮਜੀਤ ਸਿੰਘ ਪੰਮਾ, ਵਿਰਕਮ ਚੌਹਾਨ ਜਨਰਲ ਸਕੱਤਰ, ਕੁਲਵਿੰਦਰ ਸਿੰਘ ਵਿਕੀ ਰਵਾਜ ਸੀਨੀਅਰ ਅਕਾਲੀ ਨੇਤਾ, ਜਸਵਿੰਦਰ ਸਿੰਘ ਚੀਮਾ ਮੁੱਖ ਸਲਾਹਕਾਰ, ਇੰਦਰਜੀਤ ਸਿੰਘ ਰੱਖੜਾ ਯੂਥ ਪ੍ਰਧਾਨ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬੱਲ ਸਾਬਕਾ ਚੇਅਰਮੈਨ, ਸਾਬਕਾ ਚੇਅਰਮੈਨ ਮਲਕੀਤ ਸਿੰਘ ਡਕਾਲਾ, ਐਡਵੋਕੇਟ ਮਨਬੀਰ ਸਿੰਘ ਵਿਰਕ, ਜਗਜੀਤ ਸਿੰਘ ਸੌਨੀ ਅਤੇ ਗੁਰਜੰਟ ਸਿੰਘ ਜੰਟਾਂ ਪੀ. ਏ. ਰੱਖੜਾ ਅਤੇ ਹੋਰ ਨੇਤਾ ਵੀ ਹਾਜ਼ਰ ਸਨ।