ਕਾਂਗਰਸ ਕੋਲ ਪੰਜਾਬ ਲਈ ਨਾ ਕੋਈ ਵਿਜ਼ਨ ਅਤੇ ਨਾ ਹੀ ਕੋਈ ਲੀਡਰਸ਼ਿਪ : ਅਮਨ ਅਰੋੜਾ
Thursday, Nov 05, 2026 - 02:28 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ‘ਆਪ’ ਨੇ ਬੁੱਧਵਾਰ ਨੂੰ ਸੰਗਰੂਰ ’ਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਨੂੰ ਲੈ ਕੇ ਉਨ੍ਹਾਂ ’ਤੇ ਨਿਸ਼ਾਨਾ ਸਾਧਿਆ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਆਗੂ ਕੋਲ ਪੰਜਾਬ ਲਈ ਨਾ ਤਾਂ ਕੋਈ ਵਿਜ਼ਨ ਹੈ ਅਤੇ ਨਾ ਹੀ ਕੋਈ ਲੀਡਰਸ਼ਿਪ ਅਤੇ ਉਹ ਇਕ ਵਾਰ ਫਿਰ ਸੂਬੇ ਦੇ ਭਵਿੱਖ ਲਈ ਕੋਈ ਰੋਡਮੈਪ ਪੇਸ਼ ਕਰਨ ’ਚ ਅਸਫ਼ਲ ਰਹੇ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਨਸਾਫ਼ ਦੀ ਗੁਹਾਰ ਲਾਉਣ ਵਾਲੇ ਰਾਹੁਲ ਗਾਂਧੀ ਨੇ ਕਾਂਗਰਸ ਭਵਨ ਦੇ ਅੰਦਰ ਇਕ ਸੀਨੀਅਰ ਦਲਿਤ ਆਗੂ ’ਤੇ ਹੋਏ ਹਮਲੇ ਬਾਰੇ ਇਕ ਵੀ ਸ਼ਬਦ ਨਹੀਂ ਕਿਹਾ। ਅਮਨ ਅਰੋੜਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਲੀਡਰਸ਼ਿਪ ਦੋਵਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਰਾਹੁਲ ਗਾਂਧੀ ਦੇ ਜਨਤਕ ਬਿਆਨਾਂ ’ਚ ਸੀਨੀਅਰ ਦਲਿਤ ਆਗੂ ਲਈ ਇਨਸਾਫ਼ ਦਾ ਜ਼ਿਕਰ ਕਿਉਂ ਨਹੀਂ ਸੀ?
ਇਹ ਵੀ ਪੜ੍ਹੋ : GYM ਟ੍ਰੇਨਰ ਨੂੰ PRTC ਬੱਸ ਨੇ ਦਰੜਿਆ, ਮੌਕੇ 'ਤੇ ਹੀ ਹੋਈ ਦਰਦਨਾਕ ਮੌਤ
ਉੱਧਰ ਪੰਜਾਬ ’ਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ‘ਪੰਜਾਬ ਇਨਵੈਸਟਰ ਸਰਕਲ 2.0’ ਦੀ ਸ਼ੁਰੂਆਤ ਕੀਤੀ। ਇਸ ਮੌਕੇ 28 ਸਟਾਰਟਅੱਪਸ ਨੂੰ ਕਾਰੋਬਾਰ ਦੇ ਵਿਸਥਾਰ ਅਤੇ ਨਵੀਆਂ ਤਕਨੀਕਾਂ ਦੇ ਵਿਕਾਸ ਲਈ 1.17 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
