ਕਾਂਗਰਸ ਸਰਕਾਰ ਨੇ ਸੂਬੇ ਦੇ ਸਕੂਲਾਂ ਦੀ ਹਾਲਾਤ ਨੂੰ ਕੀਤਾ ਬੇਹੱਦ ਖਰਾਬ : ਭਗਵੰਤ ਮਾਨ

Tuesday, Aug 22, 2017 - 04:31 PM (IST)


ਸੰਗਰੂਰ—ਪੰਜਾਬ 'ਚ ਆਦਰਸ਼ ਸਕੂਲਾਂ ਦੇ ਰੱਖ-ਰਖਾਵ ਅਤੇ ਪ੍ਰਬੰਧ ਦੀ ਜ਼ਿੰਮੇਵਾਰੀ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਅਤੇ ਇਕ ਪ੍ਰਾਈਵੇਟ ਕੰਪਨੀ ਦੀ ਹੈ ਪਰ ਪਿਛਲੇ ਕਈ ਮਹੀਨਿਆਂ ਤੋਂ ਸਕੂਲਾਂ ਨੂੰ ਨਾ ਤਾਂ ਕਿਤਾਬਾਂ ਦਿੱਤੀਆਂ ਹਨ ਅਤੇ ਨਾ ਹੀ ਅਧਿਆਪਕਾਂ ਨੂੰ ਤਨਖਾਹ ਦਿੱਤੀ ਜਾਂਦੀ ਹੈ। ਅਜਿਹੀ ਹਾਲਤ 'ਚ ਸੂਬੇ 'ਚ ਚੱਲ ਰਹੇ ਆਦਰਸ਼ ਸਕੂਲਾਂ ਦੀ ਮੌਜੂਦਗੀ 'ਤੇ ਖਤਰਾ ਪੈਦਾ ਹੋ ਰਿਹਾ ਹੈ। ਆਦਰਸ਼ ਸਕੂਲਾਂ 'ਚ ਪੜਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੇ ਸਰਕਾਰ ਅਤੇ ਕੰਪਨੀ ਖਿਲਾਫ ਅੱਜ ਮੋਰਚਾ ਕੱਢਿਆ । 
ਜਾਣਕਾਰੀ ਮਿਲੀ ਹੈ ਕਿ ਭਵਾਨੀਗੜ੍ਹ ਸ਼ਹਿਰ ਦੇ ਇਕ ਪ੍ਰਸਿੱਧ ਸਮਾਜ ਸੇਵਕ ਪੁਰਸ਼ੋਤਮ ਸਿੰਘ ਫਗੁਵਾਲਾ ਇਨ੍ਹਾਂ ਸਕੂਲਾਂ ਨੂੰ ਬਚਾਉਣ ਲਈ ਪਿਛਲੇ 6 ਦਿਨ ਤੋਂ ਭੁੱਖ-ਹੜਤਾਲ 'ਤੇ ਬੈਠਾ ਹੈ ਪਰ ਸਰਕਾਰ 'ਤੇ ਇਸਦਾ ਕੋਈ ਅਸਰ ਨਹੀਂ ਹੋ ਰਿਹਾ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਇਸਦਾ ਕੋਈ ਹੱਲ ਕੀਤਾ। ਆਦਰਸ਼ ਸਕੂਲ ਨੂੰ ਬਚਾਉਣ ਦੀ ਮੁਹਿੰਮ ਦਾ ਸਮਰਥਨ ਕਰਨ ਲਈ 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਭਵਾਨੀਗੜ੍ਹ 'ਚ ਇਸ ਮੋਰਚੇ ਦਾ ਸਮਰਥਨ ਕਰਨ ਪਹੁੰਚੇ। ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਆਪਣੀ ਭੜਾਸ ਕੱਢੀ। ਭਗਵੰਤ ਮਾਨ ਨੇ ਕਿਹਾ ਕਿ ਸ਼ਰਮ ਵਾਲੀ ਗੱਲ ਹੈ ਕਿ ਵੱਡੇ-ਵੱਡੇ ਦਾਅਵੇ ਕਰਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਦੇ ਸੂਬੇ 'ਚ ਸਕੂਲਾਂ ਦੀ ਹਾਲਾਤ ਬੇਹੱਦ ਖਰਾਬ ਹੋ ਚੁੱਕੀ ਹੈ। ਅੱਜ ਅਜਿਹੇ ਹਾਲਾਤ ਪੈਦਾ ਹੈ ਗਏ ਹਨ ਕਿ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਧਰਨੇ ਦੇਣੇ ਪੈ ਰਹੇ ਹਨ। ਉਨ੍ਹਾਂ ਨੇ ਇਸ ਮਸਲੇ ਨੂੰ ਜਲਦੀ ਸਿੱਖਿਆ ਵਿਭਾਗ ਦੇ ਉੇੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ ਹੈ।
ਇਸ ਸਕੂਲ ਦੇ ਪ੍ਰਿੰਸੀਪਲ ਅਤੇ ਵਿਦਿਆਰਥੀ ਇਸ ਸਾਰੇ ਮਾਮਲੇ 'ਚ ਸਰਕਾਰ ਨੂੰ ਦੋਸ਼ੀ ਮੰਨਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬੱਚਿਆਂ ਦੀ ਸਿੱਖਿਆ ਨੂੰ ਤਹਿਸ-ਨਹਿਸ ਕਰਨ 'ਤੇ ਲੱਗੀ ਹੋਈ ਹੈ। ਨੌਜਵਾਨਾਂ ਨੂੰ ਰੋਜ਼ਗਾਰ ਤਾਂ ਕਿ ਦੇਣਾ ਸਗੋਂ ਉਹ ਉਨ੍ਹਾਂ ਨੂੰ ਬੇਰੋਜ਼ਗਾਰ ਬਣਾਉਣ 'ਚ ਲੱਗੀ ਹੋਈ ਹੈ।


Related News