ਪਟਿਆਲਾ ਜੇਲ ’ਚ ਬੰਦ ਨਵਜੋਤ ਸਿੱਧੂ ਨੂੰ ਹਾਈਕਮਾਨ ਦੀ ਚਿੱਠੀ, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

Sunday, Nov 27, 2022 - 07:31 PM (IST)

ਪਟਿਆਲਾ (ਜੋਸਨ) : ਰੋਡ ਰੇਜ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਚਿੱਠੀ ਭੇਜੀ ਹੈ। ਪੰਜਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਇਸ ਸਮੇਂ ਪਟਿਆਲਾ ਜੇਲ ਵਿਚ ਬੰਦ ਹਨ। ਸੂਤਰਾਂ ਮੁਤਾਬਕ ਪ੍ਰਿਯੰਕਾ ਗਾਂਧੀ ਨੇ ਉਨ੍ਹਾ ਨੂੰ ਇਹ ਚਿੱਠੀ ਆਪਣੇ ਕਰੀਬੀ ਰਾਹੀਂ ਜੇਲ ਵਿਚ ਹੀ ਭੇਜੀ ਹੈ। ਚਿੱਠੀ ਵਿਚ ਕੀ ਲਿਖਿਆ ਗਿਆ ਹੈ ਫਿਲਹਾਲ ਇਸ ਦਾ ਖੁਲਾਸਾ ਨਹੀਂ ਹੋ ਸਕਿਆ ਹੈ ਪਰ ਪ੍ਰਿਯੰਕਾ ਵਲੋਂ ਉਨ੍ਹਾਂ ਨੂੰ ਚਿੱਠੀ ਭੇਜੇ ਜਾਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਵੱਡੀ ਹਾਰ ਤੋਂ ਬਾਅਦ ਸਿੱਧੂ ਗਾਂਧੀ ਪਰਿਵਾਰ ਦੀ ਗੁੱਡ-ਬੁੱਕ ਵਿਚ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਇਕ ਸਾਲ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਸਿੱਧੂ ਨੂੰ ਕਾਂਗਰਸ ਹਾਈਕਮਾਨ ਵੱਡੀ ਜ਼ਿੰਮੇਵਾਰੀ ਸੌਂਪ ਸਕਦਾ ਹੈ। 

ਇਹ ਵੀ ਪੜ੍ਹੋ : ਬਾਰਾਤ ਦੀ ਉਡੀਕ ’ਚ ਸਜੀ ਬੈਠੀ ਲਾੜੀ ਦੇ ਟੁੱਟੇ ਸੁਫ਼ਨੇ, ਵਿਆਹ ਤੋਂ ਐਨ ਪਹਿਲਾਂ ਫਰਾਰ ਹੋ ਗਿਆ ਲਾੜਾ

ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਨਵਜੋਤ ਸਿੱਧੂ ਮਈ ਵਿਚ ਜੇਲ ਗਏ ਸਨ ਅਤੇ ਉਨ੍ਹਾਂ ਦੀ 6 ਮਹੀਨੇ ਦੀ ਸਜ਼ਾ ਪੂਰੀ ਹੋ ਚੁੱਕੀ ਹੈ। ਮਈ 2023 ਵਿਚ ਉਨ੍ਹਾਂ ਦੀ ਇਕ ਸਾਲ ਦੀ ਸਜ਼ਾ ਖ਼ਤਮ ਹੋ ਜਾਵੇਗੀ। ਇਸ ਲਿਹਾਜ਼ ਨਾਲ ਦੇਖਿਆ ਜਾਵੇ ਤਾਂ ਸਿੱਧੂ 6 ਮਹੀਨੇ ਬਾਅਦ ਜੇਲ ਵਿਚੋਂ ਬਾਹਰ ਆ ਜਾਣਗੇ। ਸੂਤਰਾਂ ਮੁਤਾਬਕ ਹਾਈਕਮਾਨ ਨੇ ਸਿੱਧੂ ਨੂੰ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸਰਗਰਮ ਹੋਣ ਲਈ ਥਾਪੜਾ ਦੇ ਦਿੱਤਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਹਾਈਕਮਾਨ ਇਕ ਵਾਰ ਫਿਰ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਸਕਦਾ ਹੈ। 

ਇਹ ਵੀ ਪੜ੍ਹੋ : ਪਤਨੀ ਨਾਲ ਰਾਜ਼ੀ ਨਾਲ ਕਰਵਾਉਣ ਲਈ ਘਰ ਬੁਲਾ ਕੇ ਕੀਤੀ ਗੰਦੀ ਕਰਤੂਤ, ਪੂਰੀ ਘਟਨਾ ਜਾਣ ਉੱਡਣਗੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News