ਕਾਂਗਰਸ ਦੇ ਹੋਰਡਿੰਗਾਂ ''ਚ ਗਾਂਧੀ ਪਰਿਵਾਰ ਤੇ ਮਨਮੋਹਨ ਸਿੰਘ ਨੂੰ ਨਹੀਂ ਮਿਲੀ ਥਾਂ

01/20/2022 12:44:04 PM

ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਜਿਹੜੇ ਹੋਰਡਿੰਗ ਲਾਏ ਜਾ ਰਹੇ ਹਨ, ਉਨ੍ਹਾਂ ਨੂੰ ਦੇਖ ਕੇ ਇਹ ਗੱਲ ਤਾਂ ਸਾਫ਼ ਹੋ ਗਈ ਹੈ ਕਿ ਪਾਰਟੀ ਸਿਰਫ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਾਈਲਾਈਟ ਕਰਕੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੱਧੂ ਨੂੰ ਨਾਰਾਜ਼ ਕਰਨ ਦਾ ਖ਼ਤਰਾ ਮੁੱਲ ਨਹੀਂ ਲੈ ਸਕਦੀ। ਇਸ ਦੇ ਨਾਲ ਹੀ ਪਾਰਟੀ ਸੁਨੀਲ ਜਾਖੜ ਜ਼ਰੀਏ ਹਿੰਦੂ ਵੋਟ ਬੈਂਕ ਨੂੰ ਨਾਲ ਜੋੜ ਕੇ ਰੱਖਣਾ ਚਾਹੁੰਦੀ ਹੈ ਪਰ ਇਹ ਗੱਲ ਸਮਝ ਤੋਂ ਪਰ੍ਹੇ ਹੈ ਕਿ ਇਨ੍ਹਾਂ ਹੋਰਡਿੰਗਾਂ 'ਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿੰਯਕਾ ਗਾਂਧੀ ਤੋਂ ਇਲਾਵਾ ਸ. ਮਨਮੋਹਨ ਸਿੰਘ ਦੀ ਨੂੰ ਥਾਂ ਕਿਉਂ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਦੌਰਾਨ ਹਰੀਸ਼ ਚੌਧਰੀ ਦਾ ਵੱਡਾ ਬਿਆਨ, 'ਕਿਸੇ ਨਿੱਜੀ ਨੇਤਾ ਦਾ ਚਿਹਰਾ ਅੱਗੇ ਨਹੀਂ ਕਰੇਗੀ ਕਾਂਗਰਸ'

ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੀ ਤਸਵੀਰ ਵੀ ਦਿਖਾਈ ਨਹੀਂ ਦੇ ਰਹੀ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਚੋਣ ਪ੍ਰਚਾਰ ਦੌਰਾਨ ਗਾਂਧੀ ਪਰਿਵਾਰ ਅਤੇ ਮਨਮੋਹਨ ਸਿੰਘ ਦੇ ਨਾਂ ਦਾ ਸਹਾਰਾ ਲਿਆ ਜਾਂਦਾ ਰਿਹਾ ਹੈ ਅਤੇ ਪੰਜਾਬ ਇੰਚਾਰਜ ਨੂੰ ਵੀ ਪ੍ਰਮੁੱਖਤਾ ਦਿੱਤੀ ਜਾਂਦੀ ਰਹੀ ਹੈ। ਹਾਲਾਂਕਿ ਕਾਂਗਰਸ ਦੇ ਉਮੀਦਵਾਰਾਂ ਜਾਂ ਹੋਰ ਆਗੂਆਂ ਵੱਲੋਂ ਆਪਣੇ ਹੋਰਡਿੰਗਾਂ 'ਚ ਉਕਤ ਸਾਰੇ ਆਗੂਆਂ ਨੂੰ ਥਾਂ ਦਿੱਤੀ ਜਾ ਰਹੀ ਹੈ, ਜਿਸ ਦੇ ਮੁਕਾਬਲੇ ਪ੍ਰਦੇਸ਼ ਦੀ ਕੰਪੇਨ ਦੇ ਪੈਟਰਨ 'ਤੇ ਸਵਾਲ ਖੜ੍ਹੋ ਹੋ ਰਹੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕੋਰੋਨਾ ਦੇ ਵਾਧੇ ਕਾਰਨ ਪੰਜਾਬ ਸਰਕਾਰ ਨੇ ਗਣਤੰਤਰ ਦਿਹਾੜੇ ਦੇ ਸਮਾਗਮਾਂ ਬਾਰੇ ਲਿਆ ਇਹ ਫ਼ੈਸਲਾ
ਭਾਜਪਾ ਅਤੇ 'ਆਪ' ਦੇ ਹੋਰਡਿੰਗ 'ਚ ਮੋਦੀ ਅਤੇ ਕੇਜਰੀਵਾਲ 'ਤੇ ਹੈ ਫੋਕਸ
ਦੂਜੇ ਪਾਸੇ ਭਾਜਪਾ ਵੱਲੋਂ ਜੋ ਹੋਰਡਿੰਗ ਲਾਏ ਗਏ ਹਨ, ਉਨ੍ਹਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਫੋਕਸ ਕੀਤਾ ਗਿਆ ਹੈ। ਉਨ੍ਹਾਂ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਜੇ. ਪੀ. ਨੱਢਾ, ਕੇਂਦਰੀ ਮੰਤਰੀ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਮੀਨਾਕਸ਼ੀ ਲੇਖੀ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਿੱਖ ਚਿਹਰੇ ਦੇ ਰੂਪ 'ਚ ਹਰਦੀਪ ਪੁਰੀ ਦੀ ਤਸਵੀਰ ਲਾਈ ਗਈ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਪਹਿਲੇ ਹੀ ਦਿਨ ਤੋਂ ਸਿਰਫ ਅਰਵਿੰਦ ਕੇਜਰੀਵਾਲ ਨੂੰ ਹਾਈਲਾਈਟ ਕੀਤਾ ਜਾ ਰਿਹਾ ਹੈ ਅਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਉਨ੍ਹਾਂ ਦੀ ਤਸਵੀਰ ਵੀ ਹੋਰਡਿੰਗ 'ਚ ਸ਼ਾਮਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਦੀ ਗਠਜੋੜ ਦਲਾਂ ਨਾਲ ਸੀਟਾਂ ਦੀ ਵੰਡ ਨੂੰ ਲੈ ਬਣੀ ਸਹਿਮਤੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

Babita

This news is Content Editor Babita