ਕਾਂਗਰਸੀ ਆਗੂ ਗੁਰਲਾਲ ਭਲਵਾਨ ਦੇ ਕਤਲ ਦੀ ਵੀਡੀਓ ਆਈ ਸਾਹਮਣੇ
Friday, Feb 19, 2021 - 06:08 PM (IST)
ਫ਼ਰੀਦਕੋਟ - ਫ਼ਰੀਦਕੋਟ ਵਿਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭਲਵਾਨ ਦੇ ਕਤਲ ਦੀ ਸੀ. ਸੀ. ਟੀ. ਵੀ. ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਗੁਰਲਾਲ ਭਲਵਾਨ ਇਮੀਗ੍ਰੇਸ਼ਨ ਸੈਂਟਰ 'ਚੋਂ ਬਾਹਰ ਆ ਕੇ ਕਾਰ ਵਿਚ ਬੈਠਣ ਲੱਗਦਾ ਹੈ ਤਾਂ ਪਿਛੋਂ ਦੋ ਹਮਲਾਵਰ ਆਉਂਦੇ ਹੀ ਗੁਰਲਾਲ 'ਤੇ ਤਾਬੜ ਤੋੜ ਗੋਲ਼ੀਆਂ ਚਲਾਉਣੀ ਸ਼ੁਰੂ ਕਰ ਦਿੰਦੇ ਹਨ। ਗੋਲ਼ੀ ਲੱਗਣ ਤੋਂ ਬਾਅਦ ਗੁਰਲਾਲ ਜ਼ਮੀਨ 'ਤੇ ਡਿੱਗ ਜਾਂਦਾ ਹੈ। ਇਥੇ ਵੀ ਹਮਲਾਵਰ ਬਸ ਨਹੀਂ ਕਰਦੇ ਅਤੇ ਜ਼ਮੀਨ 'ਤੇ ਡਿੱਗੇ ਗੁਰਲਾਲ 'ਤੇ ਗੋਲ਼ੀਆਂ ਚਲਾਉਂਦੇ ਰਹਿੰਦੇ ਹਨ।
ਇਹ ਵੀ ਪੜ੍ਹੋ : ਗੁਰਲਾਲ ਭਲਵਾਨ ਕਤਲ ਮਾਮਲੇ ’ਚ ਮੁੱਖ ਮੰਤਰੀ ਵਲੋਂ ਸਖ਼ਤ ਕਾਰਵਾਈ ਦੇ ਹੁਕਮ
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਗੁਰਲਾਲ ’ਤੇ ਲਗਭਗ 12-13 ਫਾਇਰ ਕੀਤੇ, ਜਿਨ੍ਹਾਂ ਵਿਚੋਂ 5 ਗੋਲ਼ੀਆਂ ਗੁਰਲਾਲ ਨੂੰ ਲੱਗੀਆਂ, ਜਿਸ ਕਾਰਨ ਉਹ ਸੜਕ ’ਤੇ ਡਿੱਗ ਗਿਆ ਜਦਕਿ ਇਕ ਗੋਲ਼ੀ ਗੁਰਲਾਲ ਦੇ ਸਿਰ ਨੂੰ ਚੀਰਦੀ ਹੋਈ ਆਰ-ਪਾਰ ਹੋ ਗਈ। ਹਸਪਤਾਲ ਵਿਚ ਡਾਕਟਰਾਂ ਨੇ ਗੁਰਲਾਲ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ ਹਨ ਅਤੇ ਪੁਲਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਕਾਂਗਰਸੀ ਕੌਂਸਲਰ ਦੇ ਪੁੱਤ ਦੀ ਗੁੰਡਾਗਰਦੀ, ਪਹਿਲਾਂ ਦਿੱਤੀ ਧਮਕੀ, ਫਿਰ ਸੁੱਟਿਆ ਤੇਜ਼ਾਬ
ਕੈਪਟਨ ਵਲੋਂ ਕਾਰਵਾਈ ਦੇ ਹੁਕਮ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੰਭੀਰ ਨੋਟਿਸ ਲੈਂਦੇ ਹੋਏ ਡੀ. ਜੀ. ਪੀ. ਨੂੰ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਆਖਿਆ ਕਿ ਗੁਰਲਾਲ ਸਿੰਘ ਦੇ ਕਤਲ ਨਾਲ ਸਦਮਾ ਪਹੁੰਚਿਆ ਹੈ। ਘਟਨਾ ਦੀ ਤੇਜ਼ ਜਾਂਚ ਨੂੰ ਯਕੀਨੀ ਬਨਾਉਣ ਅਤੇ ਇਸ ਘਿਨਾਉਣੇ ਕੰਮ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਫੜਨ ਲਈ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਨੂੰ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਆਖਿਆ ਕਿ ਇਸ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਨਵਾਂਸ਼ਹਿਰ 'ਚ ਰਾਤ ਢਾਈ ਵਜੇ ਜ਼ਬਰਦਸਤ ਗੈਂਗਵਾਰ, ਹਮਲਾ ਕਰਨ ਗਏ ਨਾਮੀ ਗੈਂਗਸਟਰ ਦੀ ਮੌਤ
ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ
ਜ਼ਿਲ੍ਹਾ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਾਂਗਰਸ ਗੁਰਲਾਲ ਭਲਵਾਨ 'ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਫੇਸਬੁੱਕ 'ਤੇ ਇਕ ਪੋਸਟ ਪਾ ਕੇ ਲਈ ਹੈ। ਲਾਰੈਂਸ ਬਿਸ਼ਨੋਈ ਨੇ ਫੇਸਬੁੱਕ 'ਤੇ ਲਿਖਿਆ ਹੈ ਕਿ ਫਰੀਦਕੋਟ 'ਚ ਗੁਰਲਾਲ ਭਲਵਾਨ ਦਾ ਕਤਲ ਹੋਇਆ ਹੈ, ਜਿਸ ਦੀ ਜ਼ਿੰਮੇਵਾਰੀ ਮੈਂ (ਬਿਸ਼ਨੋਈ) ਅਤੇ ਗੋਲਡੀ ਬਰਾੜ ਲੈਂਦੇ ਹਾਂ। ਫੇਸਬੁੱਕ 'ਤੇ ਲਿਖਿਆ ਹੈ ਕਿ ਗੁਰਲਾਲ ਨੂੰ ਕਈ ਵਾਰ ਸਮਝਾਇਆ ਕਿ ਉਹ ਆਪਣੇ ਕੰਮ ਨਾਲ ਮਤਲਬ ਰੱਖੇ ਪਰ ਹਰ ਕਿਸੇ ਨੂੰ ਸ਼ਬਦਾਂ 'ਚ ਸਮਝਾਇਆ ਨਹੀਂ ਜਾ ਸਕਦਾ। ਸਾਡੇ ਭਰਾ ਗੁਰਲਾਲ ਬਰਾੜ ਦਾ ਕਿਸੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ ਪਰ ਸਿਰਫ ਹਵਾਬਾਜ਼ੀ ਖ਼ਾਤਰ ਉਸ ਦਾ ਕਤਲ ਕਰ ਦਿੱਤਾ ਗਿਆ ਅਤੇ ਜਦੋਂ ਤੱਕ ਗੁਰਲਾਲ ਭਰਾ ਦਾ ਬਦਲਾ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਮੈਂ ਨਾ ਹੀ ਜਿਊਂਗਾ ਅਤੇ ਨਾ ਹੀ ਜਿਊਣ ਦੇਵਾਂਗਾ।
ਇਹ ਵੀ ਪੜ੍ਹੋ : ਚੰਡੀਗੜ੍ਹ-ਲੁਧਿਆਣਾ ਮਾਰਗ 'ਤੇ ਵਾਪਰਿਆ ਭਿਆਨਕ ਹਾਦਸਾ, ਦੋ ਨੌਜਵਾਨਾਂ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?