ਕਾਂਗਰਸ ਨੇ ਬਾਗੀ ਲੀਡਰ ''ਤੇ ਕੀਤੀ ਵੱਡੀ ਕਾਰਵਾਈ, ਪਾਰਟੀ ''ਚੋਂ ਕੱਢਿਆ (ਵੀਡੀਓ)

04/15/2019 6:29:57 PM

ਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣਾਂ ਦੀ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਬਾਗੀ ਹੋਏ ਸੀਨੀਅਰ ਆਗੂ ਅਤੇ ਪਾਰਟੀ ਦੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੂੰ ਹਾਈਕਮਾਨ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢ ਦਿੱਤਾ ਹੈ। ਜੀ. ਐੱਸ. ਬਾਲੀ ਖਿਲਾਫ ਕਾਂਗਰਸ ਹਾਈਕਮਾਨ ਨੇ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਕੀਤੀ ਹੈ। ਹਾਲਾਂਕਿ ਬਾਲੀ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਕਾਂਗਰਸ 'ਚੋਂ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਸਨ ਅਤੇ ਉਨ੍ਹਾਂ ਨੂੰ ਪਾਰਟੀ ਦੇ ਇਸ ਫੈਸਲੇ ਨਾਲ ਕੋਈ ਫਰਕ ਨਹੀਂ ਪਵੇਗਾ।


Gurminder Singh

Content Editor

Related News