ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਕੱਢਿਆ ਜਾਵੇਗਾ ਇਤਿਹਾਸਕ ਸ਼ਕਤੀ ਮਾਰਚ: ਨਾਹਰ

01/20/2018 11:43:19 AM

ਕਪੂਰਥਲਾ (ਗੁਰਵਿੰਦਰ ਕੌਰ)— ਬਸਪਾ ਅੰਬੇਡਕਰ ਪੰਜਾਬ ਦੇ ਮੁੱਖ ਆਗੂਆਂ ਦੀ ਪਾਰਟੀ ਦਫਤਰ ਵਿਖੇ ਪਾਰਟੀ ਪ੍ਰਧਾਨ ਦੇਵੀ ਦਾਸ ਨਾਹਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਦੇਵੀ ਦਾਸ ਨਾਹਰ ਨੇ ਕਿਹਾ ਕਿ ਕਾਂਗਰਸ ਸਰਕਾਰ ਪਹਿਲਾਂ ਦੀ ਤਰ੍ਹਾਂ ਚੋਣਾਂ ਸਮੇਂ ਕੀਤੇ ਵਾਅਦਿਆਂ 'ਤੇ ਅਮਲ ਨਹੀਂ ਕਰ ਰਹੀ ਹੈ। ਕਾਂਗਰਸ ਸਰਕਾਰ ਦੇ ਕਾਰਜਕਾਲ ਨੂੰ ਇਕ ਸਾਲ ਦਾ ਸਮਾਂ ਪੂਰਾ ਹੋਣ ਵਾਲਾ ਹੈ ਪਰ ਸਰਕਾਰ ਨੂੰ ਅਜੇ ਤਕ ਗਰੀਬ ਲੋਕਾਂ ਦੀ ਯਾਦ ਨਹੀਂ ਆਈ ਅਤੇ ਕੈਪਟਨ ਦੀ ਸਰਕਾਰ ਨੇ ਅਜੇ ਤਕ ਨੌਜਵਾਨਾਂ, ਬਜ਼ੁਰਗਾਂ ਲਈ ਕੁਝ ਨਹੀਂ ਕੀਤਾ ਹੈ। ਚੋਣਾਂ ਸਮੇਂ ਤਾਂ ਕਾਂਗਰਸ ਵੱਲੋਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਹੁਣ ਲੱਗਦਾ ਹੈ, ਜਿਵੇਂ ਕਾਂਗਰਸ ਸਰਕਾਰ ਕੁੰਭਕਰਨੀ ਨੀਂਦ ਸੌਂ ਗਈ ਹੈ।  
ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਬਸਪਾ ਵਲੋਂ 27 ਫਰਵਰੀ ਨੂੰ ਇਕ ਇਤਿਹਾਸਕ ਸ਼ਕਤੀ ਮਾਰਚ ਕਰ ਕੇ ਡਿਪਟੀ ਕਮਿਸ਼ਨਰ ਜਲੰਧਰ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਆਖਰੀ ਯਾਦ ਪੱਤਰ ਦਿੱਤਾ ਜਾਵੇਗਾ ਤਾਂ ਕੈਪਟਨ ਸਰਕਾਰ ਦੀ ਮਨ ਮਰਜ਼ੀ ਨੂੰ ਰੋਕਿਆ ਜਾ ਸਕੇ। ਇਸ ਮੌਕੇ ਬਲਵੰਤ ਸਿੰਘ ਸੁਲਤਾਨਪੁਰੀ, ਸ਼ੰਕਰ ਸਿੰਘ ਸਹੋਤਾ, ਤਾਰਾ ਸਿੰਘ ਗਿੱਲ, ਮਨੋਜ ਕੁਮਾਰ ਨਾਹਰ, ਪੂਰਨ ਸ਼ੇਖ, ਕਮਲਜੀਤ ਸਹੋਤਾ, ਤੀਰਥ ਪੱਧਰੀ, ਲਖਵਿੰਦਰ ਲੱਖਾ, ਬਲਜਿੰਦਰ ਸਿੰਘ, ਹਰਪ੍ਰੀਤ ਗਿੱਲ ਆਦਿ ਨੇ ਵੀ ਸੰਬੋਧਨ ਕੀਤਾ।


Related News