ਕੈਪਟਨ ਵਲੋਂ ਸਿੱਧੂ ਨੂੰ ਦੇਸ਼ਧ੍ਰੋਹੀ ਕਰਾਰ ਦੇਣ ’ਤੇ ਕਾਂਗਰਸ ਹਾਈਕਮਾਨ ਦੇਵੇ ਸਪੱਸ਼ਟੀਕਰਨ : ਚੁੱਘ
Sunday, Sep 19, 2021 - 11:58 PM (IST)
ਚੰਡੀਗੜ੍ਹ (ਸ਼ਰਮਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਪੀ. ਸੀ. ਸੀ. ਪ੍ਰਧਾਨ ਨਵਜੋਤ ਸਿੱਧੂ ਨੂੰ ਦੇਸ਼ਧ੍ਰੋਹੀ ਕਰਾਰ ਦਿੱਤੇ ਜਾਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ, ਭਾਜਪਾ ਨੇ ਇਸ ’ਤੇ ਆਪਣਾ ਰੁਖ਼ ਸਪੱਸ਼ਟ ਕਰਨ ਲਈ ਏ. ਆਈ. ਸੀ. ਸੀ. ਪ੍ਰਧਾਨ ਸੋਨੀਆ ਗਾਂਧੀ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਪਾਕਿਸਤਾਨ ਨਾਲ ਕਰੀਬੀ ਸਬੰਧ ਰੱਖਣ ਵਾਲਾ ਦੱਸਿਆ ਹੈ।
ਇਹ ਵੀ ਪੜ੍ਹੋ- ਚਰਨਜੀਤ ਸਿੰਘ ਚੰਨੀ ਨੂੰ ਬਹੁਤ-ਬਹੁਤ ਮੁਬਾਰਕਾਂ : ਮਨਪ੍ਰੀਤ ਬਾਦਲ
ਚੁੱਘ ਨੇ ਪੁੱਛਿਆ, ਜੇਕਰ ਸਿੱਧੂ ਦੇਸ਼ ਲਈ ਖ਼ਤਰਾ ਹਨ ਤਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਏ. ਆਈ. ਸੀ. ਸੀ. ਆਲਾਕਮਾਨ ਸਰਹੱਦੀ ਸੂਬੇ ਦੇ ਪੀ. ਸੀ. ਸੀ. ਪ੍ਰਮੁੱਖ ਦੇ ਰੂਪ ਵਿਚ ਸਿੱਧੂ ਦਾ ਸਮਰਥਨ ਕਿਉਂ ਕਰ ਰਹੇ ਹਨ। ਚੁੱਘ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਦੇਸ਼ਧ੍ਰੋਹੀ ਦੱਸ ਕੇ ਉਨ੍ਹਾਂ ’ਤੇ ਗੰਭੀਰ ਦੋਸ਼ ਲਗਾਏ ਹਨ, ਜਦੋਂਕਿ ਕਾਂਗਰਸ ਆਲਾਕਮਾਨ ਨੂੰ ਇਸ ਮਾਮਲੇ ਵਿਚ ਸਫਾਈ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਇਤਿਹਾਸ ਦੇ ਪੰਨਿਆਂ 'ਤੇ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ ਚਰਨਜੀਤ ਸਿੰਘ ਚੰਨੀ ਦਾ ਨਾਂ : ਸਿੱਧੂ
ਚੁੱਘ ਨੇ ਕਿਹਾ ਕਿ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਪਾਕਿਸਤਾਨ ਸਬੰਧ ਨੂੰ ਲੈ ਕੇ ਫਿਟਕਾਰ ਲਾਈ ਸੀ ਅਤੇ ਸਿੱਧੂ ਵਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਜਨਰਲ ਬਾਜਵਾ ਦੀ ਸ਼ਲਾਘਾ ਕਰਨ ’ਤੇ ਸਵਾਲ ਚੁੱਕੇ ਸਨ ਅਤੇ ਇੱਥੋਂ ਤੱਕ ਕਿ ਉਨ੍ਹਾਂ ਨੂੰ ਦੇਸ਼ਧ੍ਰੋਹੀ ਕਿਹਾ ਸੀ, ਇਸ ਲਈ ਹਾਈਕਮਾਨ ਨੂੰ ਇਸ ਸਬੰਧੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।