10 ਮਹੀਨਿਆਂ ''ਚ ਹੀ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋਇਆ : ਢੀਂਡਸਾ
Sunday, Jan 28, 2018 - 12:14 PM (IST)

ਪਟਿਆਲਾ (ਜ. ਬ., ਬਲਜਿੰਦਰ, ਰਾਣਾ)- ਪੰਜਾਬ ਵਿਚ 10 ਮਹੀਨਿਆਂ ਦੇ ਰਾਜਕਾਲ ਦੌਰਾਨ ਹੀ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ਕਿਉਂਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਤਕਰੀਬਨ ਸਾਰੇ ਹੀ ਵਾਅਦਿਆਂ 'ਤੇ ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ ਤੇ ਹਰ ਵਰਗ ਨਾਲ ਧੋਖਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਹੈ। ਇਥੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਮਿਲਣ ਲਈ ਕਰਤਾਰ ਵਿਲਾ ਪਹੁੰਚੇ ਢੀਂਡਸਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਚੋਣਾਂ ਵੇਲੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਸੱਤਾ ਸੰਭਾਲਦਿਆਂ ਹੀ ਇਹ ਸਾਰੇ ਵਾਅਦੇ ਵਿਸਾਰ ਦਿੱਤੇ ਤੇ ਹਰ ਵਰਗ ਹੁਣ ਠੱਗਿਆ ਮਹਿਸੂਸ ਕਰ ਰਿਹਾ ਹੈ।
ਇਸ ਮੌਕੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ,ਰਣਧੀਰ ਸਿੰਘ ਰੱਖੜਾ, ਨਰਦੇਵ ਸਿੰਘ ਆਕੜੀ, ਵਿਸ਼ਨੂੰ ਸ਼ਰਮਾ, ਗੋਸਾ ਢੀਂਡਸਾ ਆਦਿ ਹਾਜ਼ਰ ਸਨ।