ਕਾਂਗਰਸ ਹਾਈਕਮਾਨ ’ਤੇ ਭੜਕੇ ਸੁਨੀਲ ਜਾਖੜ, ਦਿੱਤਾ ਵੱਡਾ ਬਿਆਨ

Wednesday, Mar 23, 2022 - 10:19 PM (IST)

ਕਾਂਗਰਸ ਹਾਈਕਮਾਨ ’ਤੇ ਭੜਕੇ ਸੁਨੀਲ ਜਾਖੜ, ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਬਗਾਵਤ ਦਾ ਸਿਲਸਿਲਾ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਾਂਗਰਸ ਹਾਈਕਮਾਨ ’ਤੇ ਭੜਾਸ ਕੱਢੀ ਹੈ। ਉਨ੍ਹਾਂ ਨੇ ਕਾਂਗਰਸ ਦੇ ਨਾਰਾਜ਼ ਗਰੁੱਪ ਜੀ-23 ਨੂੰ ਮਨਾਉਣ ਦੀਆਂ ਸੋਨੀਆ ਗਾਂਧੀ ਦੀਆਂ ਕੋਸ਼ਿਸ਼ ਦਾ ਵਿਰੋਧ ਕੀਤਾ ਹੈ। ਜਾਖੜ ਨੇ ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਟਵੀਟ ਕਰਦਿਆਂ ਲਿਖਿਆ ਕਿ ‘ਝੁੱਕ ਕੇ ਸਲਾਮ ਕਰਨ ਵਿਚ ਕੀ ਹਰਜ਼ ਹੈ ਪਰ ਸਿਰ ਇੰਨਾ ਨਾ ਝੁਕਾਓ ਕਿ ਦਸਤਾਰ ਹੀ ਡਿੱਗ ਜਾਵੇ।’ ਜਾਖੜ ਨੇ ਜੀ-23 ਦੇ ਆਗੂਆਂ ਨਾਲ ਮੀਟਿੰਗ ਸੰਬੰਧੀ ਅਖ਼ਬਾਰਾਂ ਦੀਆਂ ਹੈੱਡਲਾਈਨ ਵੀ ਟਵੀਟ ਕੀਤੀਆਂ ਹਨ। ਉਨ੍ਹਾਂ ਆਖਿਆ ਹੈ ਕਿ ਨਾਰਾਜ਼ ਲੋਕਾਂ ਨੂੰ ਬਹੁਤ ਜ਼ਿਆਦਾ ਤਵੱਜੋ ਦੇਣ ਨਾਲ ਨਾ ਸਿਰਫ ਰੁਤਬਾ ਕਮਜ਼ੋਰ ਹੁੰਦਾ ਹੈ, ਸਗੋਂ ਉਸ ਨਾਲ ਬਗਾਵਤ ਨੂੰ ਹੋਰ ਬਲ ਮਿਲਦਾ ਹੈ। ਇਸ ਨਾਲ ਕੈਡਰ ਵੀ ਨਿਰਾਸ਼ ਹੋਵੇਗਾ ਅਤੇ ਉਨ੍ਹਾਂ ਵਿਚ ਅਸਹਿਮਤੀ ਵਧੇਗੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਫ਼ੈਸਲਾ, 35000 ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ

ਸੋਨੀਆ ਕਰ ਰਹੀ ਨਾਰਾਜ਼ ਆਗੂਆਂ ਨਾਲ ਮੀਟਿੰਗ
ਦੱਸਣਯੋਗ ਹੈ ਕਿ ਪੰਜਾਬ ਸਮੇਤ ਪੰਜਾਬ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਵਿਚ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 70 ਸੀਟਾਂ ਜਿੱਤਣ ਵਾਲੀ ਕਾਂਗਰਸ ਇਸ ਵਾਰ ਮਹਿਜ਼ 18 ਸੀਟਾਂ ’ਤੇ ਹੀ ਸੂੰਗੜ ਕੇ ਰਹਿ ਗਈ। ਇਸੇ ਤਰ੍ਹਾਂ ਬਾਕੀ ਚਾਰ ਸੂਬਿਆਂ ਵਿਚ ਵੀ ਕਾਂਗਰਸ ਦੀ ਹੋਈ ਕਰਾਰੀ ਹਾਰ ਤਾਂ ਬਾਅਦ ਜੀ-23 ਦੇ ਆਗੂਆਂ ਨੇ ਗਾਂਧੀ ਪਰਿਵਾਰ ਦੀ ਅਗਵਾਈ ’ਤੇ ਸਵਾਲ ਚੁੱਕੇ ਸਨ। ਇਸ ਤੋਂ ਬਾਅਦ ਸੋਨੀਆ ਗਾਂਧੀ ਨੇ ਇਨ੍ਹਾਂ ਆਗੂਆਂ ਨਾਲ ਮੁਲਾਕਾਤ ਸ਼ੁਰੂ ਕੀਤੀ, ਜਿਸ ਵਿਚ ਪੰਜਾਬ ਤੋਂ ਕਾਂਗਰਸ ਦੇ ਸਾਂਸਦ ਮੈਂਬਰ ਮਨੀਸ਼ ਤਿਵਾੜੀ ਵੀ ਸ਼ਾਮਲ ਹਨ। ਸੋਨੀਆ ਗਾਂਧੀ ਦੀ ਇਹ ਪਹਿਲ ਸੁਨੀਲ ਜਾਖੜ ਨੇ ਸਵਾਲ ਚੁੱਕੇ ਹਨ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ’ਤੇ ਨਵਜੋਤ ਸਿੱਧੂ ਦਾ ਵੱਡਾ ਹਮਲਾ, ਜਾਣੋ ਕੀ ਦਿੱਤਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News