ਗੁਰਦਾਸਪੁਰ ਜ਼ਿਮਨੀ ਚੋਣਾਂ : ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਅੱਜ ਦੀਨਾਨਗਰ ''ਚ ਕਰਨਗੇ ਰੈਲੀ

09/23/2017 9:23:50 AM

ਗੁਰਦਾਸਪੁਰ (ਦੀਪਕ) — ਗੁਰਦਾਸਪੁਰ ਉਪ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰ ਦਿੱਤਾ ਹੈ ਤੇ ਨਾਮਜ਼ਦਗੀ ਦੇ ਆਖਰੀ ਦਿਨ 14 ਆਗੂਆਂ ਨੇ ਆਪਣੇ ਨਾਮਜ਼ਦਗੀ ਪੱਤਰ ਚੋਣ ਕਮਿਸ਼ਨ ਕੋਲ ਦਾਖਲ ਕਰਵਾਏ। ਬੇਸ਼ੱਕ ਚੋਣ ਕਮਿਸ਼ਨ ਵਲੋਂ ਚੋਣ ਪ੍ਰਚਾਰ ਲਈ ਸਿਆਸੀ ਪਾਰਟੀਆਂ ਨੂੰ ਬਹੁਤਾ ਸਮਾਂ ਨਹੀਂ ਦਿੱਤਾ ਗਿਆ ਪਰ ਫਿਰ ਵੀ ਸਾਰੀਆਂ ਸਿਆਸੀ ਪਾਰਟੀਆਂ ਇਸ ਘੱਟ ਸਮੇਂ 'ਚ ਵੀ ਪੱਬਾ ਭਾਰ ਹੋ ਕੇ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ 'ਚ ਕੋਈ ਕਮੀ ਨਹੀਂ ਛੱਡ ਰਹੀ। ਜੇਕਰ ਗੱਲ ਕੀਤੀ ਜਾਵੇ ਕਾਂਗਰਸ ਪਾਰਟੀ  ਦੀ ਤਾਂ ਬੀਤੇ ਦਿਨ ਗੁਰਦਾਸਪੁਰ 'ਚ ਕਾਂਗਰਸ ਪਾਰਟੀ ਵਲੋਂ ਚੁਣੇ ਗਏ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਬਾਅਦ ਇਕ ਸਮਾਗਮ ਕਰਵਾਇਆ ਗਿਆ। ਜਿਸ 'ਚ ਪ੍ਰਤਾਪ ਸਿੰਘ ਬਾਜਵਾ ਨੂੰ ਛੱਡ ਕੇ ਸਮੁੱਚੀ ਕਾਂਗਰਸ ਲੀਡਰਸ਼ਿਪ ਮੌਜੂਦ ਸੀ। 
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਉਪ ਚੋਣਾਂ ਨੂੰ ਲੈ ਕੇ ਅੱਜ (ਸ਼ਨੀਵਾਰ) ਸਵੇਰੇ 11 ਵਜੇ ਕਾਂਗਰਸੀ ਆਗੂ ਸੁਨੀਲ ਜਾਖੜ ਆਪਣੀ ਰੈਲੀ ਦੀਨਾਨਗਰ ਤੋਂ ਸ਼ੁਰੂ ਕਰਨਗੇ ਅਤੇ ਇਥੋਂ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਨਗੇ। ਉਨ੍ਹਾਂ ਦੇ ਨਾਲ ਇਸ ਰੈਲੀ 'ਚ ਕਾਂਗਰਸ ਦੇ ਹੋਰ ਵੀ ਸੀਨੀਅਰ ਆਗੂ ਮੌਜੂਦ ਹੋਣਗੇ।  
 


Related News