ਨੌਜਵਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਰੁਜ਼ਗਾਰ ਦੇ ਕੇ ਨਸ਼ਿਆਂ ਤੋਂ ਦੂਰ ਕਰੇ ਕਾਂਗਰਸ ਸਰਕਾਰ : ਰਾਜਨ ਸ਼ੇਖਾਵਤ

Friday, Aug 04, 2017 - 03:03 PM (IST)

ਨੌਜਵਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਰੁਜ਼ਗਾਰ ਦੇ ਕੇ ਨਸ਼ਿਆਂ ਤੋਂ ਦੂਰ ਕਰੇ ਕਾਂਗਰਸ ਸਰਕਾਰ : ਰਾਜਨ ਸ਼ੇਖਾਵਤ

ਸੰਗਰੂਰ (ਬੇਦੀ) — ਸਥਾਨਕ ਰੈਸਟ ਹਾਊਸ ਵਿਖੇ ਭਾਰਤੀ ਯੂਵਾ ਮੋਰਚਾ ਦੇ ਸੂਬਾ ਪ੍ਰਧਾਨ ਸ਼ਿਵਦੀਪ ਸਿੰਘ ਰਾਜਨ ਅਤੇ ਰਾਸ਼ਟਰੀ ਸਕੱਤਰ ਮਹਿੰਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ 11 ਅਗਸਤ ਨੂੰ ਯੂਵਾ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਪੂਨਮ ਮਹਾਜਨ ਅਮ੍ਰਿਤਸਰ ਵਿਖੇ ਪਹੁੰਚ ਕੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਪਾਰਟੀ ਦੀਆਂ ਗਤੀਵਿਧੀਆ ਤੋਂ ਜਾਣੂ ਕਰਵਾਉਣ ਲਈ ਕਾਲਜ ਦੇ ਵਿਦਿਆਰਥੀਆਂ ਨਾਲ ਅਹਿਮ ਮੀਟਿੰਗ ਕਰਨਗੇ। ਇਸ ਮੌਕੇ ਉਨ੍ਹਾਂ ਕਾਂਗਰਸ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 70 ਫੀਸਦੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਦੇ ਦਿੱਤੇ ਬਿਆਨ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ 10 ਫੀਸਦੀ ਨੌਜਵਾਨ ਨਸ਼ੇ ਦੇ ਆਦੀ ਹੋਣਗੇ ਪਰ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਨਸ਼ਈ ਕਰਾਰ ਦੇਣਾ ਅਤੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣਾ ਬਿਆਨ ਵਾਪਸ ਲੈ ਕੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਬੇਰੁਜ਼ਗਾਰੀ ਦੂਰ ਕਰਨ ਤਾਂ ਜੋ ਪੰਜਾਬ ਦੇ ਨੌਜਵਾਨ ਗਲਤ ਰਸਤਿਆਂ ਤੇ ਭਟਕਣ ਦੀ ਬਜਾਏ ਸਹੀ ਰਸਤਿਆਂ 'ਤੇ ਆ ਸਕਣ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ, ਨਗਰ ਪਾਲਿਕਾਂ ਚੋਣਾਂ ਦੌਰਾਨ ਭਾਜਪਾ ਯੂਵਾ ਮੋਰਚਾ ਨੂੰ ਚੋਣਾ 'ਚ ਉਤਾਰ ਕੇ ਨਵੀਂ ਰਣਨੀਤੀ ਲਿਆਂਦੀ ਜਾਵੇਗੀ।


Related News