ਵੱਡੀ ਖ਼ਬਰ : ਕਿੱਕੀ ਢਿੱਲੋਂ ਨੂੰ ਕਾਂਗਰਸ ਵਲੋਂ ਨੋਟਿਸ ਜਾਰੀ
Wednesday, Mar 19, 2025 - 03:39 PM (IST)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਕਾਂਗਰਸ ਨੇ ਨੋਟਿਸ ਜਾਰੀ ਕੀਤਾ ਹੈ। ਸੂਤਰ ਦੱਸਦੇ ਹਨ ਕਿ ਇਹ ਨੋਟਿਸ ਪਾਰਟੀ ਖ਼ਿਲਾਫ ਕੀਤੀ ਬਿਆਨਬਾਜ਼ੀ ਦੇ ਮਾਮਲੇ ਵਿਚ ਜਾਰੀ ਕੀਤਾ ਗਿਆ ਹੈ। ਗੌਰਤਲਬ ਹੈ ਕਿ ਹਾਲ ਹੀ ਵਿਚ ਕਿੱਕੀ ਢਿੱਲੋਂ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਅਕਸਰ ਪਾਰਟੀ ਦੇ ਢਾਂਚੇ ਅਤੇ ਕੰਮ ਕਰਨ ਦੇ ਤਰੀਕੇ 'ਤੇ ਸਵਾਲ ਚੁੱਕ ਰਹੇ ਹਨ ਅਤੇ ਉਨ੍ਹਾਂ ਵੱਲੋਂ ਜਨਤਕ ਤੌਰ 'ਤੇ ਨਸੀਹਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਦੇ ਉਕਤ ਬਿਆਨ ਪਾਰਟੀ ਦੇ ਪੰਜਾਬ ਇੰਚਾਰਜ ਕੋਲ ਪਹੁੰਚੇ ਹਨ ਜਿਸ 'ਤੇ ਪਾਰਟੀ ਨੇ ਉਨ੍ਹਾਂ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਹੈ।