ਫਾਜ਼ਿਲਕਾ ’ਚ ਕਾਂਗਰਸੀ ਆਗੂ ਰੂਬੀ ਗਿੱਲ ’ਤੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ
Monday, Oct 11, 2021 - 10:41 PM (IST)
 
            
            ਫਾਜ਼ਿਲਕਾ (ਸੁਨੀਲ): ਫਾਜ਼ਿਲਕਾ ਵਿਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ’ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਰੂਬੀ ਗਿੱਲ ’ਤੇ ਅਣਪਛਾਤਿਆਂ ਵਲੋਂ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਰੂਬੀ ਗਿੱਲ ਫਾਜ਼ਿਲਕਾ ਵਿਚ ਆਪਣੀ ਇਨੋਵਾ ਗੱਡੀ ’ਤੇ ਸਵਾਰ ਹੋਕੇ ਆਪਣੇ ਦੋਸਤਾਂ ਨਾਲ ਘਰ ਜਾ ਰਹੇ ਸਨ ਤਾਂ ਜਿਵੇਂ ਹੀ ਉਹ ਆਪਣੇ ਕੰਧਵਾਲਾ ਹਾਜਰ ਖਾਂ ਪਿੰਡ ਦੇ ਕੋਲ ਪਹੁੰਚੇ ਤਾਂ ਕੁੱਝ ਅਣਪਛਾਤੇ ਲੋਕਾਂ ਨੇ ਗੱਡੀ ’ਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : ਨਵਾਂਸ਼ਹਿਰ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਮਾਮੇ ਨੇ ਬੇਰਹਿਮੀ ਨਾਲ ਕਤਲ ਕੀਤਾ 8 ਸਾਲਾ ਭਾਣਜਾ
ਇਸ ਹਮਲੇ ਵਿਚ ਚੰਗੀ ਗੱਲ ਇਹ ਰਹੀ ਕਿ ਇਸ ਦੌਰਾਨ ਰੂਬੀ ਗਿੱਲ ਵਾਲ-ਵਾਲ ਬਚ ਗਏ। ਜਦਕਿ ਇਸ ਦੌਰਾਨ ਉਨ੍ਹਾਂ ਦੀ ਗੱਡੀ ਕਾਫੀ ਨੁਕਸਾਨੀ ਗਈ ਹੈ। ਗੱਡੀ ਉਪਰ ਗੋਲੀਆਂ ਦੇ ਨਿਸ਼ਾਨੇ ਸਾਫ ਨਜ਼ਰ ਆ ਰਹੇ ਸਨ। ਉਧਰ ਇਸ ਮਾਮਲੇ ਵਿਚ ਥਾਣਾ ਅਰਨੀਵਾਲਾ ਪੁਲਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਪਰਚਾ ਯੂਥ ਕਾਂਗਰਸ ਪ੍ਰਧਾਨ ਰੂਬੀ ਗਿੱਲ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵਟਸਐਪ ’ਤੇ ਹੋਈ ਲੜਾਈ ਨੇ ਪਾਇਆ ਪੁਆੜਾ, ਗੁੱਸੇ ’ਚ ਆਏ ਪਤੀ ਨੇ ਤੋੜਿਆ ਕੈਨੇਡਾ ਜਾਣ ਦਾ ਸੁਫ਼ਨਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            