ਪਤੀ ਕੈਪਟਨ ਨਾਲ ਜਾਣ 'ਤੇ ਪ੍ਰਨੀਤ ਕੌਰ ਨੂੰ ਕਾਂਗਰਸ ਦਾ ਨੋਟਿਸ

11/24/2021 8:24:18 PM

ਜਲੰਧਰ/ਪਟਿਆਲਾ (ਰਾਜੇਸ਼ ਪੰਜੌਲਾ)-ਵੀਰਵਾਰ ਨੂੰ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਦੇ ਖਿਲਾਫ ਹੋਣ ਵਾਲੀ ਬੇਭਰੋਸਗੀ ਦੇ ਮਤੇ ਵਾਲੀ ਮੀਟਿੰਗ ਤੋਂ ਪਹਿਲਾਂ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ ’ਤੇ ਦਬਾਅ ਬਣਾਉਣ ਲਈ ਆਲ ਇੰਡੀਆ ਕਾਂਗਰਸ ਕਮੇਟੀ (ਏ. ਆਈ. ਸੀ. ਸੀ.) ਨੇ ਪਟਿਆਲਾ ਦੀ ਐੱਮ. ਪੀ. ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਵਿਚ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ 'ਤੇ ਜਮ ਕੇ ਵਰ੍ਹੇ ਕੇਜਰੀਵਾਲ, ਦੇਖੋ Exclusive ਇੰਟਰਵਿਊ

ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਦੇਰ ਸ਼ਾਮ ਪ੍ਰਨੀਤ ਕੌਰ ਨੂੰ ਭੇਜੇ ਗਏ ਨੋਟਿਸ ਵਿਚ ਕਿਹਾ ਗਿਆ ਕਿ ਉਨ੍ਹਾਂ ਦੇ ਪਤੀ ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਕਾਂਗਰਸ ਨੂੰ ਛੱਡ ਕੇ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਗਠਨ ਕਰ ਲਿਆ ਹੈ। ਜਦੋਂ ਤੋਂ ਕੈ. ਅਮਰਿੰਦਰ ਸਿੰਘ ਨੇ ਪਾਰਟੀ ਬਣਾਈ ਹੈ ਪ੍ਰਨੀਤ ਕੌਰ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਬਿਟਕੁਆਇਨ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ

ਨੋਟਿਸ ਵਿਚ ਕਿਹਾ ਗਿਆ ਹੈ ਕਿ ਪਟਿਆਲਾ ਜ਼ਿਲੇ ਦੇ ਕਾਂਗਰਸੀ ਵਰਕਰਾਂ ਵੱਲੋਂ ਪਾਰਟੀ ਕੋਲ ਸ਼ਿਕਾਇਤਾਂ ਆ ਰਹੀਆਂ ਹਨ ਕਿ ਪਟਿਆਲਾ ਤੋਂ ਕਾਂਗਰਸ ਦੀ ਐੱਮ. ਪੀ. ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ। ਇਸ ਦੇ ਨਾਲ ਹੀ ਮੀਡੀਆ ਵਿਚ ਵੀ ਪ੍ਰਨੀਤ ਕੌਰ ਦੇ ਬਿਆਨ ਛਪੇ ਹਨ ਕਿ ਉਹ ਆਪਣੇ ਪਤੀ ਦੇ ਨਾਲ ਖਡ਼੍ਹਣਗੇ।ਪਾਰਟੀ ਨੇ ਪ੍ਰਨੀਤ ਕੌਰ ਤੋਂ ਇਸ ਸੰਬੰਧੀ ਸਪੱਸ਼ਟੀਕਰਨ ਮੰਗਿਆ ਹੈ। ਪ੍ਰਨੀਤ ਕੌਰ ਨੂੰ 7 ਦਿਨਾਂ ਵਿਚ ਇਸ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਗਿਆ ਹੈ, ਜੇਕਰ ਉਹ ਆਪਣਾ ਜਵਾਬ ਨਹੀਂ ਦਿੰਦੇ ਤਾਂ ਉਨ੍ਹਾਂ ਦੇ ਖਿਲਾਫ ਅਨੁਸ਼ਾਸ਼ਨਾਤਮਕ ਕਾਰਵਾਈ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Karan Kumar

This news is Content Editor Karan Kumar