ਕਾਂਗਰਸ ਹਾਈਕਮਾਨ ਦੇ ਨਵੇਂ ਨਿਯਮਾਂ ਨੇ ਫਿਕਰਾਂ ''ਚ ਪਾਏ ਦਾਗੀ ਵਿਧਾਇਕ

Saturday, Dec 25, 2021 - 11:00 AM (IST)

ਕਾਂਗਰਸ ਹਾਈਕਮਾਨ ਦੇ ਨਵੇਂ ਨਿਯਮਾਂ ਨੇ ਫਿਕਰਾਂ ''ਚ ਪਾਏ ਦਾਗੀ ਵਿਧਾਇਕ

ਜਲੰਧਰ (ਧਵਨ)- ਪੰਜਾਬ ’ਚ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਦੇ ਮਾਮਲੇ ’ਚ ਕਾਂਗਰਸ ਹਾਈਕਮਾਨ ਨੇ ਆਪਣੇ ਨਵੇਂ ਨਿਯਮ ਬਣਾ ਲਏ ਹਨ। ਇਸ ਨਾਲ ਸੂਬੇ ’ਚ ਆਪਣੇ ਸਮਰਥਕਾਂ ਨੂੰ ਟਿਕਟਾਂ ਦਿਵਾਉਣ ਲਈ ਕੋਸ਼ਿਸ਼ਾਂ ਕਰ ਰਹੇ ਸੀਨੀਅਰ ਕਾਂਗਰਸੀ ਨੇਤਾਵਾਂ ਨੂੰ ਵੀ ਝਟਕਾ ਦੇ ਦਿੱਤਾ ਗਿਆ ਹੈ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ’ਚ ਉਮੀਦਵਾਰਾਂ ਦੀ ਚੋਣ ਕਰ ਰਹੀ ਸਕ੍ਰੀਨਿੰਗ ਕਮੇਟੀ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਮੌਜੂਦਾ ਵਿਧਾਇਕਾਂ ਦੇ ਨਾਂ ਰੇਤਾ ਅਤੇ ਬੱਜਰੀ ਮਾਫ਼ੀਆ ਨਾਲ ਜੁੜੇ ਹੋਏ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਟਿਕਟਾਂ ਨਹੀਂ ਦਿੱਤੀਆਂ ਜਾਣੀਆਂ ਚਾਹੀਦੀਆਂ, ਸਗੋਂ ਉਨ੍ਹਾਂ ਦੀ ਥਾਂ ’ਤੇ ਨਵੇਂ ਚਿਹਰਿਆਂ ਨੂੰ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ।

ਕਾਂਗਰਸ ਵੱਲੋਂ ਰਾਹੁਲ ਗਾਂਧੀ ਨੇ ਆਪਣਾ ਸੰਦੇਸ਼ ਸਕ੍ਰੀਨਿੰਗ ਕਮੇਟੀ ਦੇ ਸਾਰੇ ਮੈਬਰਾਂ ਨੂੰ ਭੇਜ ਦਿੱਤਾ ਹੈ, ਜਿਸ ’ਚ ਕਿਹਾ ਗਿਆ ਹੈ ਕਿ ਪਿਛਲੇ ਪੌਣੇ 5 ਸਾਲਾਂ ਦੌਰਾਨ ਜਿਨ੍ਹਾਂ ਵਿਧਾਇਕਾਂ ਦੇ ਨਾਂ ਰੇਤਾ ਅਤੇ ਬੱਜਰੀ ਮਾਫ਼ੀਆ ਨਾਲ ਜੁੜੇ ਰਹੇ ਹਨ, ਉਨ੍ਹਾਂ ਦਾ ਪੱਤਾ ਸਾਫ਼ ਕਰ ਦਿੱਤਾ ਜਾਵੇ। ਇਨ੍ਹਾਂ ਦੇ ਸਥਾਨ ’ਤੇ ਚੰਗੇ ਚਿਹਰਿਆਂ ਨੂੰ ਅੱਗੇ ਲਿਆਂਦਾ ਜਾਵੇ, ਜਿਸ ਨਾਲ ਜਨਤਾ ’ਚ ਇਕ ਚੰਗਾ ਸੰਦੇਸ਼ ਭੇਜਿਆ ਜਾ ਸਕੇ। ਕਾਂਗਰਸੀ ਹਲਕਿਆਂ ਨੇ ਦੱਸਿਆ ਕਿ ਕਾਂਗਰਸ ਲੀਡਰਸ਼ਿਪ ਨੇ ਸਕ੍ਰੀਨਿੰਗ ਕਮੇਟੀ ਨੂੰ ਕਿਹਾ ਹੈ ਕਿ ਇਸ ਵਾਰ ਜ਼ਿਆਦਾ ਤੋਂ ਜ਼ਿਆਦਾ ਔਰਤਾਂ ਨੂੰ ਟਿਕਟਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਇਨ੍ਹਾਂ ’ਚੋਂ ਨੌਜਵਾਨ ਔਰਤਾਂ ਨੂੰ ਅੱਗੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਰੰਧਾਵਾ ਦਾ ਕੇਜਰੀਵਾਲ ’ਤੇ ਵੱਡਾ ਹਮਲਾ, ਕਿਹਾ-ਤੁਸੀਂ ਕਦੋਂ ਤੋਂ ਡਰੱਗ ਦੇ ਦੋਸ਼ੀ ਨੂੰ ‘ਜੀ-ਜੀ’ ਕਹਿਣਾ ਸ਼ੁਰੂ ਕੀਤੈ

ਉੱਤਰ ਪ੍ਰਦੇਸ਼ ’ਚ ਪ੍ਰਿਯੰਕਾ ਗਾਂਧੀ ਨੇ ਔਰਤਾਂ ਨੂੰ ਟਿਕਟ ਵੰਡ ’ਚ ਬਰਾਬਰ ਦੀ ਪ੍ਰਤੀਨਿਧਤਾ ਦੇਣ ਦਾ ਐਲਾਨ ਕੀਤਾ ਹੋਇਆ ਹੈ। ਪੰਜਾਬ ’ਚ ਵੀ ਕਾਂਗਰਸ ਸਰਕਾਰ ਨੇ ਪਿਛਲੇ ਸਮੇਂ ’ਚ ਸਥਾਨਕ ਸਰਕਾਰਾਂ ਅਤੇ ਪੰਚਾਇਤਾਂ ’ਚ ਔਰਤਾਂ ਨੂੰ 50 ਫ਼ੀਸਦੀ ਪ੍ਰਤੀਨਿਧਤਾ ਦਿੱਤੀ ਸੀ। ਕਾਂਗਰਸ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਲੀਡਰਸ਼ਿਪ ਨੇ ਸਕ੍ਰੀਨਿੰਗ ਕਮੇਟੀ ਨੂੰ ਕਿਹਾ ਹੈ ਕਿ ਪੰਜਾਬ ’ਚ ਜਿਨ੍ਹਾਂ ਸੀਟਾਂ ’ਤੇ ਨੌਜਵਾਨ ਔਰਤਾਂ ਨੇ ਅਪਲਾਈ ਕੀਤਾ ਹੋਇਆ ਹੈ, ਉਨ੍ਹਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਇਸ ਤਰ੍ਹਾਂ ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਜ਼ਿਆਦਾ ਔਰਤਾਂ ਨੂੰ ਟਿਕਟਾਂ ਦਿੱਤੀਆਂ ਜਾ ਸਕਦੀਆਂ ਹਨ। ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਦੀਆਂ ਕਈ ਬੈਠਕਾਂ ਹੋ ਚੁੱਕੀਆਂ ਹਨ, ਜਿਸ ’ਚ ਇਹ ਵੀ ਫੈਸਲਾ ਹੋ ਚੁੱਕਾ ਹੈ ਕਿ ਇਕ ਪਰਿਵਾਰ ’ਚੋਂ ਸਿਰਫ਼ ਇਕ ਮੈਂਬਰ ਨੂੰ ਹੀ ਟਿਕਟ ਦਿੱਤੀ ਜਾਵੇਗੀ। ਅਜਿਹਾ ਕਰ ਕੇ ਕਾਂਗਰਸ ਹਾਈਕਮਾਨ ਨੇ ਪਰਿਵਾਰਵਾਦ ’ਤੇ ਰੋਕ ਲਾਉਣ ਦੀ ਫਿਰ ਤੋਂ ਕੋਸ਼ਿਸ਼ ਕੀਤੀ ਹੈ। 2017 ’ਚ ਵੀ ਕਾਂਗਰਸ ਹਾਈਕਮਾਨ ਨੇ ਇਕ ਪਰਿਵਾਰ ’ਚ ਇਕ ਵਿਅਕਤੀ ਨੂੰ ਹੀ ਟਿਕਟ ਅਲਾਟ ਕੀਤੀ ਸੀ।

ਸ਼ਹਿਰੀ ਖੇਤਰਾਂ ’ਚ ਹਿੰਦੂਆਂ ਨੂੰ ਜ਼ਿਆਦਾ ਪ੍ਰਤੀਨਿਧਤਾ ਮਿਲਣ ਦੇ ਆਸਾਰ
ਕਾਂਗਰਸ ਹਾਈਕਮਾਨ ਤੋਂ ਪਤਾ ਲੱਗਾ ਹੈ ਕਿ ਇਸ ਵਾਰ ਸ਼ਹਿਰੀ ਖੇਤਰਾਂ ’ਚ ਹਿੰਦੂਆਂ ਨੂੰ ਜ਼ਿਆਦਾ ਪ੍ਰਤੀਨਿਧਤਾ ਮਿਲਣ ਦੇ ਆਸਾਰ ਹਨ। ਰਾਹੁਲ ਗਾਂਧੀ ਨੇ ਇਹ ਸਟੈਂਡ ਲਿਆ ਹੈ ਕਿ ਸ਼ਹਿਰਾਂ ’ਚ ਜਿਨ੍ਹਾਂ ਵਿਧਾਨ ਸਭਾ ਹਲਕਿਆਂ ’ਚ ਹਿੰਦੂਆਂ ਦੀ ਗਿਣਤੀ ਜ਼ਿਆਦਾ ਹੈ, ਉੱਥੋਂ ਹਿੰਦੂਆਂ ਨੂੰ ਟਿਕਟਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਪਿਛਲੇ ਕਾਫ਼ੀ ਸਮੇਂ ਤੋਂ ਕਾਂਗਰਸ ’ਚ ਹਿੰਦੂਆਂ ਦੀਆਂ ਸੀਟਾਂ ’ਤੇ ਹੋਰ ਭਾਈਚਾਰੇ ਦੇ ਲੋਕ ਚੋਣ ਲੜਦੇ ਰਹਿੰਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਹਿੰਦੂਆਂ ਨੂੰ ਚੰਗੀ ਪ੍ਰਤੀਨਿਧਤਾ ਮਿਲਣ ਦੇ ਆਸਾਰ ਹਨ, ਕਿਉਂਕਿ ਕਾਂਗਰਸ ਹਾਈਕਮਾਨ ਦਾ ਮੰਨਣਾ ਹੈ ਕਿ ਸੂਬੇ ’ਚ ਇਸ ਵਾਰ ਵਿਧਾਨ ਸਭਾ ਚੋਣਾਂ ’ਚ ਹਿੰਦੂ ਵੋਟਰਾਂ ਦੀ ਫੈਸਲਾਕੁੰਨ ਭੂਮਿਕਾ ਰਹਿਣੀ ਹੈ, ਇਸ ਲਈ ਹਿੰਦੂ ਭਾਈਚਾਰੇ ਨੂੰ ਨਾਰਾਜ ਨਾ ਕੀਤਾ ਜਾਵੇ। ਇਸ ਲਈ ਪਿਛਲੇ ਸਮੇਂ ’ਚ ਸਕ੍ਰੀਨਿੰਗ ਕਮੇਟੀ ਦੇ ਚੇਅਰਮੈਨ ਅਹੁਦੇ ’ਤੇ ਸੁਨੀਲ ਜਾਖੜ ਨੂੰ ਬਿਠਾਇਆ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਸੂਬੇ ਦੇ ਸਾਰੇ ਪ੍ਰਮੁੱਖ ਮਹਾਨਗਰਾਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਆਦਿ ’ਚ ਹਿੰਦੂਆਂ ਨੂੰ ਲੋੜੀਂਦੀ ਪ੍ਰਤੀਨਿਧਤਾ ਦਿੱਤੇ ਜਾਣ ਦੇ ਆਸਾਰ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਪੂਰਥਲਾ ਦੇ ਨਿਜ਼ਾਮਪੁਰ ਦੀ ਘਟਨਾ ਦੇ ਮਾਮਲੇ ’ਚ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਗ੍ਰਿਫ਼ਤਾਰ

ਨਵੇਂ ਚਿਹਰੇ ਟਿਕਟਾਂ ਲੈਣ ’ਚ ਹੋਣਗੇ ਕਾਮਯਾਬ
ਸੂਬਾ ਵਿਧਾਨ ਸਭਾ ਚੋਣਾਂ ’ਚ ਇਕ ਦਰਜ਼ਨ ਤੋਂ ਜ਼ਿਆਦਾ ਸੀਟਾਂ ਅਜਿਹੀਆਂ ਹਨ, ਜਿੱਥੇ ਕਾਂਗਰਸ ਹਾਈਕਮਾਨ ਨਵੇਂ ਚਿਹਰਿਆਂ ’ਤੇ ਦਾਅ ਖੇਡ ਸਕਦੀ ਹੈ। ਇਨ੍ਹਾਂ ਸੀਟਾਂ ਨੂੰ ਲੈ ਕੇ ਕਾਂਗਰਸ ਹਾਈਕਮਾਨ ਨੇ ਚਾਰ ਵਾਰ ਸਰਵੇ ਕਰਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਰਵੇਖਣਾਂ ਦੀਆਂ ਰਿਪੋਰਟਾਂ ਸੋਨੀਆ ਅਤੇ ਰਾਹੁਲ ਗਾਂਧੀ ਦੇ ਕੋਲ ਮੌਜੂਦ ਹਨ ਅਤੇ ਕੇਂਦਰੀ ਕਾਂਗਰਸ ਕਮੇਟੀ ਦੀ ਬੈਠਕ ’ਚ ਇਸ ’ਤੇ ਵਿਚਾਰ ਹੋਵੇਗਾ। ਇਕ ਦਰਜ਼ਨ ਤੋਂ ਜ਼ਿਆਦਾ ਸੀਟਾਂ ਅਜਿਹੀਆਂ ਹਨ, ਜਿੱਥੇ ਕਾਂਗਰਸੀ ਵਿਧਾਇਕਾਂ ਦੇ ਖਿਲਾਫ ਜਨਤਾ ’ਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਇਨ੍ਹਾਂ ਸੀਟਾਂ ’ਤੇ ਨਵੇਂ ਚਿਹਰੇ ਲਿਆਂਗੇ ਜਾਣੇ ਲਾਜ਼ਮੀ ਹਨ।

ਦਾਅਵੇਦਾਰ ਲਗਾਤਾਰ ਕਮੇਟੀ ਮੈਂਬਰਾਂ ਦੇ ਆਸ-ਪਾਸ ਘੁੰਮ ਰਹੇ
ਕਾਂਗਰਸ ਟਿਕਟਾਂ ਦੇ ਚਾਹਵਾਨ ਦਾਅਵੇਦਾਰ ਲਗਾਤਾਰ ਸਕ੍ਰੀਨਿੰਗ ਕਮੇਟੀ ਦੇ ਮੈਂਬਰਾਂ ਦੇ ਆਸ-ਪਾਸ ਚੱਕਰ ਲਾ ਰਹੇ ਹਨ ਤਾਂਕਿ ਉਹ ਆਪਣੀ ਸੀਟ ਨੂੰ ਸੁਰੱਖਿਅਤ ਬਣਾ ਸਕਣ। ਕਿਹਾ ਜਾ ਰਿਹਾ ਹੈ ਕਿ ਇਸ ਵਾਰ ਕਿਸੇ ਇਕ ਵਿਅਕਤੀ ਵਿਸ਼ੇਸ਼ ਨੇਤਾ ਦੇ ਹੱਥ ’ਚ ਤਾਕਤ ਨਹੀਂ ਹੈ। ਇਸ ਲਈ ਦਾਅਵੇਦਾਰ ਸਾਰੇ ਮੈਂਬਰਾਂ ਦੇ ਘਰਾਂ ’ਚ ਚੱਕਰ ਲਗਾਉਣ ’ਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ: ਕਪੂਰਥਲਾ ਘਟਨਾ ’ਚ ਮਾਰੇ ਗਏ ਨੌਜਵਾਨ ਦਾ ਹੋਇਆ ਪੋਸਟਮਾਰਟਮ, ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News