ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ ਚਰਚਾ
Friday, Sep 11, 2026 - 09:44 AM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਕਾਂਗਰਸ ’ਚ ਇਕ ਵਾਰ ਫਿਰ ਸੰਗਠਨਾਤਮਕ ਫੇਰਬਦਲ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਪਹਿਲਾਂ ਪੰਜਾਬ ਇੰਚਾਰਜ ਵਜੋਂ ਭੂਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਹੁਣ ਪਾਰਟੀ ਦੇ ਕੋ-ਇੰਚਾਰਜ ਪੱਧਰ ’ਤੇ ਵੀ ਤਬਦੀਲੀ ਦੀ ਕਵਾਇਦ ਚੱਲਣ ਦੀਆਂ ਕਨਸੋਆਂ ਹਨ। ਨਵੀਂ ਜੱਥੇਬੰਦਕ ਸੂਚੀ ਨੂੰ ਲੈ ਕੇ ਹਾਲੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ, ਹਾਲਾਂਕਿ ਸਿਆਸੀ ਹਲਕਿਆਂ ’ਚ ਚਰਚਾ ਹੈ ਕਿ ਆਉਣ ਵਾਲੇ ਕੁੱਝ ਦਿਨਾਂ ’ਚ ਕਾਂਗਰਸ ਹਾਈਕਮਾਨ ਵੱਲੋਂ ਨਵੇਂ ਜਨਰਲ ਸਕੱਤਰਾਂ ਅਤੇ ਸਕੱਤਰਾਂ ਸਬੰਧੀ ਫ਼ੈਸਲਾ ਲਿਆ ਜਾ ਸਕਦਾ ਹੈ। ਜੇਕਰ ਨਵੀਂ ਸੂਚੀ ਜਾਰੀ ਹੁੰਦੀ ਹੈ ਤਾਂ ਇਸ ’ਚ ਪੰਜਾਬ ਨਾਲ ਸਬੰਧਿਤ ਜ਼ਿੰਮੇਵਾਰੀਆਂ ਵੀ ਸਪੱਸ਼ਟ ਹੋ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ ਐਲਾਨ
ਇਸ ਨਾਲ ਇਹ ਤਸਵੀਰ ਵੀ ਸਾਹਮਣੇ ਆਵੇਗੀ ਕਿ ਸਚਿਨ ਪਾਇਲਟ ਨਾਲ ਪੰਜਾਬ ’ਚ ਹਾਈਕਮਾਨ ਕਿਹੜੀ ਟੀਮ ਨੂੰ ਕੰਮ ਕਰਨ ਲਈ ਮੈਦਾਨ ’ਚ ਉਤਾਰਦੀ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਨ ਵੱਲੋਂ ਵੱਖ-ਵੱਖ ਸੂਬਿਆਂ ਲਈ ਜੱਥੇਬੰਦਕ ਜ਼ਿੰਮੇਵਾਰੀਆਂ ਨੂੰ ਮੁੜ ਤੈਅ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸੇ ਕੜੀ ’ਚ ਪੰਜਾਬ ਨਾਲ ਸਬੰਧਿਤ ਕੋ-ਇੰਚਾਰਜਾਂ ਦੀ ਭੂਮਿਕਾ ਤੇ ਭਵਿੱਖ ਬਾਰੇ ਵੀ ਮੰਥਨ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਮੌਜੂਦਾ ਸਮੇਂ ’ਚ ਪੰਜਾਬ ਕਾਂਗਰਸ ਨਾਲ ਜੁੜੇ ਕੋ-ਇੰਚਾਰਜਾਂ ’ਚ ਹੀਨਾ ਕਾਵਰੇ, ਸੂਰਜ ਠਾਕੁਰ ਅਤੇ ਰਵਿੰਦਰ ਡਾਲਵੀ ਦੇ ਨਾਂ ਸਾਹਮਣੇ ਆ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਦਿੱਲੀ ’ਚ ਕਾਂਗਰਸ ਦੇ ਪੱਧਰ ’ਤੇ ਨਵੇਂ ਜੱਥੇਬੰਦਕ ਅਹੁਦਿਆਂ ਲਈ ਵਿਚਾਰ-ਵਟਾਂਦਰੇ ਦਾ ਦੌਰ ਚੱਲ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਇਸ ਪ੍ਰਕਿਰਿਆ ’ਚ ਕਾਂਗਰਸ ਦੇ ਸੀਨੀਅਰ ਨੇਤਾਵਾਂ ਦੀ ਭੂਮਿਕਾ ਦੇ ਨਾਲ-ਨਾਲ ਰਾਹੁਲ ਗਾਂਧੀ ਦੀ ਸਿੱਧੀ ਦਿਲਚਸਪੀ ਵੀ ਦੱਸੀ ਜਾ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੇਂ ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਚੋਣ ਲਈ ਉਮੀਦਵਾਰਾਂ ਨਾਲ ਗੱਲਬਾਤ ਅਤੇ ਇੰਟਰਵਿਊ ਦੀ ਪ੍ਰਕਿਰਿਆ ਚੱਲ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
