ਲੁਧਿਆਣਾ ਵੈਸਟ ਜ਼ਿਮਣੀ ਚੋਣ ਲਈ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਬਣਾਇਆ ਉਮੀਦਵਾਰ

Friday, Apr 04, 2025 - 11:01 PM (IST)

ਲੁਧਿਆਣਾ ਵੈਸਟ ਜ਼ਿਮਣੀ ਚੋਣ ਲਈ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਬਣਾਇਆ ਉਮੀਦਵਾਰ

ਲੁਧਿਆਣਾ : ਲੁਧਿਆਣਾ ਵੈਸਟ ਵਿਚ ਜ਼ਿਮਣੀ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਭਖਿਆ ਹੋਇਆ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਲਈ ਭਾਰਤ ਭੂਸ਼ਣ ਆਸ਼ੂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਕਾਂਗਰਸ ਪਾਰਟੀ ਵੱਲੋਂ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।

PunjabKesari

ਦੱਸ ਦਈਏ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਇੱਥੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਤੇ ਉਨ੍ਹਾਂ ਦੇ ਹੱਕ ਵਿਚ ਰੈਲੀਆਂ ਵੀ ਸ਼ੁਰੂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਹੁਣ ਭਾਰਤੀ ਜਨਤਾ ਪਾਰਟੀ ਨੇ ਵੀ ਇਸ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। 

ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਬਜ਼ਰਵਰ ਨਿਯੁਕਤ ਕੀਤੇ ਹਨ। ਭਾਜਪਾ ਵੱਲੋਂ ਪੰਜਾਬ ਭਾਜਪਾ ਦੇ ਕੋ-ਇੰਚਾਰਜ ਅਤੇ ਕੌਮੀ ਸਕੱਤਰ ਵਿਧਾਇਕ ਡਾ. ਨਰਿੰਦਰ ਸਿੰਘ ਰੈਣਾ ਨੂੰ ਇਨ੍ਹਾਂ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਬਜ਼ਰਵਰਾਂ ਦੀ ਸੂਚੀ ਵਿਚ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਮੋਨਾ ਜੈਸਵਾਲ ਦਾ ਨਾਂ ਵੀ ਸ਼ਾਮਲ ਹੈ।

ਇੱਥੇ ਦੱਸ ਦਈਏ ਕਿ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਸੀ, ਜਿਸ ਮਗਰੋਂ ਇਹ ਸੀਟ ਖ਼ਾਲੀ ਹੋ ਗਈ ਸੀ। ਇਸ ਸੀਟ 'ਤੇ ਛੇਤੀ ਹੀ ਜ਼ਿਮਨੀ ਚੋਣ ਦਾ ਐਲਾਨ ਹੋ ਸਕਦਾ ਹੈ, ਪਰ ਉਸ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਪੱਧਰ 'ਤੇ ਸਰਗਰਮੀਆਂ ਸ਼ੁਰੂ ਕਰ ਵੀ ਦਿੱਤੀਆਂ ਹਨ। ਆਮ ਆਦਮੀ ਪਾਰਟੀ ਪਹਿਲਾਂ ਹੀ ਆਪਣੇ ਉਮੀਦਵਾਰ ਦਾ ਐਲਾਨ ਕਰ ਚੁੱਕੀ ਹੈ, ਉੱਥੇ ਹੀ ਕਾਂਗਰਸ ਅਤੇ ਭਾਜਪਾ ਵੱਲੋਂ ਵੀ ਉਮੀਦਵਾਰ ਦੇ ਐਲਾਨ ਲਈ ਮੰਥਨ ਕੀਤਾ ਜਾ ਰਿਹਾ ਹੈ। 


author

Baljit Singh

Content Editor

Related News