ਕਾਂਗਰਸੀ ਆਗੂ ਨੂੰ ਘਰ ਅੰਦਰ ਵੜ ਕੇ ਗੋਲੀਆਂ ਮਾਰਨ ਵਾਲੇ ਸ਼ੂਟਰ ਗ੍ਰਿਫ਼ਤਾਰ
Monday, Dec 29, 2025 - 04:29 PM (IST)
ਮੋਗਾ (ਕਸ਼ਿਸ਼) : ਸੀ. ਆਈ. ਏ. ਸਟਾਫ ਮੋਗਾ ਅਤੇ ਥਾਣਾ ਸਿਟੀ ਮੋਗਾ ਦੀਆ ਟੀਮਾਂ ਨੇ ਨਰਿੰਦਰਪਾਲ ਸਿੰਘ ਸਿੱਧੂ ਕਾਂਗਰਸ ਦੇ ਸਾਬਕਾ ਐੱਮ.ਸੀ ਨੂੰ ਮਾਰ ਦੇਣ ਦੀ ਨੀਅਤ ਨਾਲ ਫਾਇਰਿੰਗ ਕਰਨ ਵਾਲੇ ਦੋ ਸ਼ੂਟਰਾਂ ਨੂੰ ਕਾਬੂ ਕੀਤਾ ਹੈ। ਕੁਝ ਦਿਨ ਪਹਿਲਾਂ ਦੋ ਅਣਪਛਾਤੇ ਵਿਅਕਤੀਆਂ ਵੱਲੋ ਨਰਿੰਦਰਪਾਲ ਸਿੰਘ ਸਿੱਧੂ ਸਾਬਕਾ ਐੱਮ.ਸੀ ਪੁੱਤਰ ਹਰਬੰਸ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਮੋਗਾ ਦੇ ਘਰ ਅੰਦਰ ਦਾਖਲ ਹੋ ਕੇ ਉਸ 'ਤੇ ਫਾਇਰਿੰਗ ਕੀਤੀ ਸੀ, ਜੋ ਫਾਇਰਿੰਗ ਦੌਰਾਨ ਨਰਿੰਦਰਪਾਲ ਸਿੰਘ ਸਿੱਧੂ ਜ਼ਖਮੀ ਹੋ ਗਿਆ ਸੀ, ਜੋ ਇਸ ਵਾਰਦਾਤ ਸਬੰਧੀ ਨਰਿੰਦਰਪਾਲ ਸਿੰਘ ਦੇ ਲੜਕੇ ਜਸਲਵਪ੍ਰੀਤ ਸਿੰਘ ਦੇ ਬਿਆਨਾਂ 'ਤੇ ਸੁਖਦੇਵ ਸਿੰਘ ਉਰਫ ਸੇਬੂ, ਜਗਮੋਹਨ ਸਿੰਘ ਪੁੱਤਰਾਨ ਸੰਤੋਖ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਮੋਗਾ ਅਤੇ ਹਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ 'ਤੇ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਕਨੈਕਸ਼ਨਾਂ ਨੂੰ ਲੈ ਕੇ ਅਹਿਮ ਖ਼ਬਰ, ਸਰਕਾਰ ਨੇ ਚੁੱਕੇ ਵੱਡੇ ਕਦਮ
ਮੁਕੱਦਮੇ ਦੇ ਤਫਤੀਸ਼ ਦੌਰਾਨ ਪਾਇਆ ਗਿਆ ਕਿ ਨਰਿੰਦਰਪਾਲ ਸਿੰਘ ਸਿੱਧੂ 'ਤੇ ਫਾਇਰਿੰਗ ਸੁਖਦੇਵ ਸਿੰਘ ਉਰਫ ਸੇਬੂ, ਜਗਮੋਹਨ ਸਿੰਘ ਪੁੱਤਰਾਨ ਸੰਤੋਖ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਮੋਗਾ ਨੇ ਆਪਣੇ ਸ਼ੂਟਰਾਂ ਹਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਤਲਵੰਡੀ ਭੰਗੇਰੀਆਂ ਅਤੇ ਮਨਪ੍ਰੀਤ ਸਿੰਘ ਉਰਫ ਪੀਤਾ ਪੁੱਤਰ ਕੁਲਵਿੰਦਰ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਮੋਗਾ ਹਾਲ ਸਹਿ ਜਲਾਲਪੁਰ ਜ਼ਿਲ੍ਹਾ ਮੋਗਾ ਰਾਹੀ ਕਰਵਾਈ ਸੀ । ਜੋ ਦੌਰਾਨੋ ਤਫਤੀਸ਼ ਮਿਤੀ 29.12.2025 ਨੂੰ ਨਰਿੰਦਰਪਾਲ ਸਿੰਘ ਸਿੱਧੂ ਪਰ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ ਪੀਤਾ ਉਕਤਾਨ ਨੂੰ ਮੁਕੱਦਮਾ ਵਿਚ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇਨ੍ਹਾਂ ਪਾਸੋਂ ਵਾਰਦਾਤ ਵਿਚ ਵਰਤੇ ਦੋ ਪਿਸਟਲ (30 ਬੋਰ ਅਤੇ 32 ਬੋਰ) ਅਤੇ ਮੋਟਰਸਾਇਕਲ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ
ਇਸ ਤੋਂ ਇਲਾਵਾ ਜਾਂਚ ਦੌਰਾਨ ਸ਼ੂਟਰਾਂ ਨੂੰ ਪਨਾਹ ਦੇਣ ਅਤੇ ਵਿੱਤੀ ਮਦਦ ਕਰਨ ਦੇ ਦੋਸ਼ਾਂ ਵਿਚ ਮਹਿੰਦਰ ਕੌਰ ਪਤਨੀ ਲੇਟ ਸੰਤੋਖ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਮੋਗਾ, ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਬਿਕਰਮਜੀਤ ਸਿੰਘ ਉਰਫ ਬਿੱਕਰ ਵਾਸੀ ਬੁੱਘੀਪੁਰਾ ਥਾਣਾ ਮੈਹਿਣਾ, ਲਵਪ੍ਰੀਤ ਕੌਰ ਪਤਨੀ ਜਸਪਾਲ ਸਿੰਘ ਵਾਸੀ ਰੋਲੀ ਥਾਣਾ ਮੈਹਿਣਾ ਜ਼ਿਲ੍ਹਾ ਮੋਗਾ, ਕੁਲਦੀਪ ਕੌਰ ਪਤਨੀ ਸੁਖਦੇਵ ਸਿੰਘ ਉਰਫ ਸੇਬੂ ਵਾਸੀ ਸ਼ਹੀਦ ਭਗਤ ਸਿੰਘ ਨਗਰ ਮੋਗਾ, ਅਮਰਜੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਲੋਪੋ ਥਾਣਾ ਬੱਧਨੀ ਕਲਾਂ ਜ਼ਿਲਾ ਮੋਗਾ ਹਾਲ ਵਾਸੀ ਗੋਧੇਵਾਲਾ ਮੋਗਾ, ਨਛੱਤਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਾਉਕੇ ਕਲਾਂ ਥਾਣਾ ਬੱਧਨੀ ਕਲਾਂ ਜ਼ਿਲਾ ਮੋਗਾ, ਦਿਲਰਾਜ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਇੰਦਰ ਸਿੰਘ ਗਿੱਲ ਨਗਰ ਮੋਗਾ ਨੂੰ ਨਾਮਜ਼ਦ ਕੀਤਾ ਹੈ। ਜਿਨ੍ਹਾਂ ਵਿਚ ਮਹਿੰਦਰ ਕੌਰ, ਲਵਪ੍ਰੀਤ ਕੌਰ, ਅਮਰਜੀਤ ਸਿੰਘ, ਨਛੱਤਰ ਸਿੰਘ ਅਤੇ ਦਿਲਰਾਜ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੀ ਸਕਾਲਰਸ਼ਿਪ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
