ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਤੇਜ਼ ਹੋਈ ਬਗਾਵਤ, ਸੰਸਦ ਮੈਂਬਰ ਜਸਬੀਰ ਡਿੰਪਾ ਨੇ ਕੀਤਾ ਵੱਡਾ ਧਮਾਕਾ

Sunday, Feb 13, 2022 - 09:38 PM (IST)

ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਤੇਜ਼ ਹੋਈ ਬਗਾਵਤ, ਸੰਸਦ ਮੈਂਬਰ ਜਸਬੀਰ ਡਿੰਪਾ ਨੇ ਕੀਤਾ ਵੱਡਾ ਧਮਾਕਾ

ਜਲੰਧਰ (ਪੰਜਾਬ ਕੇਸਰੀ ਟੀਮ) : ਪੰਜਾਬ ਵਿਚ ਚੋਣਾਂ ’ਚ ਸਿਰਫ ਇਕ ਹਫਤੇ ਦਾ ਸਮਾਂ ਰਹਿ ਗਿਆ ਹੈ ਪਰ ਕਾਂਗਰਸ ਦੇ ਅੰਦਰ ਛਿੜੀ ਲੜਾਈ ਰੁਕਣ ਦੀ ਬਜਾਏ ਤੇਜ਼ ਹੁੰਦੀ ਜਾ ਰਹੀ ਹੈ। ਹੁਣ ਪੰਜਾਬ ਕਾਂਗਰਸ ਵਿਚ ਨਾਰਾਜ਼ ਚੱਲ ਰਹੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਸ਼ਨੀਵਾਰ ਨੂੰ ਇਕ ਹੋਰ ਧਮਾਕਾ ਕਰ ਦਿੱਤਾ। ਉਨ੍ਹਾਂ ਟਵੀਟ ਕੀਤਾ ਅਤੇ ਬਿਨਾਂ ਨਾਂ ਲਏ ਸੂਬਾ ਇੰਚਾਰਜ ਹਰੀਸ਼ ਚੌਧਰੀ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕੰਪੇਨਿੰਗ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਦੀ ਖ਼ਬਰ ਨੂੰ ਰੀ-ਟਵੀਟ ਕੀਤਾ ਅਤੇ ਕਿਹਾ-ਬਿਲਕੁੱਲ ਠੀਕ ਕਿਹਾ ਸੁਨੀਲ ਜਾਖੜ, ਗੈਰ-ਪਰਪੱਕ, ਭ੍ਰਿਸ਼ਟ ਲੋਕ ‘ਠੱਗ ਆਫ ਬਾੜਮੇਰ’ ਵਰਗੇ ਪੰਜਾਬ ਕਾਂਗਰਸ ਵਿਚ ਮੌਜੂਦਾ ਗੜਬੜੀ ਲਈ ਜ਼ਿੰਮੇਵਾਰ ਹਨ। ਦੱਸ ਦੇਈਏ ਕਿ ਹਰੀਸ਼ ਚੌਧਰੀ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉੱਥੇ ਬਾਇਤੂ ਸੀਟ ਤੋਂ ਕਾਂਗਰਸ ਵਿਧਾਇਕ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ 30 ਪੰਨਿਆਂ ਦਾ 13 ਨੁਕਾਤੀ ‘ਪੰਜਾਬ ਮਾਡਲ’ ਕੀਤਾ ਜਾਰੀ

ਟਿੱਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਹਨ ਡਿੰਪਾ
ਸੰਸਦ ਜਸਬੀਰ ਸਿੰਘ ਡਿੰਪਾ ਆਪਣੇ ਭਰਾ ਰਾਜਨ ਗਿੱਲ ਅਤੇ ਬੇਟੇ ਉਪਦੇਸ਼ ਗਿੱਲ ਨੂੰ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਚੱਲ ਰਹੇ ਹਨ। ਕਾਂਗਰਸ ਨੇ ਖਡੂਰ ਸਾਹਿਬ ਤੋਂ ਦੂਜੀ ਵਾਰ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਮੈਦਾਨ ’ਚ ਉਤਾਰਿਆ ਹੈ। ਇਸ ਕਾਰਨ ਡਿੰਪਾ ਸਮੇਂ-ਸਮੇਂ ’ਤੇ ਪਾਰਟੀ ਨੇਤਾਵਾਂ ’ਤੇ ਹਮਲੇ ਕਰਦੇ ਹਨ। ਇਕ ਦਿਨ ਪਹਿਲਾਂ ਪੀ.ਸੀ.ਸੀ . ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ’ਤੇ ਹਮਲਾ ਬੋਲਿਆ ਸੀ। ਇਸ ਖ਼ਬਰ ਨੂੰ ਡਿੰਪਾ ਨੇ ਰੀ-ਟਵੀਟ ਕਰਕੇ ਤਿੱਖੀ ਪ੍ਰਤੀਕਿਰਆ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਹਰੀਸ਼ ਚੌਧਰੀ ਦੀ ਕਾਰਜਸ਼ੈਲੀ ’ਤੇ ਕਈ ਵਾਰ ਸਵਾਲ ਉਠ ਚੁੱਕੇ ਹਨ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ

ਹਾਲ ਹੀ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਥੇ ਸਿੱਕੀ ਦੇ ਚੋਣ ਪ੍ਰਚਾਰ ਕਰਨ ਲਈ ਖਡੂਰ ਸਾਹਿਬ ਵਿਧਾਨ ਸਭਾ ਹਲਕਾ ਪੁੱਜੇ ਤਾਂ ਡਿੰਪਾ ਰੈਲੀ ਵਿਚ ਸ਼ਾਮਲ ਨਹੀਂ ਹੋਏ ਸਨ। ਇੰਨਾ ਹੀ ਨਹੀਂ, ਉਹ ਰਾਹੁਲ ਗਾਂਧੀ ਦੀ ਜਲੰਧਰ ਅਤੇ ਫਿਰ ਲੁਧਿਆਣਾ ਦੀਆਂ ਰੈਲੀਆਂ ’ਚੋਂ ਵੀ ਨਦਾਰਦ ਰਹੇ। ਇਸ ਤੋਂ ਇਲਾਵਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਰਾਜਨ ਗਿੱਲ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਚੁੱਕੇ ਹਨ।

ਇਹ ਵੀ ਪੜ੍ਹੋ : ਮੋਗਾ : ਸਕੀ ਨਾਬਾਲਗ ਭਤੀਜੀ ਦੀ ਪੱਤ ਲੁੱਟਣ ਵਾਲੇ ਤਾਏ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News