ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

Sunday, Feb 22, 2026 - 11:44 AM (IST)

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਜਲੰਧਰ (ਚੋਪੜਾ)–ਵੈਸਟ ਵਿਧਾਨ ਸਭਾ ਹਲਕੇ ਦੀ ਬਲਾਕ ਕਾਂਗਰਸ ਕਮੇਟੀ 1 ਅਤੇ 2 ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਸੁਰਿੰਦਰ ਕੌਰ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਗਾਮੀ ਪ੍ਰੋਗਰਾਮ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਰਛਪਾਲ ਜਾਖੂ ਅਤੇ ਹਰਮੀਤ ਸਿੰਘ, ਜ਼ਿਲ੍ਹਾ ਕਾਂਗਰਸ ਦੇ ਬੁਲਾਰੇ ਜਗਦੀਪ ਸਿੰਘ ਸੋਨੂੰ ਸੰਧਰ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਹਾਜ਼ਰ ਰਹੇ। ਮੀਟਿੰਗ ਦਾ ਮੁੱਖ ਏਜੰਡਾ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਬਣਾਉਣਾ ਅਤੇ ਵਰਕਰਾਂ ਨੂੰ ਸਰਗਰਮ ਭੂਮਿਕਾ ਲਈ ਪ੍ਰੇਰਿਤ ਕਰਨਾ ਰਿਹਾ।

ਇਹ ਵੀ ਪੜ੍ਹੋ: ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ ਪਤਨੀ, ਫਿਰ ਹੋਇਆ...

PunjabKesari

ਸੁਰਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸੂਬਾ ਕਾਂਗਰਸ ਆਲਾ-ਕਮਾਨ ਦੇ ਨਿਰਦੇਸ਼ ਅਨੁਸਾਰ ਸੰਗਠਨ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੈਸਟ ਹਲਕੇ ਤਹਿਤ ਕੁੱਲ੍ਹ 24 ਵਾਰਡ ਆਉਂਦੇ ਹਨ, ਜਿਨ੍ਹਾਂ ਵਿਚ 181 ਬੂਥ ਸ਼ਾਮਲ ਹਨ।
ਸੁਰਿੰਦਰ ਕੌਰ ਨੇ ਕਿਹਾ ਕਿ ਹਰੇਕ ਬੂਥ ’ਤੇ 5-5 ਮੈਂਬਰਾਂ ਦੀ ਕਮੇਟੀ ਬਣਾਈ ਜਾਵੇਗੀ ਤਾਂ ਕਿ ਸੰਗਠਨ ਦੀ ਪਹੁੰਚ ਘਰ-ਘਰ ਤਕ ਯਕਨੀ ਬਣਾਈ ਜਾ ਸਕੇ। ਉਨ੍ਹਾਂ ਦਾ ਕਹਿਣਾ ਸੀ ਕਿ ਮਜ਼ਬੂਤ ਬੂਥ ਰੂਪ-ਰੇਖਾ ਹੀ ਚੋਣਾਵੀ ਸਫਲਤਾ ਦੀ ਨੀਂਹ ਹੁੰਦੀ ਹੈ ਅਤੇ ਕਾਂਗਰਸ ਪਾਰਟੀ ਜ਼ਮੀਨੀ ਪੱਧਰ ’ਤੇ ਆਪਣੀ ਤਾਕਤ ਨੂੰ ਫਿਰ ਤੋਂ ਸੰਗਠਿਤ ਕਰ ਰਹੀ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਟੁੱਟੀ ਨਹਿਰ! ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ

ਮਟਿੰਗ ਦੌਰਾਨ 28 ਫਰਵਰੀ ਨੂੰ ਬਰਨਾਲਾ ਵਿਚ ਆਯੋਜਿਤ ਹੋਣ ਵਾਲੀ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਸੁਰਿੰਦਰ ਕੌਰ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਬਰਨਾਲਾ ਪਹੁੰਚ ਕੇ ਰੈਲੀ ਨੂੰ ਸਫ਼ਲ ਬਣਾਉਣ। ਉਨ੍ਹਾਂ ਕਿਹਾ ਕਿ ਵੈਸਟ ਹਲਕੇ ਤੋਂ ਵੱਡੀ ਗਿਣਤੀ ਵਿਚ ਵਰਕਰ ਬੱਸਾਂ ਅਤੇ ਨਿੱਜੀ ਵਾਹਨਾਂ ਜ਼ਰੀਏ ਰੈਲੀ ਵਿਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਰੈਲੀ ਕਾਂਗਰਸੀ ਵਰਕਰਾਂ ਲਈ ਨਵੀਂ ਊਰਜਾ ਅਤੇ ਦਿਸ਼ਾ ਦੇਵੇਗਾ ਅਤੇ ਸੂਬੇ ਦੀ ਸਿਆਸਤ ਵਿਚ ਹਾਂ-ਪੱਖੀ ਸੰਦੇਸ਼ ਦੇਵੇਗੀ। ਇਸ ਮੌਕੇ ਸਤਪਾਲ ਰਾਏ, ਵਿਕਰਮ ਸ਼ਰਮਾ, ਅਵਤਾਰ ਵਿਰਦੀ, ਬਚਨ ਲਾਲ, ਮੁਨੀਸ਼ ਪਾਹਵਾ, ਅਨਿਲ ਗਿੱਲ, ਨਵਦੀਪ ਜਰੇਵਾਲ (ਕੌਂਸਲਰ ਪਤੀ), ਦਵਿੰਦਰ ਸ਼ਰਮਾ (ਕੌਂਸਲਰ ਪਤੀ), ਹਰਸ਼ ਸੋਂਧੀ, ਪਰਮਜੀਤ ਗੋਲਡੀ, ਨਿਰਮਲ ਕੁਮਾਰ, ਦੀਪਕ ਯਾਦਵ, ਸਾਹਿਲ ਸਹਿਦੇਵ, ਲੱਕੀ ਖਾਲਸਾ, ਬ੍ਰਹਮਦੇਵ ਸਹੋਤਾ ਸਮੇਤ ਹੋਰ ਵਰਕਰ ਵੀ ਹਾਜ਼ਰ ਰਹੇ।

ਇਹ ਵੀ ਪੜ੍ਹੋ: ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News