ਪੰਜਾਬ ਦੇ 14 ਜ਼ਿਲ੍ਹਿਆਂ ''ਚ ਕਾਂਗਰਸ ਦੇ ਬੁਰੇ ਹਾਲ, ਇਕ ਵੀ ਵਿਧਾਇਕ ਨਹੀਂ
Saturday, Mar 12, 2022 - 02:54 PM (IST)
ਲੁਧਿਆਣਾ (ਹਿਤੇਸ਼) : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕਾਂ ਤੋਂ ਇਲਾਵਾ ਕਈ ਦਿੱਗਜ ਆਗੂਆਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਤਹਿਤ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਕਾਂਗਰਸ ਦੀ ਹਾਲਤ ਇੰਨੀ ਪਤਲੀ ਹੋ ਗਈ ਹੈ ਕਿ ਹੁਣ 14 ਜ਼ਿਲ੍ਹਿਆਂ 'ਚ ਕਾਂਗਰਸ ਦਾ ਇਕ ਵੀ ਵਿਧਾਇਕ ਨਹੀਂ ਹੈ।
ਇਹ ਵੀ ਪੜ੍ਹੋ : ਰਾਜਪਾਲ ਨਾਲ ਮੁਲਾਕਾਤ ਮਗਰੋਂ 'ਭਗਵੰਤ ਮਾਨ' ਦਾ ਵੱਡਾ ਬਿਆਨ, 'ਪੰਜਾਬ ਲਈ ਲਏ ਜਾਣਗੇ ਇਤਿਹਾਸਕ ਫ਼ੈਸਲੇ'
ਇਨ੍ਹਾਂ 'ਚ ਲੁਧਿਆਣਾ ਤੋਂ ਇਲਾਵਾ ਤਰਨਤਾਰਨ, ਨਵਾਂਸ਼ਹਿਰ, ਰੋਪੜ, ਮੋਹਾਲੀ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ, ਮਾਲੇਰਕੋਟਲਾ ਅਤੇ ਪਟਿਆਲਾ ਦੇ ਨਾਂ ਸ਼ਾਮਲ ਹਨ, ਜਿੱਥੋਂ ਕਾਂਗਰਸ ਦੇ ਕਿਸੇ ਵੀ ਉਮੀਦਵਾਰ ਨੂੰ ਜਿੱਤ ਹਾਸਲ ਨਹੀਂ ਹੋਈ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪੰਜਾਬ 'ਚ ਲਾਗੂ 'ਚੋਣ ਜ਼ਾਬਤਾ' ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਜਾਰੀ
ਕਪੂਰਥਲਾ ਨੇ ਬਚਾਈ ਲਾਜ
ਕਪੂਰਥਲਾ ਜ਼ਿਲ੍ਹੇ 'ਚ ਕਾਂਗਰਸ ਦੀ ਲਾਜ ਬਚੀ ਹੈ, ਜਿੱਥੇ ਪਹਿਲਾਂ ਵੀ ਤਿੰਨ ਸੀਟਾਂ 'ਤੇ ਕਾਂਗਰਸ ਦੇ ਵੱਖ-ਵੱਖ ਵਿਧਾਇਕ ਸਨ ਅਤੇ ਇਕ ਵਾਰ ਫਿਰ ਕਾਂਗਰਸ ਨੂੰ ਤਿੰਨਾਂ ਸੀਟਾਂ 'ਤੇ ਜਿੱਤ ਹਾਸਲ ਹੋਈ ਹੈ। ਇਨ੍ਹਾਂ 'ਚ ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ ਅਤੇ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਮੌਜੂਦਾ ਵਿਧਾਇਕ ਹਨ। ਹਾਲਾਂਕਿ ਸੁਲਤਾਨਪੁਰ ਲੋਧੀ ਤੋਂ ਮੌਜੂਦਾ ਵਿਧਾਇਕ ਨਵਤੇਜ ਚੀਮਾ ਚੋਣਾਂ ਹਾਰ ਗਏ ਹਨ ਪਰ ਉਨ੍ਹਾਂ ਦੇ ਮੁਕਾਬਲੇ ਰਾਣਾ ਗੁਰਜੀਤ ਦੇ ਪੁੱਤਰ ਇੰਦਰ ਪ੍ਰਤਾਪ ਸਿੰਘ ਨੂੰ ਜਿੱਤ ਹਾਸਲ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ