ਖਜ਼ਾਨਾ ਖਾਲੀ ਹੋਣ ਦਾ ਢਿੰਡੋਰਾ ਪਿੱਟ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਆਪਣੇ ਹਾਲਾਤ ’ਤੇ ਛੱਡਿਐ : ਹਰਸਿਮਰਤ ਬਾਦਲ

Tuesday, Oct 19, 2021 - 10:41 PM (IST)

ਖਜ਼ਾਨਾ ਖਾਲੀ ਹੋਣ ਦਾ ਢਿੰਡੋਰਾ ਪਿੱਟ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਆਪਣੇ ਹਾਲਾਤ ’ਤੇ ਛੱਡਿਐ : ਹਰਸਿਮਰਤ ਬਾਦਲ

ਅੰਮ੍ਰਿਤਸਰ (ਛੀਨਾ)-ਕੇਂਦਰ ਤੇ ਕਾਂਗਰਸ ਸਰਕਾਰ ਦੀਆਂ ਮਾੜੀਆ ਨੀਤੀਆਂ ਕਾਰਨ ਮਹਿੰਗਾਈ ਦੀ ਮਾਰ ਝੱਲ ਰਹੀਆ ਔਰਤਾਂ ਸੂਬੇ ’ਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ’ਚ ਅਹਿਮ ਰੋਲ ਨਿਭਾਉਣਗੀਆਂ। ਇਹ ਵਿਚਾਰ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਔਰਤਾਂ ਦੀ ਹੋਈ ਇਕ ਵਿਸ਼ਾਲ ਮੀਟਿੰਗ, ਜੋ ਰੈਲੀ ਦਾ ਰੂਪ ਧਾਰਨ ਕਰ ਗਈ ਸੀ, ਵਿਖੇ ਹਜ਼ਾਰਾਂ ਦੀ ਤਾਦਾਦ ’ਚ ਇਕੱਤਰ ਹੋਈਆਂ ਬੀਬੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਔਰਤਾਂ ਦੀ ਬਿਹਤਰੀ ਵਾਸਤੇ ਅਹਿਮ ਕਾਰਜ ਕੀਤੇ ਜਾਣਗੇ, ਜਿਸ ਦੀਆਂ ਨੀਤੀਆਂ ਹੁਣ ਤੋਂ ਹੀ ਉਲੀਕੀਆਂ ਜਾ ਰਹੀਆਂ ਹਨ। ਬੀਬਾ ਬਾਦਲ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਅਕਾਲੀ ਸਰਕਾਰ ਵੇਲੇ ਔਰਤਾਂ ਨੂੰ ਮਾਣ-ਸਨਮਾਨ ਦਿੰਦਿਆਂ ਉਨ੍ਹਾਂ ਦੇ ਹੱਕਾਂ ਦੀ ਗੱਲ ਕੀਤੀ ਹੈ, ਜਦਕਿ ਮੌਜੂਦਾ ਕਾਂਗਰਸ ਸਰਕਾਰ ਨੇ ਤਾਂ ਖਜ਼ਾਨਾ ਖਾਲੀ ਹੋਣ ਦਾ ਢਿੰਡੋਰਾ ਪਿੱਟ ਕੇ ਸਭ ਨੂੰ ਆਪਣੇ ਹਾਲਾਤ ’ਤੇ ਛੱਡ ਦਿੱਤਾ ਹੈ।

ਇਹ ਵੀ ਪੜ੍ਹੋ : ਲੋਕ ਇਨਸਾਫ ਪਾਰਟੀ ਫੜ ਸਕਦੀ ਹੈ ਕਾਂਗਰਸ ਦਾ ‘ਹੱਥ’, CM ਚੰਨੀ ਦੀ ਲੁਧਿਆਣਾ ਫੇਰੀ ’ਤੇ ਹੋ ਸਕਦੈ ਰਸਮੀ ਐਲਾਨ

PunjabKesari

ਬੀਬਾ ਬਾਦਲ ਨੇ ਬੀਬੀਆਂ ਨੂੰ ਪ੍ਰੇਰਦਿਆਂ ਆਖਿਆ ਕਿ ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ ਉਹ ਵੱਡੀ ਲੀਡ ਨਾਲ ਜਿਤਾਉਣ ਤਾਂ ਜੋ ਗਿੱਲ ਉਨ੍ਹਾਂ ਦੇ ਸਭ ਮਸਲੇ ਹੱਲ ਕਰਵਾਉਣ ’ਚ ਸਹਾਈ ਹੋ ਸਕੇ। ਇਸ ਮੌਕੇ ’ਤੇ ਤਲਬੀਰ ਸਿੰਘ ਗਿੱਲ ਨੇ ਬੀਬਾ ਬਾਦਲ ਨੂੰ ਜੀ ਆਇਆਂ ਨੂੰ ਆਖਦਿਆਂ ਸਨਮਾਨਿਤ ਵੀ ਕੀਤਾ। ਇਸ ਸਮੇਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ ਤਿੰਨੋਂ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਇਸਤਰੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬੀਬੀ ਰਣਜੀਤ ਕੌਰ, ਬੀਬੀ ਗੁਰਜਿੰਦਰ ਕੌਰ ਗਿੱਲ, ਬੀਬੀ ਕਿਰਨਜੋਤ ਕੌਰ ਮੱਲ੍ਹੀ, ਬੀਬੀ ਬੀਬੀ ਗੁਰਮੀਤ ਕੌਰ ਭੁੱਲਰ, ਬੀਬੀ ਰਾਜਬੀਰ ਕੌਰ ਕੰਗ, ਬੀਬੀ ਸੁਖਵਿੰਦਰ ਕੌਰ ਕੰਗ, ਬੀਬੀ ਜਤਿੰਦਰ ਕੌਰ, ਬੀਬੀ ਜਿੰਦਰ ਕੌਰ ਅੰਨਗੜ੍ਹ, ਬੀਬੀ ਪ੍ਰੀਤੀ ਸ਼ਰਮਾ, ਬੀਬੀ ਬਲਵਿੰਦਰ ਕੌਰ ਸੰਧੂ, ਬੀਬੀ ਬਲਵਿੰਦਰ ਕੌਰ ਪੰਡੋਰੀ, ਬੀਬੀ ਹਰਲੀਨ ਕੌਰ, ਬੀਬੀ ਸੁਖਵਿੰਦਰ ਕੌਰ ਮਜੀਠਾ, ਸੁਰਿੰਦਰ ਸਿੰਘ ਸੁਲਤਾਨਵਿੰਡ, ਇੰਦਰਜੀਤ ਸਿੰਘ ਪੰਡੋਰੀ, ਬਰਜਿੰਦਰ ਸਿੰਘ ਟਿੰਕੂ, ਜਰਮਨਜੀਤ ਸਿੰਘ ਸੁਲਤਾਨਵਿੰਡ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਭਾਜਪਾ ਆਗੂਆਂ ਨਾਲ ਤਸਵੀਰ ਵਾਇਰਲ ਹੋਣ ਮਗਰੋਂ ਬਰਖ਼ਾਸਤ ਪੁਲਸ ਮੁਲਾਜ਼ਮ ਪਿੰਕੀ ਨੇ ਦਿੱਤੀ ਸਫ਼ਾਈ


author

Manoj

Content Editor

Related News