ਕਿਸਾਨੀ ਸੰਘਰਸ਼ ’ਤੇ ਦੋਗਲੀ ਨੀਤੀ ਅਪਣਾ ਰਹੀ ਹੈ ਕਾਂਗਰਸ : ਬਾਦਲ

Tuesday, Jan 12, 2021 - 11:12 PM (IST)

ਕਿਸਾਨੀ ਸੰਘਰਸ਼ ’ਤੇ ਦੋਗਲੀ ਨੀਤੀ ਅਪਣਾ ਰਹੀ ਹੈ ਕਾਂਗਰਸ : ਬਾਦਲ

ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਖ਼ੁਰਾਣਾ)- ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ’ਚ ਅਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀਕਲਾ ਲਈ ਅਰਦਾਸ ਸਮਾਗਮ ਕਰਵਾਏ ਗਏ। ਇਸ ਸਬੰਧੀ ਗੁਰਦੁਆਰਾ ਤੰਬੂ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਹੋਏ, ਜਿਸ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਅਕਾਲੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ।
ਅਰਦਾਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨੀ ਹੱਕਾਂ ਦੀ ਗੱਲ ਕੀਤੀ। ਅਸੀਂ ਕਿਸਾਨਾਂ ਲਈ ਹਮੇਸ਼ਾ ਲੜੇ ਹਾਂ ਤੇ ਕਿਸਾਨੀ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਲੜਾਈ ਲੜਦਾ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ’ਚ ਕਾਂਗਰਸ ਦੋਗਲੀ ਨੀਤੀ ਅਪਣਾ ਰਹੀ ਹੈ । ਕਿਸਾਨੀ ਸੰਘਰਸ਼ ਨੂੰ ਕੇਂਦਰ ਸਰਕਾਰ ਲਮਕਾ ਰਹੀ ਹੈ । ਅਰਦਾਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਦਾ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਧੰਨਵਾਦ ਕੀਤਾ।

ਇਸ ਮੌਕੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਜਗਮੀਤ ਸਿੰਘ ਬਰਾੜ, ਤੇਜਿੰਦਰ ਸਿੰਘ ਮਿਡੂਖੇੜਾ, ਅਵਤਾਰ ਸਿੰਘ ਵਣਵਾਲਾ, ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ, ਪ੍ਰਕਾਸ਼ ਸਿੰਘ ਭੱਟੀ, ਰਿਪਜੀਤ ਸਿੰਘ ਬਰਾੜ, ਸੰਨੀ ਢਿੱਲੋਂ, ਬਿੰਦਰ ਗੋਨਿਆਣਾ ਸਿਆਸੀ ਸਕੱਤਰ, ਗੁਰਪਾਲ ਸਿੰਘ ਗੋਰਾ, ਹਰਿੰਦਰ ਸਿੰਘ ਹੈਰੀ, ਬਲਕਰਨ ਸਿੰਘ, ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ, ਇਸਤਰੀ ਆਗੂ ਨਵਦੀਪ ਕੌਰ ਸੰਧੂ ਆਦਿ ਹਾਜ਼ਰ ਸਨ।


author

Bharat Thapa

Content Editor

Related News